ਸਿਵਲ ਹਸਪਤਾਲ ਦੇ ਬਾਹਰ ਸੜਕ ਹਾਦਸਾ, ਇਕ ਜ਼ਖ਼ਮੀ
ਸਿਵਲ ਹਸਪਤਾਲ ਦੇ ਬਾਹਰ ਸੜਕ ਹਾਦਸਾ, 1 ਵਿਅਕਤੀ ਗੰਭੀਰ ਜਖ਼ਮੀ
Publish Date: Thu, 15 Jan 2026 09:08 PM (IST)
Updated Date: Thu, 15 Jan 2026 09:09 PM (IST)
ਸੁਖਪਾਲ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਸ਼ਹਿਰ ਦੇ ਸਿਵਲ ਹਸਪਤਾਲ ਦੇ ਬਾਹਰ ਇਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਟੱਕਰ ਲੱਗਦੇ ਹੀ ਵਿਅਕਤੀ ਸੜਕ ਕੰਡੇ ਡਿੱਗ ਕੇ ਬੇਹੋਸ਼ ਹੋ ਗਿਆ। ਮੌਕੇ ਤੋਂ ਲੰਘ ਰਹੇ ਕੁੱਝ ਨੌਜਵਾਨਾਂ ਨੇ ਤੁਰੰਤ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖਲ ਕਰਵਾਇਆ। ਹਸਪਤਾਲ ਵਿਚ ਦਾਖਲ ਜ਼ਖ਼ਮੀ ਦੀ ਪਹਿਚਾਣ ਬੱਗੀ, ਨਿਵਾਸੀ ਮਹਿਤਾਬਗੜ੍ਹ ਕਪੂਰਥਲਾ ਦੇ ਰੂਪ ਵਿਚ ਹੋਈ ਹੈ। ਹਸਪਤਾਲ ਸੂਤਰਾਂ ਦੇ ਅਨੁਸਾਰ ਹਾਦਸੇ ਤੋਂ ਕੁੱਝ ਸਮਾਂ ਪਹਿਲਾਂ ਹੀ ਜ਼ਖ਼ਮੀ ਵਿਅਕਤੀ ਸਿਵਲ ਹਸਪਤਾਲ ਤੋਂ ਦਵਾਈ ਲੈ ਕੇ ਬਾਹਰ ਨਿਕਲਿਆ ਸੀ, ਉਸੇ ਦੌਰਾਨ ਇਹ ਦੁਰਘਟਨਾ ਵਾਪਰ ਗਈ। ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਨੇ ਦੱਸਿਆ ਕਿ ਜ਼ਖ਼ਮੀ ਦਾ ਇਲਾਜ ਜਾਰੀ ਹੈ ਤੇ ਉਸਦੀ ਹਾਲਤ ਉੱਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਫਿਲਹਾਲ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਘਟਨਾ ਦੇ ਬਾਅਦ ਕੁੱਝ ਸਮੇਂ ਲਈ ਹਸਪਤਾਲ ਦੇ ਆਸਪਾਸ ਹਫੜਾ-ਦਫ਼ੜੀ ਦਾ ਮਾਹੌਲ ਬਣਿਆ ਰਿਹਾ, ਜਦੋਂ ਕਿ ਅਣਪਛਾਤਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਦੁਆਰਾ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ਉੱਤੇ ਵਾਹਨ ਤੇ ਚਾਲਕ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।