ਪੇਂਡੂ ਮਜ਼ਦੂਰ ਯੂਨੀਅਨ ਨੇ ਪੀੜਤ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਪੇਂਡੂ ਮਜ਼ਦੂਰ ਯੂਨੀਅਨ ਨੇ ਪੀੜਤ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Publish Date: Fri, 10 Apr 2026 10:07 PM (IST)
Updated Date: Fri, 10 Apr 2026 10:08 PM (IST)
ਪੀੜਤ ਲੋਕਾਂ ਨੂੰ ਨਿਆਂ ਨਾ ਮਿਲਣ ਕਾਰਨ ਅੱਜ ਦਿੱਤਾ ਜਾਵੇਗਾ ਡੀਐੱਸਪੀ ਦਫ਼ਤਰ ਅੱਗੇ ਧਰਨਾ : ਨਿਰਮਲ ਸਿੰਘ
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਦੇ ਮੁਹੱਲਾ ਪੰਡੋਰੀ ਵਿਖੇ ਇੱਕੋ ਮਾਂ ਦੇ ਚਾਰ ਪੁੱਤਰਾਂ ਤੋਂ ਬਾਅਦ ਪੰਜਵੇਂ ਪੁੱਤਰ ਦੀ ਵੀ ਨਸ਼ਿਆਂ ਨਾਲ ਹੋਈ ਮੌਤ ’ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਕਿਰਤੀ ਕਿਸਾਨ ਯੂਨੀਅਨ ਦੇ ਸੁੱਚਾ ਸਿੰਘ ਸੱਦੂਵਾਲ ਅਤੇ ਸਾਥੀਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਾਵਜੂਦ ਹਰ ਰੋਜ਼ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਤੱਕ ਨਸ਼ਿਆਂ ਨੂੰ ਰੋਕਣ ਵਿਚ ਅਸਫਲ ਰਹੀ ਹੈ। ਉਨ੍ਹਾਂ ਪੀੜਤ ਪਰਿਵਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਦਾ ਨੇ ਦੱਸਿਆ ਕਿ ਪੀੜਤ ਲੋਕਾਂ ਨੂੰ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਵੀ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਡੀਐੱਸਪੀ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਅੱਜ 11 ਅਪ੍ਰੈਲ ਨੂੰ ਧਰਨਾ ਦਿੱਤਾ ਜਾਵੇਗਾ।