ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਡੀ ਐਸ ਪੀ ਦਫਤਰ ਮੂਹਰੇ 12 ਤੋਂ 3 ਵਜੇ ਤੱਕ ਦਿੱਤਾ ਧਰਨਾ

- ਵੱਖ-ਵੱਖ ਥਾਣਿਆਂ ਨਾਲ ਸਬੰਧਿਤ ਪੀੜਤ ਲੋਕਾਂ ਨੂੰ ਇਨਸਾਫ਼ ਨਾ ਮਿਲਣ ਕਰ ਕੇ ਪੁਲਿਸ ਪ੍ਰਸ਼ਾਸਨ ਵਿਰੁੱਧ ਕੀਤੀ ਨਾਅਰੇਬਾਜ਼ੀ
- ਹੱਕ ਮੰਗਦੇ ਲੋਕਾਂ ’ਤੇ ਕੀਤੇ ਝੂਠੇ ਪਰਚੇ ਰੱਦ ਕਰਨ ਦੀ ਕੀਤੀ ਮੰਗ
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿਛਲੇ ਲੰਮੇ ਸਮੇਂ ਲਟਕਦੇ ਮਸਲਿਆਂ ਨੂੰ ਲੈ ਕੇ ਡੀਐੱਸਪੀ ਦਫ਼ਤਰ ਸੁਲਤਾਨਪੁਰ ਲੋਧੀ ਨਾਲ ਸਬੰਧਿਤ ਅਤੇ ਵੱਖ-ਵੱਖ ਥਾਣਿਆਂ ਵਿੱਚ ਪੀੜਤ ਲੋਕਾਂ ਦੀਆਂ ਦਿੱਤੀਆਂ ਦਰਖ਼ਾਸਤਾਂ ਦੀ ਕੋਈ ਵੀ ਸੁਣਵਾਈ ਨਾ ਹੋਣ ’ਤੇ ਕੀਤੀ ਜਾ ਰਹੀ ਖੱਜਲ-ਖੁਆਰੀ ਅਤੇ ਪੁਲਿਸ ਪ੍ਰਸ਼ਾਸਨ ਦੇ ਪੱਖਪਾਤੀ ਰਵੱਈਏ ਖ਼ਿਲਾਫ਼ ਵੱਡੀ ਗਿਣਤੀ ਵਿੱਚ ਮਜ਼ਦੂਰਾਂ, ਕਿਸਾਨਾਂ ਵੱਲੋਂ ਬੱਸ ਅੱਡੇ ਵਿਖੇ ਇੱਕਠੇ ਹੋ ਕੇ ਰੋਸ ਮੁਜ਼ਾਹਰਾ ਕਰਦੇ ਹੋਏ ਡੀਐੱਸਪੀ ਦਫ਼ਤਰ ਸੁਲਤਾਨਪੁਰ ਲੋਧੀ ਅੱਗੇ ਨਾਅਰੇਬਾਜ਼ੀ ਕਰਦਿਆਂ 12 ਵਜੇ ਤੋਂ ਸ਼ਾਮ 3 ਵਜੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਏਐੱਸਪੀ ਤੇ ਸਬੰਧਿਤ ਵੱਖ-ਵੱਖ ਥਾਣਿਆਂ ਦੇ ਐੱਸਐੱਚਓ ਦੀ ਮੌਜੂਦਗੀ ਵਿੱਚ ਜਥੇਬੰਦੀਆਂ ਦੇ ਆਗੂਆਂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ ਬੰਨੇਮੱਲ, ਅਮਰਜੀਤ ਸਿੰਘ ਜਵਾਲਾਪੁਰ ਅਤੇ ਪੀੜਤ ਲੋਕਾਂ ਨੂੰ ਬੁਲਾਇਆ ਤੇ ਸਾਰੇ ਮਸਲਿਆਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮੱਲ, ਅਮਰਜੀਤ ਸਿੰਘ ਜਵਾਲਾਪੁਰ ਨੇ ਕਿਹਾ ਗ਼ਰੀਬ ਲੋਕਾਂ ਨੂੰ ਹੁਣ ਤੱਕ ਸਾਲਾਂ ਬੱਧੀ ਇਨਸਾਫ਼ ਨਾ ਮਿਲਣਾ ਪੁਲਿਸ ਪ੍ਰਸ਼ਾਸਨ ਦੀ ਘਟੀਆ ਕਾਰਗੁਜ਼ਾਰੀ ਸਾਬਿਤ ਹੋਈ ਹੀ ਹੈ।
ਉਨ੍ਹਾਂ ਕਿਹਾ ਕਿ ਇਨਸਾਨ ਲੈਣ ਲਈ ਪੀੜਤ ਲੋਕਾਂ ਵੱਲੋਂ ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀਆਂ ਸਾਹਮਣੇ ਪੇਸ਼ ਹੋ ਕੇ ਦਿੱਤੀਆਂ ਦਰਖ਼ਾਸਤਾਂ ਨੂੰ ਸਬੰਧਿਤ ਡਿਪਟੀ ਦਫ਼ਤਰ ਅਤੇ ਵੱਖ-ਵੱਖ ਥਾਣਿਆਂ ਵਿੱਚ ਸਾਲਾਂ ਬੱਧੀ ਰੱਦੀ ਦੀ ਟੋਕਰੀ ਵਿੱਚ ਸੁੱਟ ਦਿੱਤਾ ਜਾਂਦਾ ਹੈ। ਪੀੜਤ ਇਨਸਾਫ਼ ਲੈਣ ਲਈ ਪੁਲਿਸ ਕੋਲ ਗੇੜੇ ਮਾਰ ਕੇ ਖੱਜਲ-ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਬਹੁਤ ਚਰਚਿਤ ਮਾਮਲਾ ਪਿੰਡ ਰਾਮਪੁਰ ਜਗੀਰ ਦੇ ਗ਼ਰੀਬ ਪਰਿਵਾਰ ਦੇ ਘਰ ਵਾਲੇ 8 ਮਰਲੇ ਨੰਬਰੀ ਥਾਂ ਨੂੰ ਪਿੰਡ ਦੇ ਹੀ ਸ਼ਾਹੂਕਾਰ ਸੂਦਖੋਰ ਆੜ੍ਹਤੀਏ ਵਲੋਂ ਹੋਰ ਨਾਲ ਮਿਲੀਭੁਗਤ ਧੋਖਾਧੜੀ ਨਾਲ ਲਾਲ ਲਕੀਰ ਹੜੱਪਣ ਦਾ ਵੱਡਾ ਘੱਪਲਾ ਸਾਹਮਣੇ ਲਿਆਉਣ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਜਥੇਬੰਦੀਆਂ ਦੇ ਸੰਘਰਸ਼ ਸਦਕਾ ਸੂਦਖੋਰ ਆੜ੍ਹਤੀਏ ਸਮੇਤ ਉਕਤ 9 ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਪਰ ਹਾਲੇ ਤੱਕ ਚਾਲਾਨ ਵੀ ਪੇਸ਼ ਕੀਤਾ ਗਿਆ। ਉਲਟਾ ਪੀੜਤ ਪਰਿਵਾਰ ਇਨਸਾਫ਼ ਦੀ ਉਡੀਕ ਵਿੱਚ ਘਰੋਂ ਬੇਘਰ ਹੋਇਆ ਦਰ-ਦਰ ਠੋਕਰਾਂ ਖਾਣ ਲਈ ਮਜਬੂਰ ਹੈ। ਬਾਕੀ ਮਾਮਲਿਆਂ ਵਿੱਚ ਗ਼ਰੀਬ ਲੋਕਾਂ ਨੂੰ ਇਨਸਾਫ਼ ਨਹੀਂ ਮਿਲਿਆ ਸੀ। ਗ਼ਰੀਬ ਲੋਕ ਤਾਂ ਪਹਿਲਾਂ ਹੀ ਸਰਕਾਰਾਂ ਦੀ ਬੇਰੁੱਖੀ ਤੇ ਬੇਰੁਜ਼ਗਾਰੀ ਕਾਰਨ ਅੱਤ ਦੀ ਮਹਿੰਗਾਈ ਵਿੱਚ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਔਖਾਂ ਹੋਇਆ ਪਿਆ ਹੈ ਉੱਤੇ ਇਨਸਾਨ ਲਈ ਦਫ਼ਤਰਾਂ ਦੇ ਚੱਕਰ ਲਾਉਣ ਲਈ ਮਜਬੂਰ ਹਨ।
ਆਗੂਆਂ ਨੇ ਕਿਹਾ ਕਿ ਪੀੜਤ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਪੁਲਿਸ ਦੇ ਪੱਖਪਾਤੀ ਰਵੱਈਏ ਖਿਲਾਫ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਵੱਡੀ ਗਿਣਤੀ ਮਜ਼ਦੂਰਾਂ ਕਿਸਾਨਾਂ ਵੱਲੋਂ ਡੀਐੱਸਪੀ ਦਫ਼ਤਰ ਸੁਲਤਾਨਪੁਰ ਲੋਧੀ ਅੱਗੇ ਧਰਨਾ ਪ੍ਰਦਰਸ਼ਨ ਗਿਆ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਵਰਕਰ ਜਿਨ੍ਹਾਂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ ਬੰਨੇਮੱਲ, ਅਮਰਜੀਤ ਸਿੰਘ ਜਵਾਲਾਪੁਰ, ਕਸ਼ਮੀਰਾ ਸਿੰਘ ਭੰਡਾਲ ਦੋਨਾ, ਹੰਸਾਂ ਸਿੰਘ ਮੂੰਡੀ, ਕੁਲਵਿੰਦਰ ਸਿੰਘ ਭੰਡਾਲ ਬੇਟ, ਲੁਭਾਇਆ ਸਿੰਘ ਕਾਲਾ ਸੰਘਿਆਂ, ਸੁਰਿੰਦਰ ਸਿੰਘ ਗ਼ਦਰੀ ਕਾਲਾ ਸੰਘਿਆਂ, ਮਨਦੀਪ ਸਿੰਘ ਖ਼ਾਨਪੁਰ, ਕਰਮਜੀਤ ਸਿੰਘ ਨੂਰਪੁਰ ਜੱਟਾਂ, ਸੀਤਲ ਸਿੰਘ ਸਗੋਜਲਾ, ਗੁਰਭੇਜ ਸਿੰਘ ਬੂਹ, ਗੁਰਪਾਲ ਸਿੰਘ ਭੰਡਾਲ, ਪਲਵਿੰਦਰ ਸਿੰਘ ਕਮਾਲਪੁਰ, ਪਰਮਜੀਤ ਸਿੰਘ ਭੰਡਾਲ, ਮਲਕੀਤ ਸਿੰਘ ਧਾਲੀਵਾਲ, ਸਾਧੂ ਸਿੰਘ ਡੱਲਾ, ਸੁਖਦੇਵ ਸਿੰਘ ਨੱਥੂਪੁਰ, ਪਰਮਜੀਤ ਸਿੰਘ ਰਾਮਪੁਰ ਜਗੀਰ, ਕੁਲਦੀਪ ਕੌਰ ਉੱਚਾ ਬੋਹੜਵਾਲਾ, ਰਾਣੋ, ਪਰਮਜੀਤ ਕੌਰ, ਮਿਦੋ ਆਦਿ ਆਗੂ ਵਰਕਰ ਹਾਜ਼ਰ ਸਨ।