ਸੁਲਤਾਨਪੁਰ ਲੋਧੀ ’ਚ ਧੂਮਧਾਮ ਨਾਲ ਮਨਾਇਆ ਗਣਤੰਤਰ ਦਿਵਸ
ਸੁਲਤਾਨਪੁਰ ਲੋਧੀ ਵਿਖੇ ਗਣਤੰਤਰ ਦਿਵਸ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ
Publish Date: Tue, 27 Jan 2026 08:46 PM (IST)
Updated Date: Tue, 27 Jan 2026 08:49 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗਣਤੰਤਰ ਦਿਵਸ ਦਾ ਦਿਹਾੜਾ ਸੁਲਤਾਨਪੁਰ ਲੋਧੀ ਵਿਚ ਵੱਖ-ਵੱਖ ਥਾਵਾਂ ’ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮ ਤਹਿਸੀਲਦਾਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਵਿਸ਼ਾਲ ਵਤਸ ਐੱਸਡੀਐੱਮ ਸੁਲਤਾਨਪੁਰ ਲੋਧੀ ਨੇ ਕੌਮੀ ਝੰਡਾ ਲਹਿਰਾਇਆ ਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਨਾਲ ਡੀਐੱਸਪੀ ਹਰਗੁਰਦੇਵ ਸਿੰਘ ਵੀ ਸਨ। ਆਪਣੇ ਸੰਬੋਧਨ ਵਿਚ ਉਨ੍ਹਾਂ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਸ਼ਹੀਦਾਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਚੇਅਰਮੈਨ ਇੰਪਰੂਵਮੈਂਟ ਟਰਸਟ ਕਪੂਰਥਲਾ ਸੱਜਣ ਸਿੰਘ ਚੀਮਾ ਨੇ ਵੀ ਸਮੂਹ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਪ੍ਰਬੰਧਕ ਕਮੇਟੀ ਵੱਲੋਂ ਇਸ ਮੌਕੇ ਉਚੇਚੇ ਤੌਰ ’ਤੇ ਪੁੱਜੇ ਮਾਨਯੋਗ ਜੱਜ ਸੀਨੀਅਰ ਡਿਵੀਜ਼ਨ ਜਗਮਿੰਦਰ ਕੌਰ, ਜੂਨੀਅਰ ਡਿਵੀਜ਼ਨ ਮੈਡਮ ਸੋਨਾਲੀ, ਐੱਸਡੀਐੱਮ ਵਿਸ਼ਾਲ ਵਤਸ, ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੇ ਪਤਵੰਤਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਉਪਰੰਤ ਵੱਖ-ਵੱਖ ਸਕੂਲੀ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤਾਂ, ਸਕਿੱਟਾਂ ਤੇ ਕੋਰੀਓਗਰਾਫੀ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ। ਸਮਾਗਮ ਦੌਰਾਨ ਪੜਾਈ ਤੇ ਹੋਰ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ। ਸਟੇਜ ਦੀ ਸੇਵਾ ਮਾਸਟਰ ਨਰੇਸ਼ ਕੋਹਲੀ ਨੇ ਬਾਖੂਬੀ ਨਿਭਾਈ। ਇਸ ਮੌਕੇ ਈਓ ਬਲਜੀਤ ਸਿੰਘ ਬਿਲਗਾ, ਬੀਡੀਪੀਓ ਗੁਰਮੀਤ ਸਿੰਘ, ਤਹਿਸੀਲਦਾਰ ਪਰਮਿੰਦਰ ਸਿੰਘ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਸੰਧਾ, ਸਕੱਤਰ ਸ਼ੈਲ ਪ੍ਰਭਾਕਰ, ਗੁਰਚਰਨ ਸਿੰਘ ਬਿੱਟੂ ਚੇਅਰਮੈਨ, ਸੀਨੀਅਰ ਆਪ ਆਗੂ ਨਰਿੰਦਰ ਸਿੰਘ ਖਿੰਡਾ, ਪੀਏ ਲਵਪ੍ਰੀਤ ਸਿੰਘ, ਰਜੀਵ ਧੀਰ ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ, ਦਿਨੇਸ਼ ਧੀਰ ਸਾਬਕਾ ਪ੍ਰਧਾਨ, ਪ੍ਰਦੀਪ ਥਿੰਦ ਚੇਅਰਮੈਨ ਇੰਪਰੂਵਮੈਂਟ ਟਰੱਸਟ, ਕੌਂਸਲਰ ਰਜਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਸੁਖਜਿੰਦਰ ਸਿੰਘ ਤੇ ਹੁਸ਼ਿਆਰ ਸਿੰਘ, ਸੋਸ਼ਲ ਮੀਡੀਆ ਦੇ ਪ੍ਰਧਾਨ ਪਰਵਿੰਦਰ ਸੋਨੂੰ ਜੈਨਪੁਰ, ਕੁਲਵਿੰਦਰ ਸਿੰਘ ਸੱਧੂਵਾਲ ਸਾਬਕਾ ਸਰਪੰਚ, ਮਨਜੀਤ ਸਿੰਘ ਸਰਪੰਚ, ਹਰਜਿੰਦਰ ਸਿੰਘ ਮਨਿਆਲਾ ਸਰਪੰਚ, ਸੁਰਿੰਦਰ ਅਰੋੜਾ, ਪ੍ਰਗਟ ਸਿੰਘ ਮਿਆਣੀ, ਨਾਇਬ ਤਹਿਸੀਲਦਾਰ ਗੁਰਵਿੰਦਰ ਸਿੰਘ ਵਿਰਕ, ਚਤਰ ਸਿੰਘ ਰੀਡਰ, ਨੰਬਰਦਾਰ ਸਾਹਿਬ ਸਿੰਘ ਭੁੱਲਰ, ਹਰਵਿੰਦਰ ਸਿੰਘ ਮੰਡੀ ਸੁਪਰਵਾਈਜ਼ਰ, ਪ੍ਰਿੰ. ਰੇਨੂ ਬਾਲਾ, ਸਟੇਟ ਐਵਾਰਡੀ ਮਾਸਟਰ ਚਰਨਜੀਤ ਸਿੰਘ, ਰਣਜੀਤ ਸਿੰਘ ਸਕੱਤਰ, ਹਰਨੇਕ ਸਿੰਘ ਮਨਿਆਲਾ, ਪਲਵਿੰਦਰ ਸਿੰਘ ਸੁਪਰਟੈਂਡੈਂਟ ਆਦਿ ਵੀ ਹਾਜ਼ਰ ਸਨ।