ਸੰਜੀਵ ਖੰਨਾ ਨੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ ਸੰਜੀਵ ਖੰਨਾ ਨੇ ਭਾਜਪਾ ਮੰਡਲ 2 ਦਾ ਜਰਨਲ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ
Publish Date: Mon, 19 Oct 2026 08:26 PM (IST)
Updated Date: Mon, 19 Oct 2026 08:27 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵੱਲੋਂ ਜ਼ਿਲ੍ਹੇ ਤੋ ਲੈ ਕੇ ਮੰਡਲ ਪੱਧਰ ਤੱਕ ਸੰਗਾਠਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਪਾਰਟੀ ਵੱਲੋਂ ਮਿਹਨਤੀ, ਸਰਗਰਮ ਤੇ ਨੌਜਵਾਨ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਭਾਜਪਾ ਮੰਡਲ-2 ਦੇ ਪ੍ਰਧਾਨ ਯਾਦਵਿੰਦਰ ਵੱਲੋਂ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨਾਲ ਵਿਚਾਰ-ਵਟਾਂਦਰਾ ਕਰਨ ਦੇ ਬਾਅਦ ਸੰਜੀਵ ਖੰਨਾ ਨੂੰ ਭਾਜਪਾ ਮੰਡਲ-2 ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਬਾਅਦ ਭਾਜਪਾ ਖੇਮਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਦੀ ਨਿਯੁਕਤੀ ਨੂੰ ਪਾਰਟੀ ਦੇ ਜਥੇਬੰਦਕ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਦੱਸਿਆ ਜਾ ਰਿਹਾ ਹੈ। ਆਪਣੀ ਨਿਯੁਕਤੀ ਦੇ ਬਾਅਦ ਸੰਜੀਵ ਖੰਨਾ ਨੇ ਪਰਿਵਾਰ ਸਮੇਤ ਮਾਤਾ ਚਿੰਤਪੁਰਨੀ ਜੀ ਦੇ ਦਰਬਾਰ ਵਿਚ ਨਤਮਸਤਕ ਹੋਕੇ ਮਾਤਾ ਰਾਣੀ ਦਾ ਅਸ਼ੀਰਵਾਦ ਲਿਆ ਤੇ ਨਵੀਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣ ਦੇ ਲਈ ਬਲ ਬਖਸ਼ਣ ਦੀ ਪ੍ਰਾਥਨਾ ਕੀਤੀ। ਇਸ ਮੌਕੇ ਸੰਜੀਵ ਖੰਨਾ ਨੇ ਪਾਰਟੀ ਵੱਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਂਦਿਆਂ ਸੌਂਪੀ ਗਈ ਜ਼ਿੰਮੇਵਾਰੀ ਲਈ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ, ਭਾਜਪਾ ਮੰਡਲ-2 ਦੇ ਪ੍ਰਧਾਨ ਯਾਦਵਿੰਦਰ ਤੇ ਪਾਰਟੀ ਹਾਈਕਮਾਂਡ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਮਾਣ-ਸਨਮਾਨ ਤੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਉਸ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਉਹ ਪੂਰੀ ਸਰਗਰਮੀ ਨਾਲ ਕੰਮ ਕਰਨਗੇ।