ਲੋਕ ਪੁਲਿਸ ਨੂੰ ਪੂਰਨ ਤੌਰ ’ਤੇ ਸਹਿਯੋਗ ਦੇਣ : ਚੌਂਕੀ ਇੰਚਾਰਜ ਚਹੇੜੂ ਚੌਂਕੀ ਅਧੀਨ ਆਉਂਦੇ ਪਿੰਡਾਂ ਦੇ ਲੋਕ ਪੁਲਿਸ ਨੂੰ ਪੂਰਨ ਤੌਰ ’ਤੇ ਸਹਿਯੋਗ ਦੇਣ: ਚੌਂਕੀ ਇੰਚਾਰਜ ਏਐਸਆਈ ਜਸਵਿੰਦਰ ਪਾਲ ਸਿੰਘ
Publish Date: Sat, 21 Nov 2026 07:22 PM (IST)
Updated Date: Sat, 21 Nov 2026 07:25 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਬੀਤੇ ਦਿਨੀਂ ਨਿਯੁਕਤ ਹੋਏ ਚਹੇੜੂ ਪੁਲਿਸ ਚੌਂਕੀ ਦੇ ਨਵੇਂ ਇੰਚਾਰਜ ਏਐੱਸਆਈ ਜਸਵਿੰਦਰ ਪਾਲ ਸਿੰਘ ਨੇ ਚੌਂਕੀ ਅਧੀਨ ਆਉਂਦੇ ਸਮੂਹ ਪਿੰਡਾਂ ਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੁਲਿਸ ਪ੍ਰਸ਼ਾਸਨ ਨੂੰ ਪੂਰਨ ਤੌਰ ’ਤੇ ਸਹਿਯੋਗ ਦੇਣ, ਤਾਂ ਜੋ ਇਲਾਕੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਿਆ ਜਾ ਸਕੇ ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਚਹੇੜੂ, ਮਹੇੜੂ, ਮਾਧੋਪੁਰ, ਨੰਗਲ, ਸਪਰੋੜ, ਖਜੂਰਲਾ ਸਮੇਤ ਹੋਰ ਪਿੰਡਾਂ ਅਤੇ ਲਾਅ ਗੇਟ ਮਹੇੜੂ ਦੇ ਲੋਕਾਂ ਦਾ ਪੁਲਿਸ ਨੂੰ ਸਹਿਯੋਗ ਮਿਲਣਾ ਬਹੁਤ ਜ਼ਰੂਰੀ ਹੈ। ਪੁਲਿਸ ਤੇ ਆਮ ਜਨਤਾ ਦੇ ਆਪਸੀ ਤਾਲਮੇਲ ਨਾਲ ਹੀ ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸੀ ਜਾ ਸਕਦੀ ਹੈ ਤੇ ਇਲਾਕੇ ਵਿੱਚ ਸ਼ਾਂਤੀ ਦਾ ਮਾਹੌਲ ਕਾਇਮ ਰੱਖਿਆ ਜਾ ਸਕਦਾ ਹੈ। ਏਐੱਸਆਈ ਜਸਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਲਾਕੇ ਵਿੱਚ ਕੋਈ ਸ਼ੱਕੀ ਗਤੀਵਿਧੀ, ਨਸ਼ਾ ਤਸਕਰੀ, ਲੜਾਈ-ਝਗੜੇ ਜਾਂ ਕਿਸੇ ਹੋਰ ਗੈਰ-ਕਾਨੂੰਨੀ ਕਾਰਵਾਈ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਦੇ ਧਿਆਨ ਵਿੱਚ ਲਿਆਵੇ। ਪੁਲਿਸ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਬਚਣ, ਕਾਨੂੰਨ ਦੀ ਪਾਲਣਾ ਕਰਨ ਤੇ ਸਮਾਜ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੇਵਾ ਤੇ ਸੁਰੱਖਿਆ ਲਈ ਹਮੇਸ਼ਾ ਵਚਨਬੱਧ ਹੈ ਤੇ ਲੋਕਾਂ ਦੇ ਸਹਿਯੋਗ ਨਾਲ ਇਲਾਕੇ ਨੂੰ ਸੁਰੱਖਿਅਤ ਬਣਾਉਣ ਲਈ ਯਤਨ ਜਾਰੀ ਰਹਿਣਗੇ। ਉਨ੍ਹਾਂ ਇਲਾਕੇ ਦੇ ਸ਼ਰਾਰਤੀ ਅਨਸਰਾਂ ਤੇ ਨਸ਼ਾ ਕਰਨ ਤੇ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ।