ਜੀਡੀ ਗੋਇਨਕਾ ਸਕੂਲ ਵਿਖੇ ਸਹੋਦਿਆ ਅੰਤਰ-ਸਕੂਲ ਰੰਗੋਲੀ ਮੁਕਾਬਲਾ ਕਰਵਾਇਆ ਜੀਡੀ ਗੋਇਨਕਾ ਸਕੂਲ ਵਿਖੇ ਸਹੋਦਿਆ ਅੰਤਰ-ਸਕੂਲ ਰੰਗੋਲੀ ਮੁਕਾਬਲਾ ਕਰਵਾਇਆ
Publish Date: Thu, 19 Nov 2026 07:45 PM (IST)
Updated Date: Thu, 19 Nov 2026 07:45 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਸੁਲਤਾਨਪੁਰ ਲੋਧੀ : ਸਹੋਦਿਆ ਸਕੂਲ ਕੰਪਲੈਕਸ, ਕਪੂਰਥਲਾ ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਮੁਕਾਬਲਿਆਂ ਦੀ ਲੜੀ ਤਹਿਤ ਜੀਡੀ ਗੋਇਨਕਾ ਇੰਟਰਨੈਸ਼ਨਲ ਸਕੂਲ, ਕਪੂਰਥਲਾ ਵਿਖੇ ਸਹੋਦਿਆ ਅੰਤਰ-ਸਕੂਲ ਰੰਗੋਲੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਪਰਮਿੰਦਰ ਕੌਰ ਤੇ ਪ੍ਰਿੰਸੀਪਲ ਹਰਜਿੰਦਰ ਕੌਰ ਢਿੱਲੋਂ ਵੱਲੋਂ ਕੀਤਾ ਗਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਮਿਹਨਤ ਦੀ ਭਾਵਨਾ ਪੈਦਾ ਕਰਦੇ ਹਨ, ਜੋ ਉਨ੍ਹਾਂ ਨੂੰ ਜੀਵਨ ਵਿੱਚ ਸਫ਼ਲਤਾ ਦੀਆਂ ਬੁਲੰਦੀਆਂ ਤੱਕ ਪਹੁੰਚਣ ਵਿੱਚ ਸਹਾਇਕ ਹੁੰਦੇ ਹਨ। ਇਸ ਰੰਗੋਲੀ ਮੁਕਾਬਲੇ ਵਿੱਚ ਵੱਖ-ਵੱਖ ਸੀਬੀਐੱਸਈ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਜੋਸ਼ ਨਾਲ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾ ਰੌਸ਼ਨ ਕਰਕੇ ਹੋਈ ਤੇ ਇਸ ਉਪਰੰਤ ਸ਼ਬਦ ਗਾਇਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਕੈਂਬਰਿਜ ਇੰਟਰਨੈਸ਼ਨਲ ਸਕੂਲ, ਕਪੂਰਥਲਾ ਨੇ ਪਹਿਲਾ ਸਥਾਨ, ਸੈਕਰਡ ਹਾਰਟ ਪਬਲਿਕ ਸਕੂਲ ਨੇ ਦੂਜਾ ਸਥਾਨ ਤੇ ਗੁਰੂ ਹਰਿਕ੍ਰਿਸ਼ਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਡਿਪਸ ਢਿਲਵਾਂ ਸਕੂਲ ਨੇ ਹੌਸਲਾ ਅਫ਼ਜ਼ਾਈ ਪੁਰਸਕਾਰ ਪ੍ਰਾਪਤ ਕੀਤਾ। ਅੰਤ ਵਿੱਚ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਜੇਤੂ ਟੀਮਾਂ ਨੂੰ ਮੈਡਲ, ਟਰਾਫੀਆਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਹੀ ਵਿਦਿਆਰਥੀਆਂ ਵਿੱਚ ਆਤਮ-ਨਿਰਭਰਤਾ, ਅਨੁਸ਼ਾਸਨ, ਸਿਰਜਣਾਤਮਕਤਾ ਤੇ ਟੀਮ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਹੁੰਦਾ ਹੈ। ਪ੍ਰੋਗਰਾਮ ਦਾ ਅੰਤ ਪੰਜਾਬ ਦੇ ਪ੍ਰਸਿੱਧ ਲੋਕ ਨਾਚ ਭੰਗੜੇ ਤੇ ਗਿੱਧੇ ਨਾਲ ਕੀਤਾ ਗਿਆ ।