ਸਾਹਿਤ ਸਦਭਾਵਨਾ ਪੁਰਸਕਾਰ ਉਘੀ ਲੇਖਿਕਾ ਹਰਪ੍ਰੀਤ ਕੌਰ ਸੰਧੂ ਨੂੰ
ਸਾਹਿੱਤ ਸਦਭਾਵਨਾ ਪੁਰਸਕਾਰ ਉਘੀ ਲੇਖਿਕਾ ਹਰਪ੍ਰੀਤ ਕੌਰ ਸੰਧੂ ਨੂੰ
Publish Date: Sat, 28 Feb 2026 07:47 PM (IST)
Updated Date: Sat, 28 Feb 2026 07:49 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਵੱਲੋਂ ਸਾਹਿਤ ਸਦਭਾਵਨਾ ਪੁਰਸਕਾਰ 2025 ਪਟਿਆਲਾ ਵਿਚ ਰਹਿਣ ਵਾਲੀ ਉੱਘੀ ਪੰਜਾਬੀ ਲੇਖਿਕਾ ਹਰਪ੍ਰੀਤ ਕੌਰ ਸੰਧੂ ਨੂੰ ਜਦਕਿ ਕਾਵਿ ਲੋਕ ਪੁਰਸਕਾਰ ਉਘੀ ਕਵਿਤਰੀ ਸੰਦੀਪ ਜਸਵਾਲ ਨੂੰ 21 ਮਾਰਚ 2026 ਨੂੰ ਫਗਵਾੜਾ ਵਿਖੇ ਹੋਣ ਵਾਲੇ ਸਮਾਗਮ ਵਿਚ ਦਿੱਤਾ ਜਾਵੇਗਾ। ਇਹ ਐਲਾਨ ਕਰਦਿਆਂ ਸੁਸਾਇਟੀ ਦੇ ਚੇਅਰਮੈਨ ਡਾ. ਲਖਵਿੰਦਰ ਸਿੰਘ ਜੌਹਲ, ਉੱਪ ਚੇਅਰਮੈਨ ਮੁਖ਼ਤਿਆਰ ਸਿੰਘ (ਕਹਾਣੀਕਾਰ) ਤੇ ਮੀਡੀਆ ਸਕੱਤਰ ਡਾ. ਦਰਸ਼ਨ ਸਿੰਘ ਆਸ਼ਟ ਨੇ ਦੱਸਿਆ ਕਿ ਇਸ ਪੁਰਸਕਾਰ ਵਿਚ 21 ਹਜ਼ਾਰ ਰੁਪਏ ਨਗਦ ਤੇ ਸਨਮਾਨ ਚਿੰਨ੍ਹ ਭੇਟ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਇਹ ਪੁਰਸਕਾਰ ਡਾ. ਬਿਕਰਮ ਸਿੰਘ ਘੁੰਮਣ ਤੇ ਹਰਮੀਤ ਵਿਦਿਆਰਥੀ ਨੂੰ ਦਿੱਤਾ ਜਾ ਚੁੱਕਾ ਹੈ। ਇਹ ਪੁਰਸਕਾਰ ਪੰਜਾਬੀ ਭਾਸ਼ਾ ਦਾ ਪ੍ਰਚਾਰ-ਪ੍ਰਸਾਰ ਕਰਨ ਵਾਲੇ ਤੇ ਸਾਹਿਤਕ ਜਥੇਬੰਦੀਆਂ ਦੀ ਮਜ਼ਬੂਤੀ ਲਈ ਨਿਰੰਤਰ ਕਾਰਜਸ਼ੀਲ ਰਹਿਣ ਵਾਲੇ ਸਾਹਿਤਕਾਰਾਂ ਤੇ ਕਾਰਕੁੰਨਾਂ ਨੂੰ ਦਿੱਤਾ ਜਾਂਦਾ ਹੈ। ਡਾ. ਦਰਸ਼ਨ ਸਿੰਘ ਆਸ਼ਟ ਨੇ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਦੇ ਸਿਰਮੌਰ ਕਹਾਣੀਕਾਰ ਡਾ. ਵਰਿਆਮ ਸਿੰਘ ਸੰਧੂ ਕਰਨਗੇ।