ਜੋਗਿੰਦਰ ਸਿੰਘ ਬਣੇ ਅਕਾਲੀ ਦਲ ਕਪੂਰਥਲਾ ਦੇ ਜ਼ਿਲ੍ਹਾ ਉਪ ਪ੍ਰਧਾਨ
ਸੇਵਾ ਮੁਕਤ ਸਬ ਇੰਸ: ਜੋਗਿੰਦਰ ਸਿੰਘ ਸੰਧੂ ਚੱਠਾ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ
Publish Date: Tue, 17 Feb 2026 06:39 PM (IST)
Updated Date: Tue, 17 Feb 2026 06:42 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕਾਲਾ ਸੰਘਿਆ : ਜ਼ਿਲ੍ਹਾ ਕਪੂਰਥਲਾ ਦੇ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਾਰਟੀ ਦੇ ਆਗੂ ਸੇਵਾਮੁਕਤ ਸਬ ਇੰਸਪੈਕਟਰ ਜੋਗਿੰਦਰ ਸਿੰਘ ਸੰਧੂ ਚੱਠਾ ਨੂੰ ਜ਼ਿਲ੍ਹਾ ਉਪ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ। ਜੋਗਿੰਦਰ ਸਿੰਘ ਸੰਧੂ ਚੱਠਾ ਹੁਰਾਂ ਨੂੰ ਹਲਕਾ ਇੰਚਾਰਜ ਹਰਕ੍ਰਿਸ਼ਨ ਸਿੰਘ ਵਾਲੀਆ ਨੇ ਨਿਯੁਕਤੀ ਪੱਤਰ ਦੇ ਕੇ ਵਧਾਈ ਦਿੰਦਿਆਂ ਕਿਹਾ ਕਿ ਹਾਈਕਮਾਂਡ ਵੱਲੋਂ ਜੋਗਿੰਦਰ ਸਿੰਘ ਦੀਆਂ ਪਾਰਟੀ ਪ੍ਰਤੀ ਨਿਰੰਤਰ ਸੇਵਾਵਾਂ ਨੂੰ ਦੇਖਦੇ ਹੋਏ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਜ਼ਿਲ੍ਹੇ ਦੀ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ ਤੇ ਮੈਨੂੰ ਵਿਸ਼ਵਾਸ ਹੈ ਕਿ ਜੋਗਿੰਦਰ ਸਿੰਘ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। ਇਸ ਮੌਕੇ ਨਵ ਨਿਯੁਕਤ ਉਪ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਲਕਾ ਇੰਚਾਰਜ ਹਰਕ੍ਰਿਸ਼ਨ ਸਿੰਘ ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਵੱਡੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਤੇ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕਰਨਗੇ।