- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਟਰੀ ਕਲੱਬ ਬੇਗੋਵਾਲ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਜਾਈਆਂ ਵੰਡੀਆਂ

ਕੈਪਸ਼ਨ: 25ਕੇਪੀਟੀ41
ਰੋਟਰੀ ਕਲੱਬ ਬੇਗੋਵਾਲ ਵੱਲੋਂ ਲੋੜਵੰਦਾਂ ਨੂੰ ਬਲੈਂਕਟ ਭੇਟ ਕਰਨ ਮੌਕੇ ਸਮੂਹ ਰੋਟਰੀ ਕਲੱਬ ਮੈਂਬਰ ।
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ
ਬੇਗੋਵਾਲ : ਰੋਟਰੀ ਕਲੱਬ ਬੇਗੋਵਾਲ ਵੱਲੋਂ ਆਪਣੇ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਲਗਾਤਾਰ ਜਾਰੀ ਰੱਖਦਿਆਂ ਸਰਦੀ ਦੇ ਮੌਸਮ ਨੂੰ ਧਿਆਨ ’ਚ ਰੱਖ ਕੇ ਲੋੜਵੰਦ ਤੇ ਗਰੀਬ ਪਰਿਵਾਰਾਂ ਨੂੰ ਰਜਾਈਆਂ ਵੰਡੀਆਂ ਗਈਆਂ। ਇਹ ਸੇਵਾ ਕਾਰਜ ਕਲੱਬ ਦੇ ਪ੍ਰਧਾਨ ਰੋਟੇਰੀਅਨ ਮਹਾਨੰਦ ਮਹਿਤਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਜੋਨਲ ਚੇਅਰਮੈਨ ਡਾ. ਤਰਸੇਮ ਸਿੰਘ ਜੀ ਨੇ ਕਲੱਬ ਦੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿੱਚ ਕਿਹਾ ਕਿ ਰੋਟਰੀ ਕਲੱਬ ਵੱਲੋਂ ਇਸ ਰੋਟਰੀ ਸਾਲ ਦੌਰਾਨ ਵੀ ਲੋਕ ਭਲਾਈ ਦੇ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣਾ ਰੋਟਰੀ ਦਾ ਮੁੱਖ ਉਦੇਸ਼ ਹੈ। ਇਸ ਮੌਕੇ ਕਲੱਬ ਦੇ ਸਕੱਤਰ ਲਖਵਿੰਦਰ ਸਿੰਘ, ਮਲਕੀਤ ਸਿੰਘ ਲੁਬਾਣਾ, ਸਤਵਿੰਦਰ ਸਿੰਘ ਬੱਸੀ, ਇੰਦਰਪਾਲ ਪ੍ਰਭਾਕਰ, ਪ੍ਰੋਜੈਕਟ ਡਾਇਰੈਕਟਰ ਵਿਕੀ ਸੇਠੀ, ਬਲਦੇਵ ਸਿੰਘ ਅਵਾਣ, ਗੁਰਦੇਵ ਸਿੰਘ ਇਸਰਬੁੱਚਾ, ਸੇਵਕ ਸਿੰਘ, ਹਰਜਿੰਦਰ ਸਿੰਘ, ਮਨਜੀਤ ਪਾਲ ਸਿੰਘ, ਪਰੀਕਸ਼ਤ ਵਰਮਾ, ਐੱਮਸੀ ਕਮਲਜੀਤ ਸਿੰਘ, ਰਘਬੀਰ ਸਿੰਘ ਆਦਿ ਰੋਟਰੀ ਮੈਂਬਰ ਹਾਜ਼ਰ ਸਨ।