ਰੋਟਰੀ ਕਲੱਬ ਗੋਲਡ ਵੱਲੋਂ ਸਕੂਲ ਨੂੰ ਹੈਂਡ ਵਾਸ਼ਿੰਗ ਸਟੇਸ਼ਨ ਭੇਟ
ਰੋਟਰੀ ਕਲੱਬ ਗੋਲਡ ਵੱਲੋਂ ਸਕੂਲ ਨੂੰ ਹੈਂਡ ਵਾਸ਼ਿੰਗ ਸਟੇਸ਼ਨ ਭੇਂਟ
Publish Date: Sat, 09 May 2026 07:28 PM (IST)
Updated Date: Sat, 09 May 2026 07:30 PM (IST)

--ਸਮਾਜ ਸੇਵਾ ਹੀ ਰੋਟਰੀ ਦਾ ਮੁੱਖ ਉਦੇਸ਼ : ਪ੍ਰਧਾਨ ਚੰਦੀ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਹੁਸੈਨਪੁਰ ਦੂਲੋਵਾਲ ਨੂੰ ਹੈਂਡ ਵਾਸ਼ਿੰਗ ਸਟੇਸ਼ਨ ਭੇਟ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਰੋਟੇ. ਤਲਵਿੰਦਰ ਸਿੰਘ ਚੰਦੀ ਨੇ ਦੱਸਿਆ ਕਿ ਸਕੂਲ ਤੇ ਬੱਚਿਆਂ ਦੀ ਜ਼ਰੂਰਤ ਨੂੰ ਮੁੱਖ ਰੱਖਦਿਆਂ ਸਕੂਲ ਵਿਚ ਹੈਂਡ ਵਾਸ਼ਿੰਗ ਸਟੇਸ਼ਨ ਭੇਟ ਕੀਤਾ ਗਿਆ ਹੈ ਤੇ ਇਸ ਦੇ ਨਾਲ ਹੀ ਸਕੂਲ ਦੇ ਬੱਚਿਆਂ ਨੂੰ ਹੱਥ ਧੋਣ ਲਈ ਇਕ ਸਾਲ ਦਾ ਸਾਬਣ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਹੈਂਡ ਵਾਸ਼ਿੰਗ ਸਟੇਸ਼ਨ ਪਹਿਲਾਂ ਵੀ ਕਈ ਸਕੂਲਾਂ ਵਿਚ ਦਿੱਤੇ ਜਾ ਚੁੱਕੇ ਹਨ ਤੇ ਆਉਣ ਵਾਲੇ ਸਮੇਂ ਵਿਚ ਹੋਰ ਸਰਕਾਰੀ ਸਕੂਲਾਂ ਵਿਚ ਵੀ ਦਿੱਤੇ ਜਾਣਗੇ। ਕਲੱਬ ਦੇ ਸੈਕਟਰੀ ਸੁਰਜੀਤ ਸਿੰਘ ਨੇ ਕਿਹਾ ਕਿ ਰੋਟਰੀ ਦਾ ਮੁੱਖ ਮਕਸਦ ਮਾਨਵਤਾ ਦੀ ਸੇਵਾ ਕਰਨਾ ਹੈ। ਸੀਨੀਅਰ ਰੋਟੇਰੀਅਨ ਰਵੀ ਵਾਹੀ ਨੇ ਦੱਸਿਆ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਸਿਹਤ ਦੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਵੱਲੋਂ ਹਮੇਸ਼ਾ ਵੱਧ ਚੜ ਕੇ ਯੋਗਦਾਨ ਦਿੱਤਾ ਜਾਂਦਾ ਹੈ। ਇਸ ਮੌਕੇ ਸਕੂਲ ਦੀ ਹੈੱਡ ਟੀਚਰ ਕੁਲਜੀਤ ਕੌਰ ਨੇ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਦੇ ਪ੍ਰਧਾਨ ਤੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਤਲਵਿੰਦਰ ਸਿੰਘ ਚੰਦੀ, ਸੈਕਟਰੀ ਸੁਰਜੀਤ ਸਿੰਘ, ਸਾਬਕਾ ਪ੍ਰਧਾਨ ਨੰਬਰਦਾਰ ਹਰਮਨਜੀਤ ਸਿੰਘ, ਸਾਬਕਾ ਪ੍ਰਧਾਨ ਸੋਡੀ ਸਿੰਘ, ਦਿਲਬਾਗ ਸਿੰਘ ਪ੍ਰੋਜੈਕਟ ਚੇਅਰਮੈਨ, ਅਧਿਆਪਕ ਅਪਿੰਦਰ ਸਿੰਘ ਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।