2027 ’ਚ ਸਰਕਾਰ ਬਣਨ ’ਤੇ ਫਗਵਾੜਾ ਨੂੰ ਜ਼ਿਲ੍ਹਾ ਬਣਾਵਾਂਗੇ : ਸੁਖਬੀਰ
ਸ. ਸੁਖਬੀਰ ਸਿੰਘ ਬਾਦਲ ਨੇ 2027 ਵਿੱਚ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਫਗਵਾੜਾ ਨੂੰ ਜਿਲ੍ਹਾ ਬਣਾਉਣ ਦਾ ਦਿੱਤਾ ਭਰੋਸਾ
Publish Date: Sat, 14 Feb 2026 09:03 PM (IST)
Updated Date: Sat, 14 Feb 2026 09:06 PM (IST)

ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੈਨੀਫਸਟੋ ਵਿਚ ਫਗਵਾੜਾ ਨੂੰ ਪਹਿਲ ਦੇ ਆਧਾਰ ’ਤੇ ਜ਼ਿਲ੍ਹਾ ਬਣਾਉਣ ਦੀ ਤਜਵੀਜ਼ ਸੀ ਤੇ ਹੁਣ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਫਗਵਾੜਾ ਨੂੰ ਪਹਿਲੇ ਤਿੰਨ ਮਹੀਨਿਆਂ ਦੇ ਅੰਦਰ ਜ਼ਿਲ੍ਹਾ ਬਣਾਇਆ ਜਾਵੇਗਾ। ਇਸ ਤੋਂ ਪਹਿਲਾਂ ਹਲਕਾ ਇੰਚਾਰਜ ਫਗਵਾੜਾ ਸ਼ਹਿਰੀ ਰਣਜੀਤ ਸਿੰਘ ਖੁਰਾਣਾ ਤੇ ਦਿਹਾਤੀ ਇੰਚਾਰਜ ਜਿੰਦਰ ਸਿੰਘ ਚੰਦੀ ਦੀ ਅਗਵਾਈ ਵਿਚ ਹਲਕਾ ਫਗਵਾੜਾ ਦੇ ਸੀਨੀਅਰ ਅਹੁਦੇਦਾਰਾਂ ਤੇ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੀਟਿੰਗ ਕੀਤੀ ਤੇ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਰੱਖੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਕਿਸੇ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਸਰਕਾਰ ਤੇ ਆਮ ਆਦਮੀ ਪਾਰਟੀ ਝੂਠ ਦੀਆਂ ਪੰਡਾਂ ਹਨ, ਜਿਸਦੀ ਸੱਚਾਈ ਹੁਣ ਸਾਰਾ ਪੰਜਾਬ ਜਾਣ ਚੁੱਕਾ ਹੈ। ਬਾਦਲ ਨੇ ਵਰਕਰਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਕਮਰ ਕੱਸੇ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਬਣਾਉਣ ਤੇ ਲੋਕਾਂ ਤੱਕ ਆਪਣੀ ਨੀਤੀ ਤੇ ਵਿਚਾਰਧਾਰਾ ਪਹੁੰਚਾਉਣ ਲਈ ਹਰ ਵਰਕਰ ਨੂੰ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ। ਇਸ ਦੌਰਾਨ ਸਮੂਹ ਪਾਰਟੀ ਅਹੁਦੇਦਾਰਾਂ, ਵਰਕਰਾਂ ਤੇ ਸਮਰਥਕਾਂ ਨੇ ਇਕ ਸੁਰ ਵਿਚ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਤੇ ਆਉਣ ਵਾਲੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਹਰਵਿੰਦਰ ਸਿੰਘ ਵਾਲੀਆ, ਗੁਰਦੀਪ ਸਿੰਘ ਖੇੜਾ, ਅਵਤਾਰ ਸਿੰਘ ਭੁੰਗਰਨੀ, ਬਹਾਦਰ ਸਿੰਘ ਸੰਗਤਪੁਰ, ਕੁਲਵਿੰਦਰ ਸਿੰਘ ਕਿੰਦਾ, ਪਰਮਿੰਦਰ ਸਿੰਘ ਜੰਡੂ, ਬਲਜਿੰਦਰ ਸਿੰਘ ਫਤਿਹਗੜ, ਸੰਨੀ ਵਾਹਦ, ਪਰਮਜੀਤ ਸਿੰਘ ਆਜ਼ਾਦ, ਜਸਵਿੰਦਰ ਸਿੰਘ ਭਗਤਪੁਰਾ, ਝਿਰਮਲ ਸਿੰਘ ਭਿੰਡਰ, ਰਣਜੀਤ ਸਿੰਘ ਜੀਤੀ, ਹਰਦੀਪ ਸਿੰਘ ਦੀਪਾ, ਦਵਿੰਦਰ ਸਿੰਘ, ਰਣਜੀਤ ਸਿੰਘ ਸੰਦਲ, ਹਰਜਾਪ ਸਿੰਘ, ਸਰਬਜੀਤ ਸਿੰਘ ਮੰਡੇਰ, ਰੋਹਿਤ ਪਾਲ, ਸੁਖਦੀਪ ਸਿੰਘ ਵਾਲੀਆਂ, ਰਵਨੀਤ ਸਿੰਘ ਭੰਮਰਾ, ਡਾ. ਕੁਲਵਿੰਦਰ ਸਿੰਘ, ਨਿਰਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।