ਬੁੱਢੇ ਦਰਿਆ ਦੀ ਨੁਹਾਰ ਬਦਲਣ ਦੀ ਤਿਆਰੀ! CM ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਵੱਡਾ ਫੈਸਲਾ, ਸੰਤ ਸੀਚੇਵਾਲ ਨੂੰ ਸੌਂਪੀ ਕਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨ ਹੇਠ ਹੋਈ ਮੀਟਿੰਗ ਵਿੱਚ ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਖਤਮ ਕਰਨ ਲਈ ਬਣੀ ਕਮੇਟੀ ਦੇ ਮੁਖੀ ਰਾਜ ਸਭਾ ਮੈਂਬਰ ‘ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਬਣਾਇਆ ਗਿਆ ਹੈ। ਸੀਨੀਅਰ ਆਈਏਐਸ ਅਧਿਕਾਰੀ ਘਣਸ਼ਿਆਮ ਥੋਰੀ ਨੂੰ ਉਪ ਮੁਖੀ ਬਣਾਇਆ ਗਿਆ ਹੈ। ਇਸ 11 ਮੈਂਬਰੀ ਕਮੇਟੀ ’ਚ ਵੱਖ-ਵੱਖ ਵਿਭਾਗਾਂ ਦੇ ਨੁੰਮਾਇਦੇ ਸ਼ਾਮਲ ਕੀਤੇ ਗਏ ਹਨ। ਕਮੇਟੀ ਦੇ ਹੋਂਦ ’ਚ ਆਉਣ ਦੇ 15 ਦਿਨਾਂ ਬਾਅਦ ਰਿਪੋਰਟ ਦਿੱਤੀ ਜਾਣੀ ਹੈ ਕਿ ਬੁੱਢੇ ਦਰਿਆ ਨੂੰ ਕਿਵੇਂ ਪੱਕੇ ਤੌਰ ‘ਤੇ ਪ੍ਰਦੂਸ਼ਣ ਮੁਕਤ ਕਰਨਾ ਹੈ।
Publish Date: Tue, 03 Nov 2026 11:10 AM (IST)
Updated Date: Tue, 03 Nov 2026 11:12 AM (IST)
ਕੁਲਬੀਰ ਸਿੰਘ ਮਿੰਟੂ/ਪਰਮਜੀਤ ਸਿੰਘ, ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ/ਡਡਵਿੰਡੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨ ਹੇਠ ਹੋਈ ਮੀਟਿੰਗ ਵਿੱਚ ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਖਤਮ ਕਰਨ ਲਈ ਬਣੀ ਕਮੇਟੀ ਦੇ ਮੁਖੀ ਰਾਜ ਸਭਾ ਮੈਂਬਰ ‘ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਬਣਾਇਆ ਗਿਆ ਹੈ। ਸੀਨੀਅਰ ਆਈਏਐਸ ਅਧਿਕਾਰੀ ਘਣਸ਼ਿਆਮ ਥੋਰੀ ਨੂੰ ਉਪ ਮੁਖੀ ਬਣਾਇਆ ਗਿਆ ਹੈ। ਇਸ 11 ਮੈਂਬਰੀ ਕਮੇਟੀ ’ਚ ਵੱਖ-ਵੱਖ ਵਿਭਾਗਾਂ ਦੇ ਨੁੰਮਾਇਦੇ ਸ਼ਾਮਲ ਕੀਤੇ ਗਏ ਹਨ। ਕਮੇਟੀ ਦੇ ਹੋਂਦ ’ਚ ਆਉਣ ਦੇ 15 ਦਿਨਾਂ ਬਾਅਦ ਰਿਪੋਰਟ ਦਿੱਤੀ ਜਾਣੀ ਹੈ ਕਿ ਬੁੱਢੇ ਦਰਿਆ ਨੂੰ ਕਿਵੇਂ ਪੱਕੇ ਤੌਰ ‘ਤੇ ਪ੍ਰਦੂਸ਼ਣ ਮੁਕਤ ਕਰਨਾ ਹੈ।
ਇਸ ਕਮੇਟੀ ਦੀ ਜਲਦੀ ਮੀਟਿੰਗ ਸੱਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਲੰਘੀ 31 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ‘ਤੇ ਹੋਈ ਮੀਟਿੰਗ ਵਿੱਚ ਡੇਅਰੀਆਂ ਤੇ ਡਾਇੰਗ ਫੈਕਟਰੀਆਂ ਨਾਲ ਦੂਸ਼ਿਤ ਹੋ ਰਹੇ ਬੁੱਢੇ ਦਰਿਆ ਨੂੰ ਮੁੜ ਪੁਰਾਣੇ ਰੂਪ ’ਚ ਲਿਆਉਣ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਕਮੇਟੀ ਵਿੱਚ ਡੇਅਰੀਆਂ ਤੇ ਇੰਡਸਟਰੀ ਦੇ ਪ੍ਰਤੀਨਿਧ ਵੀ ਹੋਣਗੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਲੁਧਿਆਣਾ, ਪੀਪੀਸੀਬੀ, ਪੰਜਾਬ ਪੁਲਿਸ, ਨਗਰ ਨਿਗਮ ਲੁਧਿਆਣਾ ਅਤੇ ਡਰੇਨੇਜ ਵਿਭਾਗ ਦੇ ਪ੍ਰਤੀਨਿਧੀ ਵੀ ਬਤੌਰ ਮੈਂਬਰ ਹੋਣਗੇ। ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਦਾ ਇੱਕੋ ਇੱਕ ਮਕਸਦ ਹੈ ਕਿ ਬੁੱਢਾ ਦਰਿਆ ਸਾਫ਼ ਵਗਣਾ ਚਾਹੀਦਾ ਹੈ, ਕਿਉਂਕਿ ਸਤਲੁਜ ਦਰਿਆ ਦਾ ਪਾਣੀ ਹਰੀਕੇ ਪੱਤਣ ਤੋਂ ਦੋ ਨਹਿਰਾਂ ਰਾਹੀਂ ਮਾਲਵੇ ‘ਤੇ ਰਾਜਸਥਾਨ ਨੂੰ ਜਾਂਦਾ ਹੈ। ਇਨ੍ਹਾਂ ਨਹਿਰਾਂ ਰਾਹੀ ਦੂਸ਼ਿਤ ਪਾਣੀ ਕਾਰਨ ਮਾਲਵੇ ਤੇ ਰਾਜਸਥਾਨ ਦੇ ਲੋਕ ਕੈਂਸਰ ਸਮੇਤ ਹੋਰ ਭਿਆਨਕ ਬੀਮਾਰੀਆਂ ਤੋਂ ਪੀੜਤ ਹੋ ਰਹੇ ਹਨ। ਸੰਤ ਸੀਚੇਵਾਲ ਨੇ ਕਿਹਾ ਕਿ ਕਿਸੇ ਨੂੰ ਵੀ ਕੋਈ ਹੱਕ ਨਹੀਂ ਕਿ ਉਹ ਪਾਣੀਆਂ ਦੇ ਕੁਦਰਤੀ ਸਰੋਤਾਂ ਨੂੰ ਗੰਦਾ ਕਰੇ ਤੇ ਲੋਕਾਂ ਨੂੰ ਗੰਦਾ ਪਾਣੀ ਪੀਣ ਲਈ ਮਜਬੂਰ ਕੀਤਾ ਜਾਵੇ।