ਸੰਪੂਰਨਤਾ ਅਭਿਆਨ ਸਨਮਾਨ ਸਮਾਰੋਹ ਤੇ ਆਕਾਂਸਾ ਹਾਟ ਦਾ ਆਯੋਜਨ ਕੀਤਾ
ਸੰਪੂਰਨਤਾ ਅਭਿਆਨ ਸਨਮਾਨ ਸਮਾਰੋਹ ਅਤੇ ਆਕਾਂਸਾ ਹਾਟ ਦਾ ਆਯੋਜਨ ਕੀਤਾ
Publish Date: Wed, 04 Feb 2026 06:57 PM (IST)
Updated Date: Thu, 05 Feb 2026 04:08 AM (IST)

ਕੈਪਸ਼ਨ: 4ਕੇਪੀਟੀ6, 7 ਸੰਪੂਰਨਤਾ ਅਭਿਆਨ ਸਨਮਾਨ ਸਮਾਰੋਹ ਅਤੇ ਆਕਾਂਸਾ ਹਾਟ ਦੇ ਆਯੋਜਿਤ ਪ੍ਰੋਗਰਾਮ ਦੀਆਂ ਵੱਖ ਵੱਖ ਤਸਵੀਰਾਂ। ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਕਪੂਰਥਲਾ : ਅਸਪਿਰੇਸ਼ਨਲ ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਸਨਮਾਨ ਸਮਾਰੋਹ ਤੇ ਆਕਾਂਸਾ ਹਾਟ ਦਾ ਆਯੋਜਨ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਦੀ ਰਹਿਨੁਮਾਈ ਹੇਠ ਕੀਤਾ ਗਿਆ। ਇਸ ਸਮਾਗਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਫਰੰਟਲਾਈਨ ਵਰਕਰਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਸੰਪੂਰਨਤਾ ਅਭਿਆਨ ਸਨਮਾਨ ਸਮਾਰੋਹ ਦੌਰਾਨ ਨੀਤੀ ਆਯੋਗ ਤਹਿਤ ਸ਼ਾਨਦਾਰ ਕਾਰਗੁਜ਼ਾਰੀ ਕਰਨ ਅਤੇ ਆਮ ਲੋਕਾਂ ਨੂੰ ਜ਼ਮੀਨੀ ਪੱਧਰ ਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵੱਖ-ਵੱਮ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਟਰੰਟਲਾਈਨ ਵਰਕਰਾਂ ਨੂੰ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਏਡੀਸੀ ਵਰਿੰਦਰਪਾਲ ਸਿੰਘ ਬਾਜਵਾ, ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ ਅਤੇ ਸੱਜਣ ਸਿੰਘ ਚੀਮਾ ਵੱਲੋਂ ਪ੍ਰਦਾਨ ਕੀਤੇ ਗਏ। ਇਸ ਮੌਕੇ 2 ਫਰਵਰੀ ਤੋਂ 4 ਫਰਵਰੀ 2026 ਤੱਕ ਆਯੋਜਿਤ ਆਕਾਂਸਾ ਹਾਟ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਆਕਾਂਸਾ ਹਾਟ ਦੌਰਾਨ ਸਥਾਨਕ ਉਤਪਾਦਾ, ਸਰਕਾਰੀ ਯੋਜਨਾਵਾਂ ਅਤੇ ਵਿਭਾਗੀ ਸੇਵਾਵਾਂ ਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਨਾਲ ਆਮ ਲੋਕਾਂ ਨੂੰ ਵੱਖ-ਵੱਖ ਯੋਜਨਾਵਾਂ ਬਾਰੇ ਜਾਗਰੂਕਤਾ ਮਿਲੀ। ਇਸ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ ਤੇ ਸੱਜਣ ਸਿੰਘ ਚੀਮਾ ਰਹੇ, ਜਿਨ੍ਹਾਂ ਸੰਪੂਰਨਤਾ ਅਭਿਆਨ ਦੀ ਮਹੱਤਤਾ ਤੇ ਚਾਨਣਾ ਪਾਇਆ। ਸਾਰੇ ਵਿਭਾਗਾਂ ਨੂੰ ਲੋਕ-ਹਿੱਤ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਦੇਸ਼ ਦਿੱਤਾ। ਸਮਾਗਮ ਦਾ ਉਦੇਸ਼ ਅਸਪਿਰੇਸ਼ਨਲ ਬਲਾਕ ਪ੍ਰੋਗਰਾਮ ਦੇ ਟੀਚਿਆਂ ਨੂੰ ਪ੍ਰਾਪਤ ਕਰਨਾ ਅਤੇ ਜ਼ਮੀਨੀ ਪੱਧਰ ਤੇ ਲੋਕਾਂ ਦੀ ਜੀਵਨ-ਗੁਣਵੰਤਾ ਵਿੱਚ ਸੁਧਾਰ ਲਿਆਉਣਾ ਹੈ।