ਗੁਰਾਇਆ ਜਿਮ ਨਡਾਲਾ ’ਚ ਜਸਪ੍ਰੀਤ ਸਿੰਘ ਨੇ ਲਹਿਰਾਇਆ ਤਿਰੰਗਾ
ਗੁਰਾਇਆ ਜਿਮ ਨਡਾਲਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ, ਜਸਪ੍ਰੀਤ ਸਿੰਘ ਗੁਰਾਇਆ ਵੱਲੋਂ ਤਿਰੰਗਾ ਲਹਿਰਾਇਆ
Publish Date: Tue, 27 Jan 2026 08:28 PM (IST)
Updated Date: Tue, 27 Jan 2026 08:31 PM (IST)
ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਦੇਸ਼ ਦੇ 77ਵੇਂ ਗਣਤੰਤਰ ਦਿਵਸ ਦੇ ਸ਼ੁਭ ਮੌਕੇ ‘ਤੇ ਗੁਰਾਇਆ ਜਿਮ ਨਡਾਲਾ ਵਿਖੇ ਦੇਸ਼ਭਗਤੀ ਭਰੇ ਮਾਹੌਲ ਵਿਚ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪੰਜਾਬ ਪਾਵਰਲਿਫਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਵੱਲੋਂ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਰਾਸ਼ਟਰੀ ਗਾਨ ਨਾਲ ਹੋਈ, ਜਿਸ ਉਪਰੰਤ ਦੇਸ਼ ਲਈ ਕੁਰਬਾਨੀ ਦੇਣ ਵਾਲੇ ਸ਼ਹੀਦ ਸੂਰਮਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਜਸਪ੍ਰੀਤ ਸਿੰਘ ਗੁਰਾਇਆ ਨੇ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਆਪਣੇ ਸੰਵਿਧਾਨ ਦੀ ਮਹੱਤਤਾ, ਨਾਗਰਿਕ ਅਧਿਕਾਰਾਂ ਤੇ ਫਰਜ਼ਾਂ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਤੰਦਰੁਸਤੀ ਤੇ ਅਨੁਸ਼ਾਸਨ ਵੱਲ ਧਿਆਨ ਦੇਣ, ਤਾਂ ਜੋ ਦੇਸ਼ ਦੀ ਤਰੱਕੀ ਵਿਚ ਸਰਗਰਮ ਭੂਮਿਕਾ ਨਿਭਾਈ ਜਾ ਸਕੇ। ਇਸ ਸਮਾਰੋਹ ਦੌਰਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸੰਤ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਬਾਬਾ ਦੀਪਕ ਸ਼ਾਹ ਨੂੰ ਉਨ੍ਹਾਂ ਦੀਆਂ ਸਮਾਜ ਸੇਵਾਵਾਂ ਲਈ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਬਿੱਟੂ ਖੱਖ, ਪਲਵਿੰਦਰ ਸਿੰਘ ਘੋਤੜਾ, ਅਵਤਾਰ ਸਿੰਘ ਦਾਊਦਪੁਰ, ਗੁਰਪ੍ਰੀਤ ਸਿੰਘ, ਜੱਸ ਨਡਾਲਾ ਸਮੇਤ ਕਈ ਹੋਰ ਨੌਜਵਾਨ ਹਾਜ਼ਰ ਸਨ।