ਗ੍ਰਾਮ ਸੇਵਕ ਸੁਰਜੀਤ ਸਿੰਘ ਹੋਏ ਸੇਵਾਮੁਕਤ
ਬੀ.ਡੀ.ਪੀ.ਓ. ਵਿਭਾਗ 'ਚ ਤਾਇਨਾਤ ਗ੍ਰਾਮ ਸੇਵਕ ਸੁਰਜੀਤ ਸਿੰਘ ਦੀ ਸੇਵਾ ਮੁਕਤੀ ਸਬੰਧੀ ਸਮਾਗਮ
Publish Date: Sat, 28 Feb 2026 10:35 PM (IST)
Updated Date: Sat, 28 Feb 2026 10:37 PM (IST)

ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕਪੂਰਥਲਾ ਦੇ ਦਫ਼ਤਰ ਵਿਚ ਤਾਇਨਾਤ ਗ੍ਰਾਮ ਸੇਵਕ (ਵੀਡੀਓ) ਸੁਰਜੀਤ ਸਿੰਘ ਦੀ ਸੇਵਾ ਮੁਕਤੀ ਤੇ ਬੀਡੀਪੀਓ ਦਫ਼ਤਰ ਕਪੂਰਥਲਾ ਵਿਖੇ ਵਿਦਾਇਗੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੀਡੀਪੀਓ ਜਸਵੀਰ ਕੌਰ ਨੇ ਉਨ੍ਹਾਂ ਨੂੰ ਵਿਭਾਗ ਵਿਚ 35 ਸਾਲ ਦੀ ਬੇਦਾਗ ਸੇਵਾ ਉਪਰੰਤ ਸੇਵਾਮੁਕਤ ਹੋਣ ਤੇ ਫੁੱਲਾਂ ਦਾ ਗੁਲਦਸਤਾ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਮਾਗਮ ਨੂੰ ਸੰਬੋਧਨ ਕਰਦਿਆਂ ਬੀਡੀਪੀਓ ਜਸਵੀਰ ਕੌਰ ਨੇ ਕਿਹਾ ਕਿ ਵੀਡੀਓ ਸੁਰਜੀਤ ਸਿੰਘ ਨੇ ਹਮੇਸ਼ਾ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਅਜਿਹੇ ਮਿਹਨਤੀ ਮੁਲਾਜ਼ਮਾਂ ਤੇ ਮਾਣ ਹੁੰਦਾ ਹੈ, ਜੋ ਜਨਤਕ ਸੇਵਾਵਾਂ ਨੂੰ ਆਪਣੀ ਜ਼ਿੰਮੇਵਾਰੀ ਸਮਝ ਕੇ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਦੀਆਂ ਸੇਵਾਵਾਂ ਵਿਭਾਗ ਲਈ ਹਮੇਸ਼ਾ ਯਾਦਗਾਰੀ ਰਹਿਣਗੀਆਂ। ਸਮਾਗਮ ਵਿਚ ਵੱਖ-ਵੱਖ ਬੁਲਾਰਿਆਂ ਨੇ ਸੁਰਜੀਤ ਸਿੰਘ ਦੇ ਮਿਲਣਸਾਰ ਸੁਭਾਅ ਤੇ ਕੰਮ ਪ੍ਰਤੀ ਤਨਦੇਹੀ ਦੀ ਭਰਪੂਰ ਸ਼ਲਾਘਾ ਕੀਤੀ ਤੇ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਉਨ੍ਹਾਂ ਦਾ ਅਹਿਮ ਯੋਗਦਾਨ ਰਿਹਾ ਹੈ। ਇਸ ਮੌਕੇ ਸੁਪਰਡੈਂਟ ਰਵਿੰਦਰਪਾਲ ਸਿੰਘ, ਪੰਚਾਇਤ ਅਫ਼ਸਰ ਮਲਕੀਤ ਸਿੰਘ, ਪੰਚਾਇਤ ਸਕੱਤਰ ਹਰਜਿੰਦਰ ਕੁਮਾਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚ, ਪੰਚ ਤੇ ਦਫ਼ਤਰ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।