ਲਖਵੀਰ ਸਿੰਘ ਲੱਖੀ, ਕੁਲਬੀਰ ਮਿੰਟੂ, ਸੁਲਤਾਨਪੁਰ ਲੋਧੀ : ਸੰਯੁਕਤ ਕਿਸਾਨ ਮੋਰਚੇ ਦੀ ਇਕਾਈ ਸੁਲਤਾਨਪੁਰ ਲੋਧੀ ਵੱਲੋਂ ਅੱਜ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਦਰਦਨਾਕ ਘਟਨਾ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਡਡਵਿੰਡੀ ਨੇੜੇ ਚੱਕ ਕੋਟਲਾ ਫਾਟਕ 'ਤੇ ਧਰਨਾ ਲਗਾ ਕੇ ਕੇਂਦਰ ਤੇ ਯੂਪੀ ਦੀ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ । ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੂਪੀ ਦੇ ਲਖੀਮਪੁਰ ਖੀਰੀ ਵਿਖੇ ਵਾਪਰੀ ਦਰਦਨਾਕ ਘਟਨਾ ਨੇ ਸਮੁੱਚੀ ਇਨਸਾਨੀਅਤ ਦੇ ਹਿਰਦਿਆਂ ਨੂੰ ਵਲੂੰਧਰਿਆ ਹੈ ਅਤੇ ਇਸ ਘਟਨਾ ਦੀ ਜਿੰਨੀ ਨਖੇਧੀ ਕੀਤੀ ਜਾਵੇ ਉਨੀ ਘੱਟ ਹੈ। ਉਨਾਂ੍ਹ ਕਿਹਾ ਕਿ ਕਿਸਾਨਾਂ ਨੂੰ ਦਰਿੰਦਗੀ ਨਾਲ ਮਾਰਨ ਵਾਲੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ ਅਤੇ ਕੇਂਦਰੀ ਗ੍ਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਵਿਰੁੱਧ ਸਾਜਿਸ਼ ਰਚਣ ਦਾ ਕੇਸ ਦਰਜ ਕਰਕੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ।ਉਨਾਂ੍ਹ ਕਿਹਾ ਕਿ ਕਿਸਾਨ ਪਿਛਲੇ ਕਰੀਬ 1 ਸਾਲ ਤੋਂ ਦਿੱਲੀ ਦੇ ਬਾਰਡਰਾਂ ਤੇ ਬੈਠੇ ਹਨ ਪਰ ਕੇਂਦਰ ਵਿਚਲੀ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਉਨਾਂ੍ਹ ਨੂੰ ਡਾਂਗ ਦੇ ਜੋਰ ਨਾਲ ਦਬਾਉਣ ਦੇ ਰਾਹ ਤੁਰ ਪਈ ਹੈ ਅਤੇ ਕੇਂਦਰ ਸਰਕਾਰ ਦੇ ਇਹ ਮਨਸੂਬੇ ਕਦੇ ਪੂਰੇ ਨਹੀਂ ਹੋਣਗੇ। ਧਰਨੇ ਨੂੰ ਕਿਸਾਨ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਐਡਵੋਕੇਟ ਰਜਿੰਦਰ ਸਿੰਘ ਰਾਣਾ, ਕਿਸਾਨ ਸੰਘਰਸ਼ ਕਮੇਟੀ ਦੇ ਸੁਬਾਈ ਆਗੂ ਪਰਮਜੀਤ ਸਿੰਘ ਬਾਊਪੁਰ,ਬੀਕੇਯੂ ਰਾਜੇਵਾਲ ਦੇ ਬਲਾਕ ਪ੍ਰਧਾਨ ਤਸਨਾਮ ਸਿੰਘ ਸਾਬੀ ਤਲਵੰਡੀ ਚੌਧਰੀਆਂ , ਮਾ. ਚਰਨ ਸਿੰਘ ਹੈਬਤਪੁਰ, ਅਮਰੀਕ ਸਿੰਘ ਚੰਦੀ, ਜਸਵੰਤ ਸਿੰਘ, ਰਾਜਵਿੰਦਰ ਸਿੰਘ, ਸਰੂਪ ਸਿੰਘ, ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਡਾ. ਸਵਰਨ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਦੇਸ ਰਾਜ, ਗਿਆਨੀ ਸੰਤੋਖ ਸਿੰਘ ਸ਼ੇਰਪੁਰ ਦੋਨਾ, ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ, ਅਵਤਾਰ ਸਿੰਘ ਸੈਦੋਵਾਲ, ਬੀਕੇਯੂ ਕਾਦੀਆਂ ਦੇ ਅਮਰਜੀਤ ਸਿੰਘ ਟਿੱਬਾ, ਸੂਰਤ ਸਿੰਘ ਸਾ. ਸਰਪੰਚ, ਮਾ. ਸ਼ਿੰਗਾਰ ਸਿੰਘ ਟਿੱਬਾ, ਭਾਰਤ ਨਿਰਮਾਣ ਮਜ਼ਦੂਰ ਯੂਨੀਅਨ ਸੀ. ਮੀਤ ਪ੍ਰਧਾਨ ਬਲਦੇਵ ਸਿੰਘ ਅਤੇ ਰੁਪਿੰਦਰ ਸਿੰਘ ਿਢੱਲੋਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਜੀਤ ਸਿੰਘ ਚੱਕ ਕੋਟਲਾ, ਸਰਪੰਚ ਕੁਲਦੀਪ ਸਿੰਘ ਡਡਵਿੰਡੀ, ਸਰਪੰਚ ਉਜਾਗਰ ਸਿੰਘ ਭੌਰ, ਸਰਵਣ ਸਿੰਘ ਭੌਰ, ਸਰਪੰਚ ਕੁਲਵੰਤ ਸਿੰਘ, ਸਾ. ਸਰਪੰਚ ਜੋਗਾ ਸਿੰਘ ਚੱਕ ਕੋਟਲਾ, ਹਰਵਿੰਦਰ ਸਿੰਘ ਸੋਨੂੰ, ਹਰਚਰਨ ਸਿੰਘ, ਰਣਜੀਤ ਸਿੰਘ, ਨੰਬਰਦਾਰ ਮਹਿੰਦਰ ਸਿੰਘ ਮੋਖੇ, ਗੁਰਦੀਪ ਸਿੰਘ ਨੰਬਰਦਾਰ, ਜਸਮਿਲਨ ਸਿੰਘ, ਸਰਪੰਚ ਗੁਰਮੀਤ ਕੌਰ ਨਸੀਰੇਵਾਲ, ਸਰਬਜੀਤ ਕੌਰ, ਦਰਸ਼ਨ ਸਿੰਘ ਹਾਜੀਪੁਰ, ਜਗੀਰ ਸਿੰਘ ਬਾਜਵਾ, ਨੰਬਰਦਾਰ ਗੁਰਦੀਪ ਸਿੰਘ, ਨੰਬਰਦਾਰ ਹਰਵੰਤ ਸਿੰਘ, ਸੋਹਣ ਸਿੰਘ ਨੰਬਰਦਾਰ, ਹਰਦੇਵ ਸਿੰਘ, ਦੀਦਾਰ ਸਿੰਘ, ਸੁਖਵਿੰਦਰ ਸਿੰਘ ਡਡਵਿੰਡੀ, ਬਲਜਿੰਦਰ ਸਿੰਘ ਿਢੱਲੋਂ, ਨੰਬਰਦਾਰ ਰਾਮ ਸਿੰਘ, ਜਰਨੈਲ ਸਿੰਘ, ਜਸਵਿੰਦਰ ਸਿੰਘ ਕਾਲਰੂ, ਜਗੀਰ ਸਿੰਘ, ਨਾਜਰ ਸਿੰਘ ਤਲਵੰਡੀ, ਬਲਦੇਵ ਸਿੰਘ ਤਲਵੰਡੀ, ਜਗੀਰ ਸਿੰਘ ਚੇਅਰਮੈਨ ਦੋਆਬਾ ਮਿਲਕ ਪਲਾਂਟ, ਮੁਕੰਦ ਸਿੰਘ ਭੁਲਾਣਾ, ਗੱਜਣ ਸਿੰਘ, ਪਿ੍ਰਤਪਾਲ ਸਿੰਘ ਅਤੇ ਚਰਨਜੀਤ ਸਿੰਘ ਠੱਟਾ ਨਵਾਂ ਤੋਂ ਇਲਾਵਾ ਵੱਡੀ ਗਿਣਤੀ `ਚ ਕਿਸਾਨ ਹਾਜ਼ਰ ਸਨ।