ਸਰਬ ਨੌਜਵਾਨ ਸਭਾ ਨੇ ਇਕ ਹੋਰ ਬਜ਼ੁਰਗ ਦੀਆਂ ਅੱਖਾਂ ਨੂੰ ਦਿੱਤੀ ਨਵੀਂ ਰੌਸ਼ਨੀ
ਸਰਬ ਨੌਜਵਾਨ ਸਭਾ ਨੇ ‘ਆਓ ਪੁੰਨ ਕਮਾਈਏ’ ਪ੍ਰੋਜੈਕਟ ਤਹਿਤ ਇੱਕ ਹੋਰ ਬਜ਼ੁਰਗ ਦੀਆਂ ਅੱਖਾਂ ਨੂੰ ਦਿੱਤੀ ਨਵੀਂ ਰੌਸ਼ਨੀ
Publish Date: Wed, 22 Apr 2026 08:15 PM (IST)
Updated Date: Thu, 23 Apr 2026 04:08 AM (IST)

ਕੈਪਸ਼ਨ-22ਪੀਐਚਜੀ8 ਫਗਵਾੜਾ ਵਿਖੇ ਨੇਤਰ ਰੋਗੀ ਸੁਰਿੰਦਰ ਕੁਮਾਰ ਦੀ ਅੱਖ ਦੇ ਓਪਰੇਸ਼ਨ ਦੌਰਾਨ ਆਯੋਜਿਤ ਸਮਾਗਮ ਦੇ ਦ੍ਰਿਸ਼। ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਵੱਲੋਂ ਮਨੁੱਖਤਾ ਦੀ ਇੱਕ ਹੋਰ ਪ੍ਰੇਰਕ ਮਿਸਾਲ ਪੇਸ਼ ਕਰਦਿਆਂ ‘ਆਓ ਪੁੰਨ ਕਮਾਈਏ’ ਲੜੀ ਤਹਿਤ ਲੋੜਵੰਦ ਬਜ਼ੁਰਗ ਸੁਰਿੰਦਰ ਕੁਮਾਰ ਦੀ ਅੱਖ ਦਾ ਮੁਫ਼ਤ ਓਪਰੇਸ਼ਨ ਕਰਵਾਇਆ ਗਿਆ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪ੍ਰਸਿੱਧ ਉਦਯੋਗਪਤੀ ਜਤਿੰਦਰ ਸਿੰਘ ਕੁੰਦੀ ਦੇ ਆਰਥਿਕ ਸਹਿਯੋਗ ਸਦਕਾ ਮਰੀਜ ਦਾ ਓਪਰੇਸ਼ਨ ਅੱਖਾਂ ਦੇ ਮਾਹਿਰ ਡਾ. ਤੁਸ਼ਾਰ ਅਗਰਵਾਲ ਵਲੋਂ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਰਦੀਪ ਚਟਾਨੀ ਐੱਸਡੀਓ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਦਵਿੰਦਰ ਰਾਮ ਚੇਅਰਮੈਨ ਮਾਰਕੀਟ ਕਮੇਟੀ ਅਤੇ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਨੇ ਸ਼ਮੂਲੀਅਤ ਕੀਤੀ। ਪ੍ਰਦੀਪ ਚੁਟਾਨੀ ਨੇ ਨੇਤਰ ਰੋਗੀ ਨੂੰ ਦਵਾਈਆਂ ਭੇਂਟ ਕਰਦਿਆਂ ਕਿਹਾ ਕਿ ਅੱਖਾਂ ਦੇ ਫਰੀ ਓਪਰੇਸ਼ਨ ਕਰਵਾਉਣਾ ਬਹੁਤ ਵੱਡੀ ਸੇਵਾ ਹੈ। ਇਸ ਲਈ ਸਰਬ ਨੌਜਵਾਨ ਸਭਾ ਵੱਲੋਂ ਲੋੜਵੰਦਾਂ ਦੀ ਸਹਾਇਤਾ ਲਈ ਕੀਤਾ ਜਾ ਰਿਹਾ ਇਹ ਉਪਰਾਲਾ ਵਿਸ਼ੇਸ਼ ਤੌਰ ਤੇ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦੀ ਰੌਸ਼ਨੀ ਮਨੁੱਖੀ ਜੀਵਨ ਦਾ ਅਨਮੋਲ ਹਿੱਸਾ ਹੈ ਅਤੇ ਇਸ ਤਰ੍ਹਾਂ ਦੇ ਮੁਫ਼ਤ ਓਪਰੇਸ਼ਨ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ ਵਰਦਾਨ ਸਾਬਤ ਹੁੰਦੇ ਹਨ। ਇਹ ਉਪਰਾਲਾ ਨਾ ਸਿਰਫ਼ ਰੋਗੀਆਂ ਦੀ ਦ੍ਰਿਸ਼ਟੀ ਵਾਪਸ ਲਿਆਉਂਦਾ ਹੈ, ਸਗੋਂ ਉਨ੍ਹਾਂ ਦੀ ਜ਼ਿੰਦਗੀ ’ਚ ਨਵੀਂ ਉਮੀਦ ਅਤੇ ਖੁਸ਼ੀ ਭਰਦਾ ਹੈ। ਮਾਰਕੀਟ ਕਮੇਟੀ ਦੇ ਚੇਅਰਮੈਨ ਤਵਿੰਦਰ ਰਾਮ ਨੇ ਸਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪਵਿੱਤਰ ਸੇਵਾ ਦੇ ਕੰਮ ਦਾ ਹਿੱਸਾ ਬਣ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਸਭਾ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜ ਮਨੁੱਖਤਾ ਦੀ ਸੇਵਾ ਦਾ ਜੀਵੰਤ ਉਦਾਹਰਨ ਹਨ। ਡਾ. ਤੁਸ਼ਾਰ ਅਗਰਵਾਲ ਨੇ ਹਾਜ਼ਰੀਨ ਨੂੰ ਅੱਖਾਂ ਦੀ ਸੰਭਾਲ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀਆਂ ਅੱਖਾਂ ਦੀ ਸਮੇਂ-ਸਮੇਂ ‘ਤੇ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਡਾਕਟਰਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਵਿਅਕਤੀ ਓਪਰੇਸ਼ਨ ਤੋਂ ਬਾਅਦ ਅੱਖ ਖੋਲ੍ਹਦਾ ਹੈ ਤਾਂ ਉਹ ਸਿਰਫ ਰੋਸ਼ਨੀ ਹੀ ਨਹੀਂ ਦੇਖਦਾ ਬਲਕਿ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਦਾ ਹੈ। ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਨੇ ਕਿਹਾ ਕਿ ਜਿੱਥੇ ਅੱਖਾਂ ਦਾ ਇਲਾਜ ਦਿਨੋਂ-ਦਿਨ ਮਹਿੰਗਾ ਹੁੰਦਾ ਜਾ ਰਿਹਾ ਹੈ, ਉੱਥੇ ਲੋੜਵੰਦਾਂ ਲਈ ਇਸ ਤਰ੍ਹਾਂ ਦੇ ਮੁਫ਼ਤ ਓਪਰੇਸ਼ਨ ਵੱਡੀ ਰਾਹਤ ਲਿਆਉਂਦੇ ਹਨ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੋਤੀਆਬਿੰਦ ਦੇ ਮਰੀਜ ਦੀ ਅੱਖ ਦਾ ਆਪ੍ਰੇਸ਼ਨ ਕਰਵਾ ਕੇ ਲੈਨਜ ਪਾਇਆ ਗਿਆ ਹੈ। ਉਨ੍ਹਾਂ ਸਹਿਯੋਗ ਲਈ ਜਤਿੰਦਰ ਸਿੰਘ ਕੁੰਦੀ, ਡਾ. ਤੁਸ਼ਾਰ ਅੱਗਰਵਾਲ ਅਤੇ ਸਮੂਹ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਸਿਹਤ ਸਹਾਇਤਾ ਕੈਂਪ ਅਤੇ ਸਮਾਜ ਭਲਾਈ ਦੇ ਪ੍ਰੋਗਰਾਮ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਸਭਾ ਦੇ ਜਨਰਲ ਸਕੱਤਰ ਡਾ. ਵਿਜੇ ਕੁਮਾਰ, ਉਪ ਪ੍ਰਧਾਨ ਰਵਿੰਦਰ ਸਿੰਘ ਰਾਏ, ਪਰਮਜੀਤ ਰਾਏ, ਸਮਾਜ ਸੇਵਕ ਮਦਨ ਲਾਲ ਕੋਰੋਟਾਨੀਆ, ਜਗਜੀਤ ਸੇਠ ਮੈਨੇਜਰ, ਨਰਿੰਦਰ ਸਿੰਘ ਸੈਣੀ, ਗੁਰਦੀਪ ਸਿੰਘ ਤੁਲੀ ਸੀਨੀਅਰ ਆਪ ਆਗੂ, ਰਮਨ ਨੇਹਰਾ ਸਮਾਜ ਸੇਵਕ, ਰਘਬੀਰ ਕੌਰ ਹਲਕਾ ਕੋਆਰਡੀਨੇਟਰ ਆਪ, ਵਿਨੋਦ ਭਾਸਕਰ ਆਪ ਆਗੂ, ਗੁਲਸ਼ਨ ਕਪੂਰ, ਜੀਤ ਰਾਮ ਆਦਿ ਹਾਜ਼ਰ ਸਨ।