ਲੁਬਾਣਾ ਨਿਗਮ ਚੋਣਾਂ ਦੀ ਸਕਰੀਨਿੰਗ ਕਮੇਟੀ ਦੇ ਮੈਂਬਰ ਨਿਯੁਕਤ
ਸਰਬਜੀਤ ਸਿੰਘ ਲੁਬਾਣਾ ਨਗਰ ਨਿਗਮ ਚੋਣਾਂ ਦੀ ਸਕਰੀਨਿੰਗ ਕਮੇਟੀ ਦੇ ਮੈਂਬਰ ਨਿਯੁਕਤ
Publish Date: Tue, 05 May 2026 07:16 PM (IST)
Updated Date: Tue, 05 May 2026 07:17 PM (IST)

---ਆਪ ਨੇ ਖਿੱਚੀਆਂ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ---ਨਿਗਮ ਚੋਣਾਂ ਲਈ ਪਾਰਟੀ ਤਿਆਰ ਬਰ ਤਿਆਰ : ਲੁਬਾਣਾ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਮੰਗਲਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੂੰ ਚੋਣਾਂ ਦੀ ਉਮੀਦਵਾਰ ਸਿਲੈਕਸ਼ਨ ਸਕਰੀਨਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ। ਆਪਣੀ ਇਸ ਨਿਯੁਕਤੀ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਸੂਬਾ ਪ੍ਰਧਾਨ ਰਮਨ ਅਰੋੜਾ ਦਾ ਧੰਨਵਾਦ ਕਰਦਿਆਂ ਚੇਅਰਮੈਨ ਲੁਬਾਣਾ ਨੇ ਕਿਹਾ ਕਿ ਸਮੁੱਚੀ ਲੀਡਰਸ਼ਿਪ ਨੂੰ ਨਾਲ ਲੈ ਕੇ ਇਨ੍ਹਾਂ ਚੋਣਾਂ ਲਈ ਸਾਰੇ ਦਾਅਵੇਦਾਰਾਂ ਤੇ ਜਿੱਤਣ ਵਾਲੇ ਉਮੀਦਵਾਰਾਂ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਚੇਅਰਮੈਨ ਲੁਬਾਣਾ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਤਿਆਰ ਬਰ ਤਿਆਰ ਹੈ ਤੇ ਡੱਟ ਕੇ ਚੋਣਾਂ ਲੜੀਆਂ ਜਾਣਗੀਆਂ ਤੇ ਨਗਰ ਨਿਗਮ ਵਿਚ ਆਮ ਆਦਮੀ ਪਾਰਟੀ ਪੂਰਨ ਬਹੁਮਤ ਨਾਲ ਆਏਗੀ ਕਿਉਂਕਿ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਆਮ ਆਦਮੀ ਪਾਰਟੀ ਦੇ ਹੱਥ ਮਜ਼ਬੂਤ ਕਰਨ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਸਾਫ ਅਕਸ ਵਾਲੇ ਤੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ, ਜਿਸ ਵਿਚ ਸਭ ਤੋਂ ਪਹਿਲਾਂ ਸਮੁੱਚੀ ਸੀਨੀਅਰ ਲੀਡਰਸ਼ਿਪ ਤੇ ਪਾਰਟੀ ਲਈ ਹਮੇਸ਼ਾ ਜੁਝਾਰੂ ਤੌਰ ’ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਅੱਗੇ ਲਿਆਂਦਾ ਜਾਵੇਗਾ। ਇਸ ਲਈ ਪੰਜਾਬ ਪ੍ਰਧਾਨ ਅਮਨ ਅਰੋੜਾ ਤਕ ਵੀ ਲਿਸਟਾਂ ਭੇਜੀਆਂ ਜਾਣਗੀਆਂ। ਉਨ੍ਹਾਂ ਨੇ ਪਾਰਟੀ ਦੇ ਜੁਝਾਰੂ ਸਾਥੀਆਂ ਤੇ ਵੱਖ-ਵੱਖ ਵਾਰਡਾਂ ਦੇ ਚੋਣ ਲੜਨ ਵਾਲੇ ਚਾਹਵਾਨ ਉਮੀਦਵਾਰਾ ਨੂੰ ਆਪਣਾ ਵਾਰਡ ਤੇ ਪ੍ਰੋਫਾਈਲ ਭੇਜਣ ਦੀ ਅਪੀਲ ਵੀ ਕੀਤੀ।