ਦਿ ਹਾਕਵਡ ਸਕੂਲ ’ਚ ਗਣਤੰਤਰ ਦਿਵਸ ’ਤੇ ਸਮਾਗਮ ਕਰਵਾਇਆ
ਦੀ ਹਾਕਵਡ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਸਮਾਗਮ ਕਰਵਾਇਆ
Publish Date: Tue, 27 Jan 2026 08:21 PM (IST)
Updated Date: Tue, 27 Jan 2026 08:25 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਦਿ ਹਾਕ ਵਰਲਡ ਸਕੂਲ ਤਲਵੰਡੀ ਚੌਧਰੀਆਂ ਵਿਖੇ ਦੇਸ਼ ਭਗਤੀ ਤੇ ਪੰਜਾਬੀ ਸੱਭਿਆਚਾਰ ਦੇ ਨਾਲ ਭਰਪੂਰ ਇਕ ਸ਼ਾਨਦਾਰ ਸਮਾਗਮ ਪ੍ਰਿੰਸੀਪਲ ਸ਼ਵੇਤਾ ਮਹਿਤਾ ਦੀ ਅਗਵਾਈ ਹੇਠ ਕਰਵਾਇਆ ਗਿਆ। ਕੌਮੀ ਝੰਡਾ ਲਹਿਰਾਉਣ ਦੀ ਰਸਮ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਕੈਪਟਨ ਤਜਿੰਦਰ ਸਿੰਘ ਤੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਨੇ ਅਦਾ ਕੀਤੀ। ਮਾਰਚ ਪਾਸਟ ਦੀ ਸਲਾਮੀ ਲੈਣ ਉਪਰੰਤ ਬੱਚਿਆਂ ਨੂੰ ਦਿੱਤੇ ਸੰਦੇਸ਼ ਵਿਚ ਕੈਪਟਨ ਤਜਿੰਦਰ ਸਿੰਘ ਨੇ ਦੇਸ਼ ਦੇ ਲੋਕਤੰਤਰੀ ਇਤਿਹਾਸ ਬਾਰੇ ਦੱਸਿਆ ਤੇ ਬੱਚਿਆਂ ਨੂੰ ਆਪਣੇ ਦੇਸ਼ ਦੇ ਪ੍ਰਤੀ ਨਿਸਵਾਰਥ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਮਾਗਮ ਦਾ ਸ਼ੁਭ ਆਰੰਭ ਦੇਸ਼ ਭਗਤੀ ਦੇ ਗੀਤ ਨਾਲ ਹੋਇਆ। ਵੱਖ-ਵੱਖ ਕਲਾਸਾਂ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਨ੍ਰਿਤ ਮੁਕਾਬਲੇ ਪੇਸ਼ ਕੀਤੇ ਗਏ। ਪ੍ਰਿੰਸੀਪਲ ਸ਼ਵੇਤਾ ਮਹਿਤਾ ਵੱਲੋਂ ਵੀ ਬੱਚਿਆਂ ਨੂੰ 77ਵੇਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਸਮਾਰੋਹ ਦਾ ਸਮਾਪਨ ਸਾਰੇ ਵਿਦਿਆਰਥੀਆਂ ਤੇ ਸਟਾਫ ਵੱਲੋਂ ਸਨਮਾਨ ਸਹਿਤ ਕੌਮੀ ਗੀਤ ਨਾਲ ਕੀਤਾ ਗਿਆ। ਸਮਾਗਮ ਨੇ ਵਿਦਿਆਰਥੀਆਂ ਦੇ ਮਨਾਂ ਵਿਚ ਦੇਸ਼ ਭਗਤੀ, ਏਕਤਾ ਤੇ ਅਨੁਸ਼ਾਸਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਮੈਡਮ ਸੰਦੀਪ ਤੇ ਤੇਜਸਵੀ ਪਾਠਕ ਨੇ ਬਾਖੂਬੀ ਨਿਭਾਈ। ਇਸ ਮੌਕੇ ਮੈਡਮ ਮਨਪ੍ਰੀਤ ਕੌਰ, ਜਸਵੀਰ ਕੌਰ, ਰਾਜਨਦੀਪ ਕੌਰ, ਪਲਕ ਬੇਦੀ, ਪਰਮਜੀਤ ਕੌਰ, ਕੁੰਜਲਤਾ, ਪਿੰਕੀ, ਕੁਲਦੀਪ ਕੌਰ, ਨਵਦੀਪ ਕੌਰ, ਆਕਾਂਸ਼ਕਾ, ਕਮਲਜੀਤ ਕੌਰ, ਰਮਨਦੀਪ ਕੌਰ, ਕੁਸਮਲਤਾ, ਅਰਚਨਾ ਸਿੰਘ, ਸਰਬਜੀਤ ਕੌਰ, ਪਵਨਪ੍ਰੀਤ ਕੌਰ ਆਦਿ ਵੀ ਮੌਜੂਦ ਸਨ।