ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ

ਸੁਲਤਾਨਪੁਰ ਲੋਧੀ 'ਚ ਅੱਜ ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੀਨੀਅਰ ਕਾਂਗਰਸੀ ਆਗੂ ਤੇ ਪ੍ਰਸਿੱਧ ਉਦਯੋਗਪਤੀ ਰਾਕੇਸ਼ ਕੁਮਾਰ ਰੌਕੀ ਤਲਵੰਡੀ ਚੌਧਰੀਆਂ ਵੱਲੋਂ ਸੰਭਾਲਿਆ ਗਿਆ ਹੈ। ਇਸ ਮੌਕੇ ਤਾਜਪੋਸ਼ੀ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਵਿਧਾਇਕ ਨਵਤੇਜ ਸਿੰਘ ਚੀਮਾ ਪਹੁੰਚੇ, ਜਿਨ੍ਹਾਂ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਉਪ ਚੇਅਰਮੈਨ ਰਾਕੇਸ਼ ਕੁਮਾਰ ਰੌਕੀ ਨੂੰ ਉਨ੍ਹਾਂ ਦੀ ਕੁਰਸੀ 'ਤੇ ਬਿਠਾਇਆ ਤੇ ਉਨ੍ਹਾਂ ਨੂੰ ਵਾਈਸ ਚੇਅਰਮੈਨ ਬਣਨ 'ਤੇ ਵਧਾਈ ਦਿੱਤੀ ਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਰੌਕੀ ਮੜ੍ਹੀਆ ਦਾ ਪਰਿਵਾਰ ਟਕਸਾਲੀ ਕਾਂਗਰਸੀ ਪਰਿਵਾਰ ਹੈ। ਉਨ੍ਹਾਂ ਕਿਹਾ ਕਿ ਪਾਰਟੀ 'ਚ ਇਨ੍ਹਾਂ ਵੱਲੋਂ ਕੀਤੇ ਕੰਮ ਤੇ ਇਨ੍ਹਾਂ ਦੀ ਲਗਨ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵਾਈਸ ਚੇਅਰਮੈਨ ਦਾ ਅਹੁਦਾ ਪਾਰਟੀ ਵੱਲੋਂ ਦੇ ਕੇ ਨਿਵਾਜਿਆ ਗਿਆ ਹੈ। ਵਿਧਾਇਕ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਸਾਰਿਆਂ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਵੇਖਦੇ ਹੋਏ ਅਹੁਦੇ ਦੇ ਕੇ ਨਿਵਾਜਦੀ ਹੈ। ਇਸ ਮੌਕੇ ਨਵ-ਨਿਯੁਕਤ ਮਾਰਕਿਟ ਕਮੇਟੀ ਦੇ ਵਾਈਸ ਚੇਅਰਮੈਨ ਰੌਕੀ ਮੜ੍ਹੀਆ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਸਮੂਹ ਕਾਂਗਰਸੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਵਿਧਾਇਕ ਨਵਤੇਜ ਸਿੰਘ ਚੀਮਾ ਵੱਲੋਂ ਜੋ ਉਸ ਦੀ ਡਿਊਟੀ ਲਗਾਈ ਗਈ ਹੈ, ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਵਿੰਦਰ ਸਿੰਘ ਪੱਪਾ, ਜ਼ਿਲ੍ਹਾ ਪ੍ਰਰੀਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ, ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੀਪਕ ਧੀਰ ਰਾਜੂ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤੇਜਵੰਤ ਸਿੰਘ, ਨਗਰ ਕੌਂਸਲ ਦੇ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਸਰਪੰਚ ਕੁੰਦਨ ਸਿੰਘ ਚੱਕਾ, ਸਰਪੰਚ ਰਾਜੂ ਿਢੱਲੋਂ, ਸਰਪੰਚ ਲਖਵਿੰਦਰ ਸਿੰਘ, ਯੂਥ ਕਾਂਗਰਸ ਦੇ ਪ੍ਰਧਾਨ ਜਤਿੰਦਰ ਲਾਡੀ, ਯੂਥ ਕਾਂਗਰਸ ਦੇ ਸਕੱਤਰ ਯੋਗੇਸ਼ ਮੜ੍ਹੀਆ, ਦੀਪਕ ਮੜ੍ਹੀਆ, ਚੰਦਨ ਮੜ੍ਹੀਆ, ਲੱਕੀ, ਗੋਲਡੀ ਧੰਜੂ, ਸਰਪੰਚ ਗੁਰਿੰਦਰ ਸਿੰਘ, ਸਰਪੰਚ ਹਰਦੇਵ ਸਿੰਘ, ਸਰਪੰਚ ਅਮਨਦੀਪ ਸਿੰਘ, ਸਰਪੰਚ ਜੋਬਨਪ੍ਰਰੀਤ ਸਿੰਘ, ਸਰਪੰਚ ਗੁਰਪ੍ਰਰੀਤ ਸਿੰਘ, ਜਗਜੀਤ ਸਿੰਘ ਚੰਦੀ, ਬਲਾਕ ਸੰਮਤੀ ਮੈਂਬਰ ਹਰਚਰਨ ਸਿੰਘ ਬੱਗਾ, ਸਰਪੰਚ ਸੁਖਵਿੰਦਰ ਸਿੰਘ , ਅਮਰੀਕ ਸਿੰਘ, ਰਾਣਾ ਮੱਲੀ,ਪ੍ਰਭ ਹਾਂਡਾ, ਗੋਪੀ ਚੱਕਾ , ਸਾਬਕਾ ਏਆਰ ਸੁਸਾਇਟੀ ਸ਼ੁਸੀਲ ਕੁਮਾਰ ਜੋਸ਼ੀ, ਸਰਪੰਚ ਸੁਖਵਿੰਦਰ ਜੌਹਲ, ਫਤਿਹ ਚੰਦ ਉੱਪਲ, ਮਿੰਟੂ ਉੱਪਲ, ਅਨਿਲ ਕੁਮਾਰ, ਮਿੱਠੂ ਆਦਿ ਮੌਜੂਦ ਸਨ।