- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਬਾਈਲ ਖੋਹੇ ਜਾਣ ਤੋਂ ਬਾਅਦ ਪੀੜਤ ਬਲਜੀਤ ਸਿੰਘ ਨੇ ਲੁਟੇਰਿਆਂ ਦੀ ਭਾਲ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸਵੇਰੇ ਜਦੋਂ ਉਹ ਸ਼ੂਗਰ ਮਿੱਲ ਦੇ ਨੇੜਿਓਂ ਲੰਘ ਰਿਹਾ ਸੀ ਤਾਂ ਉਸ ਦੀ ਨਜ਼ਰ ਸੜਕ ਕਿਨਾਰੇ ਨਸ਼ੇ ਦੀ ਹਾਲਤ ਵਿੱਚ ਡਿੱਗੇ ਪਏ ਇੱਕ ਵਿਅਕਤੀ ’ਤੇ ਪਈ। ਬਲਜੀਤ ਸਿੰਘ ਨੇ ਉਸ ਨੂੰ ਪਛਾਣ ਲਿਆ ਅਤੇ ਕਥਿਤ ਤੌਰ ’ਤੇ ਉਹੀ ਵਿਅਕਤੀ ਮੋਬਾਈਲ ਖੋਹਣ ਵਾਲੇ ਲੁਟੇਰਿਆਂ ਵਿੱਚ ਸ਼ਾਮਲ ਸੀ।

ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਫਗਵਾੜਾ ਦੇ ਪਲਾਹੀ ਰੋਡ ’ਤੇ ਦੇਰ ਰਾਤ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋਣ ਵਾਲੇ ਤਿੰਨ ਲੁਟੇਰਿਆਂ ਵਿੱਚੋਂ ਇੱਕ ਨੂੰ ਲੋਕਾਂ ਦੀ ਮੱਦਦ ਨਾਲ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਦੋ ਹੋਰ ਸਾਥੀ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ।
ਜਾਣਕਾਰੀ ਅਨੁਸਾਰ ਬਲਜੀਤ ਸਿੰਘ ਨਾਮਕ ਵਿਅਕਤੀ ਦੇਰ ਰਾਤ ਪਲਾਹੀ ਰੋਡ ’ਤੇ ਪੈਦਲ ਜਾ ਰਿਹਾ ਸੀ। ਇਸ ਦੌਰਾਨ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਨੇ ਉਸ ਨੂੰ ਨਿਸ਼ਾਨਾ ਬਣਾਉਂਦਿਆਂ ਉਸ ਦਾ ਮੋਬਾਈਲ ਫੋਨ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਮੋਬਾਈਲ ਖੋਹੇ ਜਾਣ ਤੋਂ ਬਾਅਦ ਪੀੜਤ ਬਲਜੀਤ ਸਿੰਘ ਨੇ ਲੁਟੇਰਿਆਂ ਦੀ ਭਾਲ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸਵੇਰੇ ਜਦੋਂ ਉਹ ਸ਼ੂਗਰ ਮਿੱਲ ਦੇ ਨੇੜਿਓਂ ਲੰਘ ਰਿਹਾ ਸੀ ਤਾਂ ਉਸ ਦੀ ਨਜ਼ਰ ਸੜਕ ਕਿਨਾਰੇ ਨਸ਼ੇ ਦੀ ਹਾਲਤ ਵਿੱਚ ਡਿੱਗੇ ਪਏ ਇੱਕ ਵਿਅਕਤੀ ’ਤੇ ਪਈ। ਬਲਜੀਤ ਸਿੰਘ ਨੇ ਉਸ ਨੂੰ ਪਛਾਣ ਲਿਆ ਅਤੇ ਕਥਿਤ ਤੌਰ ’ਤੇ ਉਹੀ ਵਿਅਕਤੀ ਮੋਬਾਈਲ ਖੋਹਣ ਵਾਲੇ ਲੁਟੇਰਿਆਂ ਵਿੱਚ ਸ਼ਾਮਲ ਸੀ।
ਬਲਜੀਤ ਸਿੰਘ ਵੱਲੋਂ ਪਛਾਣ ਕੀਤੇ ਜਾਣ ਤੋਂ ਬਾਅਦ ਆਲੇ-ਦੁਆਲੇ ਦੇ ਲੋਕ ਵੀ ਮੌਕੇ ’ਤੇ ਇਕੱਠੇ ਹੋ ਗਏ। ਲੋਕਾਂ ਨੇ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਕੰਟਰੋਲ ਰੂਮ (ਪੀਸੀਆਰ) ਨੂੰ ਸੂਚਿਤ ਕੀਤਾ। ਮੌਕੇ ’ਤੇ ਪਹੁੰਚੀ ਪੀਸੀਆਰ ਟੀਮ ਨੇ ਨੌਜਵਾਨ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਲਈ ਪੁਲਿਸ ਦੇ ਹਵਾਲੇ ਕਰ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਫੜਿਆ ਗਿਆ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਸੀ। ਉੱਧਰ, ਮੋਬਾਈਲ ਖੋਹਣ ਤੋਂ ਬਾਅਦ ਉਸ ਦੇ ਦੋ ਹੋਰ ਸਾਥੀ ਮੌਕੇ ਤੋਂ ਫ਼ਰਾਰ ਹੋ ਗਏ, ਜਿਨ੍ਹਾਂ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਰਾਤ ਸਮੇਂ ਗਸ਼ਤ ਵਧਾਉਣ ਅਤੇ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਇੱਥੇ ਇਹ ਵੀ ਜ਼ਿਕਰ ਯੋਗ ਹੈ ਕਿ ਐਸ ਪੀ ਫਗਵਾੜਾ ਮੇਜਰ ਸਿੰਘ ਦੇ ਅਹੁਦਾ ਸੰਭਾਲਦਿਆਂ ਹੀ ਬੀਤੇ ਦਿਨੀ ਫਗਵਾੜਾ ਵਿਖੇ ਹੀ ਮੋਬਾਇਲ ਫੋਨ ਖੋ ਕੇ ਭੱਜਣ ਵਾਲੇ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਗਿਰਫਤਾਰ ਕੀਤੇ ਗਏ ਸਨ। ਇੱਥੇ ਇਹ ਵੀ ਵਰਨਣਯੋਗ ਹੈ ਕਿ ਇਲਾਕੇ ਵਿੱਚ ਲੁੱਟਾਂ ਖੋਹਾਂ ਦੀਆਂ ਅਜਿਹੀਆਂ ਵਾਰਦਾਤਾਂ ਕਰਕੇ ਲੋਕਾਂ ਦੇ ਮਨਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।