Sad News : ਪੰਜਾਬ ਦੇ ਸਾਬਕਾ ਮੰਤਰੀ ਰਘਬੀਰ ਸਿੰਘ ਦਾ ਦੇਹਾਂਤ
ਕਪੂਰਥਲਾ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ ਦਾ ਦੇਹਾਂਤ ਹੋ ਗਿਆ ਸਿਹਤ ਠੀਕ ਨਾ ਹੋਣ ਕਰਕੇ ਉਨਾਂ ਨੂੰ ਬਿਆਸ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਹਨਾਂ ਨੇ ਆਖਰੀ ਸਾਹ ਲਏ।
Publish Date: Mon, 05 Jan 2026 05:29 PM (IST)
Updated Date: Mon, 05 Jan 2026 05:32 PM (IST)
ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ: ਕਪੂਰਥਲਾ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ ਦਾ ਦੇਹਾਂਤ ਹੋ ਗਿਆ ਸਿਹਤ ਠੀਕ ਨਾ ਹੋਣ ਕਰਕੇ ਉਨਾਂ ਨੂੰ ਬਿਆਸ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਹਨਾਂ ਨੇ ਆਖਰੀ ਸਾਹ ਲਏ। ਉਹਨਾਂ ਦੇ ਸਕੇ ਸਬੰਧੀਆਂ ਨੇ ਦੱਸਿਆ ਕਿ ਉਹਨਾਂ ਦਾ ਅੰਤਿਮ ਸੰਸਕਾਰ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਦੇ ਵਿਦੇਸ਼ ਆਉਣ ਤੋਂ ਬਾਅਦ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ 1997 ਤੋਂ 2002 ਤੱਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਟਰਾਂਸਪੋਰਟ ਮੰਤਰੀ ਰਹੇ ਰਘਬੀਰ ਸਿੰਘ ਜੁਲਾਈ 2011 ਵਿਚ ਪੰਜਾਬ ਵਿਚ ਮਨਪ੍ਰੀਤ ਸਿੰਘ ਬਾਦਲ ਦੀ ਪਾਰਟੀ ਪੀਪੀਪੀ (ਪੀਪਲਸ ਪਾਰਟੀ ਆਫ ਪੰਜਾਬ) ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸ਼ਾਮਲ ਹੋ ਗਏ ਸਨ ਪਰ ਕੁਝ ਸਮੇਂ ਬਾਅਦ ਫਿਰ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਕਰ ਲਈ ਤੇ ਫਿਰ 2019 ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਹਨਾਂ ਨੇ ਆਪਣੀਆਂ ਰਾਜਨੀਤਿਕ ਗਤੀਵਿਧੀਆਂ ਘੱਟ ਕਰ ਦਿੱਤੀਆਂ ਸਨ।