ਸੁਰੱਖਿਅਤ ਬਚਪਨ ਅਭਿਆਨ ਸੈਮੀਨਾਰ ਕਰਵਾਇਆ ਪੀ ਐਮ ਸ਼੍ਰੀ ਸਕੂਲ ਵਿਖੇ ਸੁਰੱਖਿਅਤ ਬਚਪਨ ਅਭਿਆਨ ਸੈਮੀਨਾਰ ਦਾ ਆਯੋਜਨ ।
Publish Date: Thu, 29 Oct 2026 08:39 PM (IST)
Updated Date: Thu, 29 Oct 2026 08:40 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਸਕੂਲ ਸਿੱਖਿਆ ਵਿਭਾਗ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਸਮੇਂ-ਸਮੇਂ ’ਤੇ ਉਨ੍ਹਾਂ ਨੂੰ ਸੁਰੱਖਿਆ ਦੇ ਨਿਯਮਾਂ ਬਾਰੇ ਵੀ ਜਾਣਕਾਰੀ ਦਿੰਦਾ ਰਹਿੰਦਾ ਹੈ। ਪ੍ਰਿੰਸੀਪਲ ਮੀਨੂ ਗੁਪਤਾ ਨੇ ਜਾਣਕਾਰੀ ਦਿੱਤੀ ਕਿ ਸਕੂਲ ਵਿੱਚ ਐਡਵੋਕੇਟ ਵਰੁਣ ਕੁਮਾਰ ਵਧਾਵਨ ਦੀ ਅਗਵਾਈ ਅਧੀਨ ਸਕੂਲ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਬੱਚੀਆਂ ਨੂੰ ਸਮਾਜਿਕ ਸੁਰੱਖਿਅਤਾ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥਣਾਂ ਨੂੰ ਸਮਾਜ ਵਿੱਚ ਵੱਧ ਰਹੀ ਅਸੁਰੱਖਿਆ ਦੇ ਕਾਰਨਾਂ, ਉਨ੍ਹਾਂ ਦੇ ਕਾਨੂੰਨੀ ਅਧਿਕਾਰ, ਪਾਸਕੋ ਐਕਟ ਆਦਿ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਅਜਿਹੀ ਜਾਣਕਾਰੀ ਦੇਣਾ ਸਮੇਂ ਦੀ ਲੋੜ ਹੈ ਤਾਂ ਕਿ ਹਮੇਸ਼ਾ ਹਰ ਥਾਂ ’ਤੇ ਸੁਰੱਖਿਅਤ ਰਹਿ ਸਕਣ। ਵਿਦਿਆਰਥਣਾਂ ਨੇ ਸਵਾਲ -ਜਵਾਬ ਸੈਸ਼ਨ ਵਿੱਚ ਪ੍ਰਸ਼ਨ ਪੁੱਛੇ। ਇਸ ਮੌਕੇ ਐਡਵੋਕੇਟ ਵਰੁਣ ਕੁਮਾਰ ਵਧਾਵਨ ਨੇ ਵਿਦਿਆਰਥਣਾਂ ਨੂੰ ਪੋਕਸੋ ਐਕਟ ਤੇ ਸਾਈਬਰ ਕ੍ਰਾਈਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੋਕਸੋ ਐਕਟ ਦੀ ਮਹੱਤਤਾ ਬਾਰੇ ਦੱਸਦਿਆਂ ਵਿਿਦਆਰਥਣਾਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਈਬਰ ਕ੍ਰਾਈਮ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਮੇਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ। ਐਡਵੋਕੇਟ ਵਰੁਣ ਕੁਮਾਰ ਵਧਾਵਨ ਨੇ ਵਿਿਦਆਰਥਣਾਂ ਨੂੰ ਕਿਹਾ ਕਿ ਕਿਸੇ ਵੀ ਅਣਜਾਣ ਵਿਅਕਤੀ ਨਾਲ ਨਿੱਜੀ ਜਾਣਕਾਰੀ ਸਾਂਝੀ ਕਰਨ ਤੋਂ ਗੁਰੇਜ਼ ਕਰਨ ਅਤੇ ਆਨਲਾਈਨ ਕਿਸੇ ਵੀ ਸ਼ੱਕੀ ਗਤੀਵਿਧੀ ਪ੍ਰਤੀ ਸੁਚੇਤ ਰਹਿਣ। ਉਨ੍ਹਾਂ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਸਮੱਸਿਆ ਦਾ ਸਾਹਮਣਾ ਕਰਨ ਦੀ ਸਥਿਤੀ ਵਿੱਚ ਚੁੱਪ ਰਹਿਣ ਦੀ ਬਜਾਏ ਆਪਣੇ ਮਾਪਿਆਂ, ਅਧਿਆਪਕਾਂ ਜਾਂ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਦੇਣ ਲਈ ਉਤਸ਼ਾਹਿਤ ਕੀਤਾ। ਇਸ ਜਾਗਰੂਕਤਾ ਸਮਾਗਮ ਦਾ ਮੁੱਖ ਉਦੇਸ਼ ਵਿਿਦਆਰਥਣਾਂ ਨੂੰ ਕਾਨੂੰਨੀ ਜਾਣਕਾਰੀ ਪ੍ਰਦਾਨ ਕਰਨਾ, ਉਨ੍ਹਾਂ ਵਿੱਚ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਹਰ ਸਥਿਤੀ ਵਿੱਚ ਸੁਚੇਤ ਰਹਿਣ ਲਈ ਪ੍ਰੇਰਿਤ ਕਰਨਾ ਸੀ। ਪ੍ਰਿੰਸੀਪਲ ਮੀਨੂ ਗੁਪਤਾ ਨੇ ਆਪਣੇ ਭਾਸ਼ਣ ਵਿੱਚ ਵਿਿਦਆਰਥੀਆਂ ਨੂੰ ਹਰ ਸਮੇਂ ਜਾਗਰੂਕ ਰਹਿਣ ਲਈ ਆਖਿਆ ਅਤੇ ਧੰਨਵਾਦ ਕੀਤਾ । ਇਸ ਸੈਮੀਨਾਰ ਵਿੱਚ ਸ਼੍ਰੀ ਰਾਜੇਸ਼ ਕੁਮਾਰ, ਸ ਮਨਜੀਤ ਸਿੰਘ,ਸ਼੍ਰੀ ਸਤੀਸ਼ ਕੁਮਾਰ, ਸਰਦਾਰ ਵਰਿੰਦਰ ਸਿੰਘ ਕੰਬੋਜ ਹਾਜ਼ਰ ਸਨ।