ਚੂਹੜਵਾਲ ਨੇੜੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਜ਼ਖ਼ਮੀ
ਚੂਹੜਵਾਲ ਦੇ ਨਜ਼ਦੀਕ ਸੜਕ ਹਾਦਸਾ, ਅਣਪਛਾਤੇ ਵਾਹਨ ਦੀ ਟੱਕਰ ਨਾਲ ਵਿਅਕਤੀ ਜਖ਼ਮੀ
Publish Date: Thu, 15 Jan 2026 09:09 PM (IST)
Updated Date: Thu, 15 Jan 2026 09:12 PM (IST)
ਸੁਖਪਾਲ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਸ਼ਹਿਰ ਦੇ ਚੂਹੜਵਾਲ ਇਲਾਕੇ ਦੇ ਨੇੜੇ ਉਸ ਸਮੇਂ ਹਫੜਾ-ਦਫ਼ੜੀ ਮੱਚ ਗਈ, ਜਦੋਂ ਸੜਕ ਕੰਡੇ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਪਿਆ ਮਿਲਿਆ। ਮੌਕੇ ਉੱਤੇ ਮੌਜੂਦ ਸਥਾਨਕ ਲੋਕਾਂ ਨੇ ਤੁਰੰਤ 108 ਐਂਬੂਲੈਂਸ ਸੇਵਾ ਨੂੰ ਸੂਚਨਾ ਦਿੱਤੀ। ਐਬੂਲੈਂਸ ਰਾਹੀਂ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਸਿਵਲ ਹਸਪਤਾਲ ਵਿਚ ਦਾਖਲ ਜ਼ਖ਼ਮੀ ਦੀ ਪਹਿਚਾਣ ਕੁਲਦੀਪ ਸਿੰਘ ਪੁੱਤਰ ਅਮਰ ਚੰਦ ਨਿਵਾਸੀ ਤਰਲੋਕਪੁਰਾ ਦੇ ਰੂਪ ਵਿਚ ਹੋਈ ਹੈ। ਹੋਸ਼ ਵਿਚ ਆਉਣ ਦੇ ਬਾਅਦ ਜਖ਼ਮੀ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਦੁਪਹਿਰ ਦੇ ਸਮੇਂ ਚੂਹੜਵਾਲ ਚੁੰਗੀ ਦੇ ਕੋਲ ਖੜ੍ਹਾ ਸੀ, ਉਦੋਂ ਇਕ ਅਣਪਛਾਤੇ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਤੇਜ ਸੀ ਕਿ ਉਹ ਸੜਕ ਕੰਡੇ ਡਿੱਗ ਗਿਆ ਅਤੇ ਬੇਹੋਸ਼ ਹੋ ਗਿਆ। ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਨੇ ਦੱਸਿਆ ਕਿ ਜ਼ਖ਼ਮੀ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਫਿਲਹਾਲ ਉਸਦਾ ਇਲਾਜ ਜਾਰੀ ਹੈ। ਘਟਨਾ ਦੀ ਸੂਚਨਾ ਮਿਲਣ ਉੱਤੇ ਪੁਲਿਸ ਨੇ ਵੀ ਮੌਕੇ ਦੀ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਅਣਪਛਾਤੇ ਵਾਹਨ ਅਤੇ ਚਾਲਕ ਦੀ ਤਲਾਸ਼ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।