ਸਾਹਿਬਜ਼ਾਦਾ ਜੋਰਾਵਰ ਸਿੰਘ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਸਾਹਿਬਜ਼ਾਦਾ ਜੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਦਾ ਸੀਬੀਐਸਈ ਦਸਵੀਂ ਦਾ ਨਤੀਜਾ ਸ਼ਾਨਦਾਰ
Publish Date: Fri, 17 Apr 2026 08:16 PM (IST)
Updated Date: Fri, 17 Apr 2026 08:18 PM (IST)
ਚੰਨਪ੍ਰੀਤ ਸਿੰਘ ਕੰਗ, ਪੰਜਾਬੀ ਜਾਗਰਣ
ਨਡਾਲਾ : ਸਾਹਿਬਜ਼ਾਦਾ ਜੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਦਾ ਸੀਬੀਐੱਸਈ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸਾਰੇ ਹੀ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂ ਰੋਸ਼ਨ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਪਰਮਿੰਦਰ ਕੌਰ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਨਾਲ ਇਹ ਸ਼ਾਨਦਾਰ ਨਤੀਜੇ ਸੰਭਵ ਹੋਏ ਹਨ। ਨਤੀਜੇ ਵਿੱਚ ਸ਼ਰਨਪ੍ਰੀਤ ਕੌਰ ਨੇ 86.8 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ। ਸੁਖਮਨਪ੍ਰੀਤ ਕੌਰ 86.2 ਫ਼ੀਸਦੀ ਨਾਲ ਦੂਜੇ ਸਥਾਨ ’ਤੇ ਰਹੀ, ਜਦਕਿ ਜਸ਼ਨਪ੍ਰੀਤ ਕੌਰ ਨੇ 80 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਦਿਲਪ੍ਰੀਤ ਕੌਰ ਨੇ 78.4 ਫ਼ੀਸਦੀ, ਹਰਮਨਜੋਤ ਕੌਰ ਨੇ 77 ਫ਼ੀਸਦੀ, ਅਰਸ਼ਦੀਪ ਕੌਰ ਅਤੇ ਸਹਿਜਦੀਪ ਕੌਰ ਨੇ 71.2 ਫ਼ੀਸਦੀ ਨੰਬਰ ਹਾਸਲ ਕਰ ਕੇ ਸਕੂਲ ਦਾ ਮਾਣ ਵਧਾਇਆ। ਸਕੂਲ ਪ੍ਰਬੰਧਕਾਂ ਅਤੇ ਸਟਾਫ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰ ਕੇ ਉੱਚੀਆਂ ਉਡਾਣਾਂ ਭਰਨ ਲਈ ਪ੍ਰੇਰਿਤ ਕੀਤਾ ਗਿਆ।