ਪੇਂਡੂ ਤੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਧਰਨਾ ਅੱਜ
ਪੇਂਡੂ ਤੇ ਖੇਤ ਮਜ਼ਦੂਰ ਯੂਨੀਅਨ ਪੰਜਾਬ ਵਲੋ ਮੰਗਾਂ ਮਨਵਾਉਣ ਲਈ ਅੱਜ ਡੀ ਸੀ ਦਫਤਰ ਅੱਗੇ ਧਰਨਾ ਅੱਜ
Publish Date: Wed, 07 Jan 2026 06:48 PM (IST)
Updated Date: Thu, 08 Jan 2026 04:09 AM (IST)
ਪਰਮਜੀਤ ਸਿੰਘ, ਪੰਜਾਬੀ ਜਾਗਰਣ, ਡਡਵਿੰਡੀ : ਨਿਰਮਲ ਸਿੰਘ ਸ਼ੇਰਪੁਰ ਸੱਦਾ ਨੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਨਰੇਗਾ ਕਾਨੂੰਨ ਦੀ ਬਹਾਲੀ, ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਨ, ਮਜ਼ਦੂਰਾਂ ਨੂੰ ਸਾਲ ਭਰ ਰੋਜ਼ਗਾਰ ਦੀ ਗਰੰਟੀ ਅਤੇ ਦਿਹਾੜੀ 700 ਰੁਪਏ ਕਰਨ, ਕਿਰਤ ਕਾਨੂੰਨ ਬਹਾਲ ਕਰਨ, ਬਿਜਲੀ ਸੋਧ ਬਿੱਲ ਰੱਦ ਕਰਨ, ਚੋਣੀ ਗਰੰਟੀਆਂ ਲਾਗੂ ਕਰਨ, ਵਿਧਵਾ–ਬੁਢਾਪਾ–ਅੰਗਹੀਣ ਪੈਨਸ਼ਨ 5000 ਰੁਪਏ ਮਹੀਨਾ ਕਰਨ, ਮਜ਼ਦੂਰਾਂ ਨੂੰ ਰਿਹਾਇਸ਼ੀ ਪਲਾਟ ਦੇਣ, ਹੜ੍ਹਾਂ ਤੇ ਬਾਰਸ਼ਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਕਰਨ ਅਤੇ ਮਜ਼ਦੂਰ ਆਗੂ ਮੁਕੇਸ਼ ਮਲੌਦ ਦੀ ਰਿਹਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੱਜ 7 ਜਨਵਰੀ ਨੂੰ ਡੀਸੀ ਦਫ਼ਤਰ ਕਪੂਰਥਲਾ ਅੱਗੇ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਧਰਨਾ ਦਿੱਤਾ ਜਾ ਰਿਹਾ ਹੈ।