- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਹ ਆਪਣੀ ਸਵੈਇੱਛਾ ਨਾਲ ਸੁਰੱਖਿਆ ਵਾਪਸ ਕਰਨੀ ਚਾਹੁੰਦੇ ਹਨ। ਗੌਰਤਲਬ ਹੈ ਕਿ ਸ਼ੁਰੂ ਤੋਂ ਹੀ ਸੰਤ ਸੀਚੇਵਾਲ ਨੇ ਸਰਕਾਰੀ ਸੁਰੱਖਿਆ ਲੈਣ ਤੋਂ ਇਨਕਾਰ ਕੀਤਾ ਸੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਹੁਣ ਉਨ੍ਹਾਂ ਨੇ ਇਸ ਨੂੰ ਵਾਪਸ ਕਰਨ ਦਾ ਫ਼ੈਸਲਾ ਲਿਆ ਹੈ।

ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ: ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ (ਮੈਂਬਰ ਰਾਜ ਸਭਾ) ਵੱਲੋਂ ਬੀਤੇ ਦਿਨ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦੇ ਨਾਂ ਇੱਕ ਪੱਤਰ ਲਿਖਿਆ ਗਿਆ। ਪੱਤਰ ਵਿੱਚ ਉਨ੍ਹਾਂ ਵੱਲੋਂ ਹਲਕਾ ਸ਼ਾਹਕੋਟ ਵਿੱਚ ਪੈਂਦੇ ਬਲਾਕ ਲੋਹੀਆ ਖਾਸ ਅਤੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਵੱਧ ਰਹੀਆਂ ਲੁੱਟਾਂ ਖੋਹਾਂ ਅਤੇ ਹੋਰ ਵਾਰਦਾਤਾਂ ਦੇ ਮੱਦੇਨਜ਼ਰ ਆਪਣੀ ਸੁਰੱਖਿਆ ਵਿੱਚ ਤਾਇਨਾਤ 6 ਮੁਲਾਜ਼ਮਾਂ ਵਿੱਚੋਂ 3 ਲੋਹੀਆ ਥਾਣੇ ਅਤੇ 3 ਸੁਲਤਾਨਪੁਰ ਲੋਧੀ ਥਾਣੇ ਵਿੱਚ ਭੇਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੇਰੀ ਸੁਰੱਖਿਆ ਨਾਲੋਂ ਜਨਤਾ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾ ਲਿਖਿਆ ਹੈ ਕਿ ਉਨ੍ਹਾ ਵੱਲੋਂ ਕੁਝ ਸਮਾਂ ਪਹਿਲਾਂ ਵੀ ਇੱਕ ਪੱਤਰ ਰਾਹੀ ਮਲਸੀਆਂ ਚੌਕੀ ਵਿਖੇ ਪੁਲਿਸ ਮੁਲਾਜ਼ਮਾਂ ਦੀ ਘਾਟ ਹੁੰਦਿਆਂ ਆਪਣੀ ਸੁਰੱਖਿਆ ਵਾਪਸ ਲੈਣ ਦੀ ਅਪੀਲ ਕੀਤੀ ਸੀ ਅਤੇ ਡੀ.ਐਸ.ਪੀ. ਸ਼ਾਹਕੋਟ ਨੂੰ ਵੀ ਪੱਤਰ ਲਿਖਿਆ ਗਿਆ ਸੀ। ਆਖ਼ਰੀ ਵਿੱਚ ਉਨ੍ਹਾਂ ਲਿਖਿਆ ਕਿ ਉਨ੍ਹਾਂ ਨੂੰ ਕਿਸੇ ਤਰਾਂ ਦਾ ਖ਼ਤਰਾ ਨਹੀ ਹੈ। ਉਹ ਆਪਣੀ ਸਵੈਇੱਛਾ ਨਾਲ ਸੁਰੱਖਿਆ ਵਾਪਸ ਕਰਨੀ ਚਾਹੁੰਦੇ ਹਨ। ਗੌਰਤਲਬ ਹੈ ਕਿ ਸ਼ੁਰੂ ਤੋਂ ਹੀ ਸੰਤ ਸੀਚੇਵਾਲ ਨੇ ਸਰਕਾਰੀ ਸੁਰੱਖਿਆ ਲੈਣ ਤੋਂ ਇਨਕਾਰ ਕੀਤਾ ਸੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਹੁਣ ਉਨ੍ਹਾਂ ਨੇ ਇਸ ਨੂੰ ਵਾਪਸ ਕਰਨ ਦਾ ਫ਼ੈਸਲਾ ਲਿਆ ਹੈ।