ਸੰਧਾਵਾਲੀਆ ਦੇ ਤਜਰਬੇ ਤੇ ਅਗਵਾਈ ਨਾਲ ਸੰਗਠਨ ਨੂੰ ਨਵੀਂ ਊਰਜਾ ਮਿਲੇਗੀ : ਸੂਰੀ ਸੰਧਾਵਾਲੀਆ ਦੇ ਤਜ਼ਰਬੇ ਅਤੇ ਅਗਵਾਈ ਨਾਲ ਸੰਗਠਨ ਨੂੰ ਨਵੀਂ ਊਰਜਾ ਮਿਲੇਗੀ: ਚੇਤਨ ਸੂਰੀ
Publish Date: Thu, 20 Aug 2026 10:52 PM (IST)
Updated Date: Thu, 20 Aug 2026 10:54 PM (IST)
ਜੈਸਮੀਨ ਕੌਰ ਸੰਧਾਵਾਲੀਆ ਨੂੰ ਭਾਜਪਾ ਦੀ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਆਗੂਆਂ ਨੇ ਕੀਤਾ ਸਨਮਾਨਿਤ ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਭਾਜਪਾ ਵੱਲੋਂ ਜੈਸਮੀਨ ਕੌਰ ਸੰਧਾਵਾਲੀਆ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਭਾਜਪਾ ਦੇ ਆਗੂਆਂ ਵਲੋਂ ਸੰਧਾਵਾਲੀਆ ਦੇ ਨਿਵਾਸ ਸਥਾਨ ਵਿਖੇ ਪਹੁੰਚ ਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਹੇਠ ਫੁੱਲਾਂ ਦਾ ਬੁੱਕ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਕਿਹਾ ਕਿ ਭਾਜਪਾ ਪਾਰਟੀ ਲੀਡਰਸ਼ਿਪ ਵੱਲੋਂ ਤਜਰਬੇਕਾਰ ਤੇ ਸਮਰਪਿਤ ਆਗੂਆਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪਣਾ ਸੰਗਠਨ ਦੀ ਕਾਰਜ-ਪ੍ਰਣਾਲੀ ਅਤੇ ਵਰਕਰਾਂ ਪ੍ਰਤੀ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਜੈਸਮੀਨ ਕੌਰ ਸੰਧਾਵਾਲੀਆ ਦੇ ਤਜਰਬੇ ਅਤੇ ਅਗਵਾਈ ਨਾਲ ਸੰਗਠਨ ਨੂੰ ਨਵੀਂ ਊਰਜਾ ਮਿਲੇਗੀ ਅਤੇ ਪੰਜਾਬ ਵਿੱਚ ਭਾਜਪਾ ਹੋਰ ਵੀ ਮਜ਼ਬੂਤ ਹੋਵੇਗੀ। ਚੇਤਨ ਸੂਰੀ ਨੇ ਕਿਹਾ ਕਿ ਸੰਧਾਵਾਲੀਆ ਨੂੰ ਸੂਬਾ ਮੀਤ ਪ੍ਰਧਾਨ ਬਣਾਏ ਜਾਣ ਨਾਲ ਪੰਜਾਬ ਭਾਜਪਾ ਨੂੰ ਨਵੀਂ ਤਾਕਤ ਮਿਲੇਗੀ। ਸੰਧਾਵਾਲੀਆ ਦੇ ਸਿਆਸੀ ਤਜਰਬੇ ਅਤੇ ਸੰਗਠਨਾਤਮਕ ਸਮਰੱਥਾ ਦਾ ਲਾਭ ਪਾਰਟੀ ਨੂੰ ਆਉਣ ਵਾਲੇ ਸਮੇਂ ਵਿੱਚ ਮਿਲੇਗਾ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਜ਼ਬੂਤ ਦਾਅਵੇਦਾਰ ਵਜੋਂ ਉਭਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ, ਬੂਥ ਪੱਧਰ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਵਿੱਚ ਪੂਰੀ ਨਿਸ਼ਠਾ ਨਾਲ ਕੰਮ ਕਰਨ ਦੀ ਲੋੜ ਹੈ ਤਾਂ ਜੋ ਆ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਭਾਜਪਾ ਸਰਕਾਰ ਦਾ ਗਠਨ ਕਰਨ ਲਈ ਰਾਹ ਪੱਧਰਾ ਕੀਤਾ ਜਾ ਸਕੇ। ਸੂਰੀ ਨੇ ਕਿਹਾ ਕਿ ਪੰਜਾਬ ਅੰਦਰ 2027 ਵਿੱਚ ਜੇਕਰ ਭਾਜਪਾ ਦੀ ਸਰਕਾਰ ਆਉਂਦੀ ਹੈ ਤਾਂ ਸੂਬਾ ਵਾਸੀਆਂ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦਾ ਮਾਡਲ ਵੇਖਣ ਨੂੰ ਮਿਲੇਗਾ ਜਿਸ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਨੇ ਪੰਜਾਬ ਵਿੱਚ ਸਭ ਨੂੰ ਇੱਕ ਨਜ਼ਰ ਨਾਲ ਵੇਖਦਿਆਂ ਸ਼ਾਸਨ ਚਲਾਇਆ ਸੀ। ਇਸੇ ਤਰ੍ਹਾਂ ਦਾ ਮਹਾਨ ਸ਼ਾਸਨ ਸੂਬਾ ਵਾਸੀਆਂ ਲਈ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੀ ਲੈਕੇ ਆਵੇਗੀ। ਇਸ ਮੌਕੇ ਸਨਮਾਨਿਤ ਸੰਧਾਵਾਲੀਆ ਨੇ ਵੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ,ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਸੁਲਤਾਨਪੁਰ ਲੋਧੀ ਦੇ ਪ੍ਰਭਾਰੀ ਰਾਜੇਸ਼ ਸੂਰੀ, ਸੀਨੀਅਰ ਭਾਜਪਾ ਆਗੂ ਯਸ਼ ਮਹਾਜਨ, ਸੂਬਾ ਕਾਰਜਕਾਰਣੀ ਦੇ ਮੈਂਬਰ ਮਨੂੰ ਧੀਰ, ਐਡਵੋਕੇਟ ਚੰਦਰ ਸ਼ੇਖਰ, ਐਡਵੋਕੇਟ ਅਨੁਜ ਆਨੰਦ, ਸੀਨੀਅਰ ਆਗੂ ਨਿਰਮਲ ਨਾਹਰ, ਜ਼ਿਲ੍ਹਾ ਮੀਤ ਪ੍ਰਧਾਨ ਅਸ਼ੋਕ ਮਾਹਲਾ, ਜ਼ਿਲ੍ਹਾ ਮੀਤ ਪ੍ਰਧਾਨ ਅਸ਼ਵਨੀ ਤੁਲੀ, ਜ਼ਿਲ੍ਹਾ ਮੀਤ ਪ੍ਰਧਾਨ ਤੀਰਥ ਸਿੰਘ ਲੰਬਰਦਾਰ, ਸੀਨੀਅਰ ਆਗੂ ਸੰਜੀਵ ਖੰਨਾ, ਸੀਨੀਅਰ ਆਗੂ ਜਗਦੀਸ਼ ਸ਼ਰਮਾ, ਮੰਡਲ 1 ਪ੍ਰਧਾਨ ਕਮਲ ਪ੍ਰਭਾਕਰ, ਮੰਡਲ 2 ਪ੍ਰਧਾਨ ਲੱਕੀ ਸਰਪੰਚ, ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਮੰਡਲ ਸਦਰ ਦੋਨਾਂ ਦੇ ਪ੍ਰਧਾਨ ਸਰਬਜੀਤ ਸਿੰਘ ਦਿਓਲ, ਮੰਡਲ 2 ਜਰਨਲ ਸਕੱਤਰ ਮੱਸਾ ਸਿੰਘ, ਮੰਡਲ ਪ੍ਰਧਾਨ ਸਿੱਧਵਾਂ ਦੋਨਾਂ ਡਾ. ਪ੍ਰਦੀਪ ਕੌਸ਼ਲ, ਸੀਨੀਅਰ ਆਗੂ ਪ੍ਰਦੀਪ ਸੂਦ ਆਦਿ ਹਾਜ਼ਰ ਸਨ।