ਗੁਰਮੁਖ ਸਿੰਘ ਬਣੇ ‘ਆਪ’ ਬੀਸੀ ਵਿੰਗ ਦੇ ਹਲਕਾ ਕੋਆਰਡੀਨੇਟਰ ਸ. ਗੁਰਮੁਖ ਸਿੰਘ ਜਗਜੀਤਪੁਰ ਬਣੇ ‘ਆਪ’ ਬੀ.ਸੀ. ਵਿੰਗ ਦੇ ਹਲਕਾ ਕੋਆਰਡੀਨੇਟਰ
Publish Date: Thu, 22 Oct 2026 08:01 PM (IST)
Updated Date: Thu, 22 Oct 2026 08:03 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪਿੰਡ ਜਗਜੀਤਪੁਰ ਤਹਿਸੀਲ ਫਗਵਾੜਾ ਦੇ ਵਸਨੀਕ ਤੇ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਗੁਰਮੁਖ ਸਿੰਘ ਨੂੰ ਪਾਰਟੀ ਦੇ ਬੀਸੀ ਵਿੰਗ ਦਾ ਫਗਵਾੜਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਨਿਯੁਕਤੀ ਪੱਤਰ ਡਾ. ਰਾਜਕੁਮਾਰ ਚੱਬੇਵਾਲ ਮੈਂਬਰ ਲੋਕਸਭਾ ਤੇ ਹਲਕਾ ਇੰਚਾਰਜ ਫਗਵਾੜਾ ਵੱਲੋਂ ਸਥਾਨਕ ਰੈਸਟ ਹਾਉਸ ਵਿਖੇ ਦਿੱਤਾ ਗਿਆ। ਇਸ ਦੌਰਾਨ ਡਾ. ਚੱਬੇਵਾਲ ਨੇ ਗੁਰਮੁਖ ਸਿੰਘ ਦਾ ਮੂੰਹ ਮਿੱਠਾ ਕਰਵਾਇਆ ਤੇ ਵੱਧ ਤੋਂ ਵੱਧ ਬੀਸੀ ਵਰਗ ਨੂੰ ਪਾਰਟੀ ਨਾਲ ਜੋੜਨ ਦੀ ਅਪੀਲ ਕੀਤੀ। ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪਾਰਟੀ ਸੰਗਠਨ ਵਿੱਚ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪਣਾ ਉਨ੍ਹਾਂ ਦੀ ਮਿਹਨਤ ਤੇ ਸਮਰਪਣ ਨੂੰ ਹੋਰ ਅੱਗੇ ਵਧਾਉਣ ਦਾ ਮੌਕਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਲਈ ਵਰਕਰਾਂ ਵਿੱਚ ਆਪਸੀ ਸਹਿਯੋਗ, ਬਿਹਤਰ ਤਾਲਮੇਲ ਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨਵ-ਨਿਯੁਕਤ ਹਲਕਾ ਕੋਆਰਡੀਨੇਟਰ ਗੁਰਮੁਖ ਸਿੰਘ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਬਣਾਉਣ। ਇਸ ਦੌਰਾਨ ਗੁਰਮੁਖ ਸਿੰਘ ਨੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਵੱਲੋਂ ਜਤਾਏ ਗਏ ਵਿਸ਼ਵਾਸ ’ਤੇ ਖਰਾ ਉਤਰਨ ਤੇ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ‘ਆਪ’ ਆਗੂ ਦਲਜੀਤ ਰਾਜੂ ਦਰਵੇਸ਼ ਪਿੰਡ, ਜਸਪਾਲ ਸਿੰਘ ਚੇਅਰਮੈਨ ਵੇਰਕਾ, ਨਵਨੀਤ ਸਿੰਘ ਮੀਡੀਆ ਇੰਚਾਰਜ, ਵਰੁਣ ਬੰਗੜ ਸਰਪੰਚ ਚੱਕ ਹਕੀਮ, ਗੋਰਾ ਹਰਦਾਸਪੁਰ, ਸੁਰਿੰਦਰ ਸਿੰਘ ਸਾਬਕਾ ਸਰਪੰਚ, ਬਲਕਾਰ ਸਿੰਘ, ਦੀਦਾਰ ਸਿੰਘ, ਬੂਟਾ ਸਿੰਘ ਪੰਚ, ਗੁਰਦੀਸ਼ ਸਿੰਘ ਪੰਚ, ਰਤਨ ਸਿੰਘ, ਗੁਰਮੀਤ ਸਿੰਘ, ਅਵਤਾਰ ਸਿੰਘ, ਕਸ਼ਮੀਰ ਸਿੰਘ, ਕੁਲਦੀਪ ਸਿੰਘ, ਬਲਕਾਰ ਸਿੰਘ ਜਗਜੀਤਪੁਰ, ਹਰਜਿੰਦਰ ਸਿੰਘ, ਤੀਰਥ ਸਿੰਘ, ਨੰਬਰਦਾਰ ਗੁਰਨਾਮ ਸਿੰਘ, ਪ੍ਰੇਮ ਲਾਲ, ਮਲਕੀਤ ਸਿੰਘ, ਕੁਲਦੀਪ ਸਿੰਘ ਦੀਪਾ ਕਿਸਾਨ ਆਗੂ, ਡਾ. ਪ੍ਰਿਥੀਪਾਲ ਸਿੰਘ, ਮੇਵਾ ਸਿੰਘ ਪ੍ਰਧਾਨ, ਜੋਗਾ ਸਿੰਘ ਆਦਿ ਹਾਜ਼ਰ ਸਨ।