ਸ਼ਹੀਦ ਊਧਮ ਸਿੰਘ ਦੇ ਬੁੱਤ ਦਾ ਸੱਜਣ ਸਿੰਘ ਚੀਮਾ ਨੇ ਕੀਤਾ ਉਦਘਾਟਨ ਗ੍ਰਾਮ ਪੰਚਾਇਤ ਠੱਟਾ ਨਵਾਂ ਵੱਲੋਂ ਸਥਾਪਿਤ ਕੀਤੇ ਸ਼ਹੀਦ ਊਧਮ ਸਿੰਘ ਦੇ ਬੁੱਤ ਦਾ ਸੱਜਣ ਸਿੰਘ ਚੀਮਾ ਵੱਲੋਂ ਉਦਘਾਟਨ
Publish Date: Fri, 31 Jul 2026 08:26 PM (IST)
Updated Date: Fri, 31 Jul 2026 08:28 PM (IST)
ਕਿਹਾ, ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਹਮੇਸ਼ਾ ਦੇਸ਼ ਵਾਸੀਆਂ ਲਈ ਪ੍ਰੇਰਣਾ ਸਰੋਤ ਬਣੀ ਰਹੇਗੀ ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਸ਼ਹੀਦ ਊਧਮ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਗ੍ਰਾਮ ਪੰਚਾਇਤ ਠੱਟਾ ਨਵਾਂ ਵੱਲੋਂ ਪਿੰਡ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਗਏ ਬੁੱਤ ਦਾ ਫੁੱਲਮਾਲਾਵਾਂ ਭੇਟ ਕਰ ਕੇ ਹਲਕਾ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵੱਲੋਂ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਉਦਘਾਟਨ ਕੀਤਾ ਗਿਆ। ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਅਤੇ ਸਰਪੰਚ ਸੁਖਵਿੰਦਰ ਸਿੰਘ ਸੌਂਦ ਚੇਅਰਮੈਨ ਰਾਮਗੜ੍ਹੀਆ ਵੈੱਲਫ਼ੇਅਰ ਬੋਰਡ ਕਪੂਰਥਲਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਵੱਲੋਂ ਸਥਾਪਿਤ ਕੀਤਾ ਗਿਆ ਸ਼ਹੀਦ ਊਧਮ ਸਿੰਘ ਦਾ ਬੁੱਤ ਸਾਡੇ ਬੱਚਿਆਂ ਨੂੰ ਦੇਸ਼ ਭਗਤੀ ਲਈ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਦੁਸ਼ਮਣ ਦੇ ਦੇਸ਼ ਵਿੱਚ ਕੇ ਉਸ ਨੂੰ ਲਲਕਾਰ ਕੇ ਮਾਰਨ ਦਾ ਜ਼ੋ ਕਾਰਜ਼ ਕੀਤਾ ਉਸ ਦੀ ਦੁਨੀਆਂ ਵਿੱਚ ਕਿਧਰੇ ਹੋਰ ਮਿਸਾਲ ਨਹੀਂ ਮਿਲਦੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸ਼ਹੀਦਾਂ ਨੇ ਜ਼ੋ ਦੇਸ਼ ਵਿੱਚ ਧਰਮ ਨਿਰਪੱਖਤਾ, ਸਮਾਜਿਕ ਨਿਆਂ ਅਤੇ ਸੱਚੇ ਲੋਕਤੰਤਰ ਦੀ ਸਥਾਪਿਤੀ ਦੇ ਸੁਪਨੇ ਸਿਰਜੇ ਸਨ,ਉਹ ਜ਼ਲਦੀ ਪੂਰੇ ਹੋਣ ਤਾਂ ਜ਼ੋ ਉਨ੍ਹਾਂ ਦੀਆਂ ਕੁਰਬਾਨੀਆਂ ਦਾ ਮੁੱਲ ਮੁੜ ਸਕੇ। ਇਸ ਮੌਕੇ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਅਤੇ ਇਲਾਕ਼ਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਸਰਪੰਚ ਸੁਖਵਿੰਦਰ ਸਿੰਘ ਸੌਂਦ ਨੇ ਕਿਹਾ ਸ਼ਹੀਦ ਊਧਮ ਸਿੰਘ ਦੇ ਬੁੱਤ ਨੂੰ ਸਥਾਪਿਤ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਗ੍ਰਾਮ ਪੰਚਾਇਤ ਆਉਣ ਵਾਲੇ ਸਮੇਂ ਵਿੱਚ ਪਿੰਡ ਵਾਸੀਆਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ। ਇਸ ਮੌਕੇ ਬੀਡੀਪੀਓ ਜਸਬੀਰ ਕੌਰ, ਮਾਸਟਰ ਮਹਿੰਗਾ ਸਿੰਘ, ਹੈਡਮਾਸਟਰ ਨਰਿੰਜਨ ਸਿੰਘ, ਪ੍ਰੋ ਬਲਬੀਰ ਸਿੰਘ ਮੋਮੀ, ਪ੍ਰੋ ਜਸਵੰਤ ਸਿੰਘ, ਪ੍ਰਧਾਨ ਦਿਲਪ੍ਰੀਤ ਸਿੰਘ ਟੋਡਰਵਾਲ, ਆਪ ਆਗੂ ਲਖਵੀਰ ਸਿੰਘ ਲਾਲੀ, ਦਲਜੀਤ ਸਿੰਘ ਲਾਡੀ, ਮਲਕੀਤ ਸਿੰਘ ਵਲੈਤੀਆ, ਬਖਸ਼ੀਸ਼ ਸਿੰਘ ਚੇਲਾ, ਪਰਮਜੀਤ ਸਿੰਘ ਬਿੱਟੂ, ਐਡਵੋਕੇਟ ਬਲਵਿੰਦਰ ਸਿੰਘ ਮੋਮੀ, ਚਰਨਜੀਤ ਸਿੰਘ ਮੋਮੀ, ਗੁਲਜ਼ਾਰ ਸਿੰਘ ਮੋਮੀ, ਗੁਰਮੇਜ਼ ਕੌਰ ਨਰਿੰਦਰ ਕੌਰ,ਸੀਮਾ ਰਾਣੀ, ਸੰਤੋਖ ਸਿੰਘ, ਬਲਬੀਰ ਸਿੰਘ, ਗੁਰਜੀਤ ਸਿੰਘ ਮੋਮੀ, ਲਵਪ੍ਰੀਤ ਸਿੰਘ, ਮਲਕੀਤ ਸਿੰਘ ਸੱਪਾਂ ਦੇ,ਸਵਰਨ ਸਿੰਘ ਵਪਾਰੀ, ਹਰਮੇਲ ਸਿੰਘ, ਸਵਰਨ ਸਿੰਘ ਦੋਹਾ ਕਤਰ, ਸਵਰਨ ਸਿੰਘ ਜੰਮੂ, ਦਿਲਬਾਗ ਸਿੰਘ ਝੰਡ, ਹਰਪ੍ਰੀਤ ਸਿੰਘ ਸ਼ਾਹ, ਦਲਜੀਤ ਸਿੰਘ, ਫੁੰਮ੍ਹਣ ਸਿੰਘ ਪ੍ਰਧਾਨ ਸੁਸਾਇਟੀ, ਮਲਕੀਤ ਸਿੰਘ ਸੌਂਦ, ਰੁਸਤਮ ਮੋਮੀ, ਸ਼ਿੰਗਾਰਾ ਸਿੰਘ ਮੋਮੀ ਸੈਕਟਰੀ ਜਸਵੀਰ ਸਿੰਘ, ਬਚਨ ਸਿੰਘ ਡੀਐੱਸਪੀ, ਸੁਖਦੇਵ ਸਿੰਘ ਐੱਸਡੀਓ ਆਦਿ ਹਾਜ਼ਰ ਸਨ ।