ਲੁਬਾਣਾ ਨੇ ‘ਆਪ’ ਪ੍ਰਧਾਨ ਦਲਜੀਤ ਰਾਜੂ ਨੂੰ ਕੀਤਾ ਸਨਮਾਨਤ ਸਰਬਜੀਤ ਸਿੰਘ ਲੁਬਾਣਾ ਨੇ ਨਵ-ਨਿਯੁਕਤ ਜ਼ਿਲ੍ਹਾ ‘ਆਪ’ ਪਾਰਟੀ ਪ੍ਰਧਾਨ ਦਲਜੀਤ ਰਾਜੂ ਨੂੰ ਕੀਤਾ ਸਨਮਾਨਤ
Publish Date: Mon, 26 Oct 2026 07:12 PM (IST)
Updated Date: Mon, 26 Oct 2026 07:13 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਨਵ-ਨਿਯੁਕਤ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਦੇ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ। ਇਸ ਮੌਕੇ ਸਰਬਜੀਤ ਸਿੰਘ ਲੁਬਾਣਾ ਨੇ ਦਲਜੀਤ ਰਾਜੂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਤੇ ਉਨ੍ਹਾਂ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਨੇ ਦਲਜੀਤ ਰਾਜੂ ਨੂੰ ਲੋਈ ਨਾਲ ਸਨਮਾਨਿਤ ਕਰਦੇ ਹੋਏ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਦਲਜੀਤ ਰਾਜੂ ਦਰਵੇਸ਼ ਪਿੰਡ ਨੂੰ ਜ਼ਿਲ੍ਹਾ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਮਿਲਣਾ ਖੁਸ਼ੀ ਦੀ ਗੱਲ ਹੈ। ਪਰਮਾਤਮਾ ਉਨ੍ਹਾਂ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖੇ ਤੇ ਆਮ ਲੋਕਾਂ ਦੀ ਸੇਵਾ ਕਰਨ ਦਾ ਬਲ ਬਖ਼ਸ਼ੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਿਲ ਕੇ ਕੰਮ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਨੂੰ ਹਰ ਪੱਧਰ ’ਤੇ ਆਪਣਾ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਦਰਵੇਸ਼ ਪਿੰਡ ਨੇ ਸਰਬਜੀਤ ਸਿੰਘ ਲੁਬਾਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਪਾਰਟੀ ਦੇ ਸਮੂਹ ਸਾਥੀਆਂ ਦੇ ਸਹਿਯੋਗ ਸਦਕਾ ਲੋਕ ਸੇਵਾ ਕਰਨਾ, ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ, ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਤੇ ਜ਼ਿਲ੍ਹੇ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਹੋਵੇਗੀ। ਇਸ ਮੌਕੇ ਦੋਵਾਂ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ ਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਅੱਗੇ ਵਧਾਉਣ ਲਈ ਮਿਲ ਕੇ ਯਤਨ ਕਰਨ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਵਰੁਣ ਬੰਗੜ ਸਰਪੰਚ ਚੱਕ ਹਕੀਮ, ਗੋਰਾ ਹਰਦਾਸਪੁਰ ਆਦਿ ਵੀ ਹਾਜ਼ਰ ਸਨ।