ਕੌਮਾਂਤਰੀ ਧਰਤੀ ਦਿਵਸ ਮੌਕੇ ਸੰਤ ਗੁਰਚਰਨ ਸਿੰਘ ਵੱਲੋਂ ਧਰਤੀ ਦੀ ਸੰਭਾਲ ਲਈ ਅਪੀਲ
ਕੋਮਾਂਤਰੀ ਧਰਤੀ ਦਿਵਸ ਮੌਕੇ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਵੱਲੋਂ ਧਰਤੀ ਦੀ ਸੰਭਾਲ ਲਈ ਅਪੀਲ
Publish Date: Wed, 22 Apr 2026 07:51 PM (IST)
Updated Date: Thu, 23 Apr 2026 04:07 AM (IST)

ਕੈਪਸ਼ਨ-22ਪੀਐਚਜੀ20 ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ। ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : ਕੌਮਾਂਤਰੀ ਧਰਤੀ ਦਿਵਸ ਮੌਕੇ ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਮੁਖ ਸੰਚਾਲਕ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪਿੰਡ ਪੰਡਵਾ ਨੇ ਸਮੂਹ ਸੰਗਤ ਨੂੰ ਸੰਬੋਧਨ ਕਰਦੇ ਹੋਏ ਧਰਤੀ ਦੀ ਮਹਾਨਤਾ ਬਾਰੇ ਦੱਸਿਆ ਤੇ ਇਸਦੀ ਸੰਭਾਲ ਲਈ ਸਾਂਝੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਧਰਤੀ ਸਾਡੀ ਮਾਂ ਵਾਂਗ ਹੈ, ਜੋ ਸਾਨੂੰ ਜੀਵਨ ਦੇਣ ਦੇ ਨਾਲ-ਨਾਲ ਸਾਰੇ ਜਰੂਰੀ ਸਰੋਤ ਪ੍ਰਦਾਨ ਕਰਦੀ ਹੈ। ਪਰ ਮਨੁੱਖੀ ਲਾਪਰਵਾਹੀ ਅਤੇ ਪ੍ਰਦੂਸ਼ਣ ਕਾਰਨ ਧਰਤੀ ਨੂੰ ਗੰਭੀਰ ਨੁਕਸਾਨ ਪਹੁੰਚ ਰਿਹਾ ਹੈ, ਜਿਸ ਨੂੰ ਰੋਕਣਾ ਹਰ ਇਕ ਵਿਅਕਤੀ ਦਾ ਫਰਜ਼ ਹੈ। ਸੰਤ ਮਹਾਰਾਜ ਨੇ ਸੰਗਤ ਨੂੰ ਪ੍ਰੇਰਿਤ ਕੀਤਾ ਕਿ ਵੱਧ ਤੋਂ ਵੱਧ ਬੂਟੇ ਲਗਾਏ ਜਾਣ, ਪਾਣੀ ਦੀ ਬਚਤ ਕੀਤੀ ਜਾਵੇ ਤੇ ਪਲਾਸਟਿਕ ਦੇ ਇਸਤੇਮਾਲ ਨੂੰ ਘਟਾਇਆ ਜਾਵੇ। ਉਨ੍ਹਾਂ ਕਿਹਾ ਕਿ ਛੋਟੇ-ਛੋਟੇ ਕਦਮ ਵੀ ਧਰਤੀ ਦੀ ਰੱਖਿਆ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਨ।ਉਨ੍ਹਾਂ ਸਭ ਨੂੰ ਅਪੀਲ ਕੀਤੀ ਕਿ ਅਸੀਂ ਆਪਣੇ ਆਲੇ-ਦੁਆਲੇ ਚੌਗਰਿਦੇ ਨੂੰ ਸਾਫ਼-ਸੁਥਰਾ ਬਣਾਈਏ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁੱਚੀ ਅਤੇ ਸੁਰੱਖਿਅਤ ਧਰਤੀ ਛੱਡ ਕੇ ਜਾਈਏ। ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਵੱਲੋਂ ਸਮੂਹ ਸੰਗਤਾਂ ਨੂੰ ਮਾਤਾ ਧਰਤ, ਪਾਣੀ ਅਤੇ ਹਵਾ ਦੀ ਸੰਭਾਲ ਲਈ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵਾਤਾਵਰਣ ਪ੍ਰਦੂਸ਼ਣ ਮਨੁੱਖਤਾ ਲਈ ਵੱਡੀ ਚੁਣੌਤੀ ਬਣ ਚੁੱਕੀ ਹੈ। ਜੇਕਰ ਅਸੀਂ ਹੁਣ ਨਹੀਂ ਸੰਭਲੇ ਤਾਂ ਆਉਣ ਵਾਲੀਆਂ ਪੀੜੀਆਂ ਲਈ ਜੀਵਨ ਬਹੁਤ ਮੁਸ਼ਕਲ ਹੋ ਸਕਦਾ ਹੈ। ਇਸ ਲਈ ਹਰ ਇਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਪ੍ਰਕਿਰਤੀ ਦੀ ਰੱਖਿਆ ਲਈ ਆਪਣਾ ਯੋਗਦਾਨ ਪਾਏ। ਸੰਤ ਜੀ ਨੇ ਸੰਗਤ ਨੂੰ ਬੂਟੇ ਲਗਾਉਣ, ਪਾਣੀ ਦੀ ਬਚਤ ਕਰਨ ਅਤੇ ਹਵਾ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਗਤੀਵਿਧੀਆਂ ਤੋਂ ਬਚਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਸਾਂਝੇ ਯਤਨਾਂ ਨਾਲ ਹੀ ਅਸੀਂ ਆਪਣੀ ਧਰਤੀ ਨੂੰ ਸੁੱਚਾ ਅਤੇ ਸੁਰੱਖਿਅਤ ਬਣਾ ਸਕਦੇ ਹਾਂ।