ਸਨੈਚਿੰਗ ਦੀਆਂ ਘਟਨਾਵਾਂ ਨੇ ਡਰ ਦਾ ਮਾਹੌਲ ਪੈਦਾ ਕੀਤਾ : ਰਾਜ ਸ਼ਹਿਰ ਵਿੱਚ ਚੇਨ ਸਨੈਚਿੰਗ ਦੀਆਂ ਵਧਦੀਆਂ ਘਟਨਾਵਾਂ ਨੇ ਸਮਾਜ ਵਿੱਚ ਅਸੁਰੱਖਿਆ ਅਤੇ ਡਰ ਦਾ ਮਾਹੌਲ ਪੈਦਾ ਕੀਤਾ ਹੈ-ਸਰਬਜੀਤ ਰਾਜ
Publish Date: Tue, 22 Sep 2026 09:35 PM (IST)
Updated Date: Tue, 22 Sep 2026 09:39 PM (IST)
--ਕਿਹਾ-ਸ਼ਹਿਰ ਵਿੱਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਬਹੁਤ ਚਿੰਤਾਜਨਕ ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਸ਼ਹਿਰ ਵਿੱਚ ਚੋਰੀਆਂ ਦੀ ਵਧਦੀ ਗਿਣਤੀ ਸੱਚਮੁੱਚ ਚਿੰਤਾਜਨਕ ਹਨ। ਇਹ ਨਾ ਸਿਰਫ਼ ਲੋਕਾਂ ਨੂੰ ਆਰਥਿਕ ਨੁਕਸਾਨ ਪਹੁੰਚਾਉਂਦੀਆਂ ਹਨ ਸਗੋਂ ਸਮਾਜ ਵਿੱਚ ਅਸੁਰੱਖਿਆ ਤੇ ਡਰ ਦਾ ਮਾਹੌਲ ਵੀ ਪੈਦਾ ਕਰਦੀਆਂ ਹਨ। ਇਸ ਸਮੱਸਿਆ ਨੂੰ ਹੱਲ ਕਰਨ ਲਈ, ਨਾਗਰਿਕ ਤੇ ਪ੍ਰਸ਼ਾਸਨਿਕ ਪੱਧਰ ’ਤੇ ਕਦਮ ਚੁੱਕਣ ਦੀ ਲੋੜ ਹੈ। ਇਹ ਗੱਲ ਆਲ ਇੰਡੀਆ ਕ੍ਰਿਸ਼ਚੀਨ ਫੈਲੋਸ਼ਿਪ ਦੇ ਸੰਸਥਾਪਕ ਸਰਬਜੀਤ ਰਾਜ ਨੇ ਮੰਗਲਵਾਰ ਨੂੰ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕਹੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪੁਲਿਸ ਦੀ ਨਾਕਾਮੀ ਕਾਰਨ ਚੋਰਾਂ ਦੇ ਹੌਸਲੇ ਬੁਲੰਦ ਹੋ ਜਾਂਦੇ ਹਨ, ਜਿਸ ਕਾਰਨ ਸ਼ਹਿਰ ਤੋਂ ਪਿੰਡਾਂ ਵਿੱਚ ਚੋਰੀਆਂ ਵਿੱਚ ਵਾਧਾ ਹੋ ਰਿਹਾ ਹੈ। ਚੋਰ ਅਪਰਾਧ ਕਰਨ ਤੋਂ ਬਾਅਦ ਆਸਾਨੀ ਨਾਲ ਭੱਜ ਜਾਂਦੇ ਹਨ, ਜਦੋਂ ਕਿ ਪੁਲਿਸ ਨਾਕਾਮ ਰਹਿੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹੀਂ ਦਿਨੀਂ ਸ਼ਹਿਰ ਵਿੱਚ ਚੇਨ ਸਨੈਚਿੰਗ ਸਰਗਰਮ ਹਨ। ਪਿਛਲੇ ਕੁਝ ਦਿਨਾਂ ਦੇ ਅੰਕੜਿਆਂ ’ਤੇ ਨਜ਼ਰ ਮਾਰੀਏ ਤਾਂ ਚੇਨ ਸਨੈਚਿੰਗ ਦੀਆਂ ਘਟਨਾਵਾਂ ਵਿੱਚ ਅਚਾਨਕ ਵਾਧਾ ਹੋਇਆ ਹੈ। ਸ਼ਹਿਰ ਦਾ ਕੋਈ ਵੀ ਇਲਾਕਾ ਅਜਿਹਾ ਨਹੀਂ ਹੈ ਜਿੱਥੇ ਚੇਨ ਸਨੈਚਿੰਗ ਨਾ ਹੋਈ ਹੋਵੇ। ਸ਼ਹਿਰ ਵਿੱਚ ਚੇਨ ਸਨੈਚਿੰਗ ਗਿਰੋਹ ਸਰਗਰਮ ਹਨ,ਜਦੋਂ ਕਿ ਪੁਲਿਸ ਇਸ ਮਾਮਲੇ ਵਿੱਚ ਨਾਕਾਮ ਰਹਿੰਦੀ ਹੈ। ਚੋਰਾਂ ਦੇ ਗਿਰੋਹ ਪੁਲਿਸ ਦੀ ਨਾਕਾਮੀ ਦਾ ਫਾਇਦਾ ਉਠਾ ਰਹੇ ਹਨ। ਚੇਨ ਸਨੈਚਿੰਗ ਤੋਂ ਬਾਅਦ ਚੋਰ ਇਨ੍ਹਾਂ ਚੀਜ਼ਾਂ ਨੂੰ ਕਿੱਥੇ ਵੇਚ ਰਹੇ ਹਨ, ਇਹ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਰਾਤ ਨੂੰ ਤੇ ਸੁੰਨਸਾਨ ਇਲਾਕਿਆਂ ਵਿੱਚ ਗਸ਼ਤ ਤੇਜ਼ ਕਰਨੀ ਚਾਹੀਦੀ ਹੈ। ਸ਼ਹਿਰ ਦੇ ਮੁੱਖ ਚੌਰਾਹਿਆਂ, ਸੁਸਾਇਟੀਆਂ ਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਕੈਮਰੇ ਲਗਾਏ ਜਾਣੇ ਚਾਹੀਦੇ ਹਨ। ਚੋਰੀ ਦੀ ਸ਼ਿਕਾਇਤ ਮਿਲਣ ’ਤੇ ਪੁਲਿਸ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਅਪਰਾਧੀ ਡਰਦੇ ਰਹਿਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਣਜਾਣ ਵਿਅਕਤੀ ਇਲਾਕੇ ਵਿੱਚ ਵਾਰ-ਵਾਰ ਘੁੰਮਦਾ ਦਿਖਾਈ ਦਿੰਦਾ ਹੈ, ਤਾਂ ਤੁਰੰਤ ਸਥਾਨਕ ਪੁਲਿਸ ਜਾਂ ਸੁਸਾਇਟੀ ਗਾਰਡ ਨੂੰ ਸੂਚਿਤ ਕਰੋ।