ਸਰਪੰਚ ਬਲਵਿੰਦਰ ਕੌਰ ਏਕਤਾ ਪਾਰਟੀ ’ਚ ਸ਼ਾਮਲ ਪਿੰਡ ਮੰਗਾ ਰੋਡਾ ਦੀ ਸਰਪੰਚ ਬਲਵਿੰਦਰ ਕੌਰ ਏਕਤਾ ਪਾਰਟੀ ’ਚ ਹੋਈ ਸ਼ਾਮਿਲ
Publish Date: Mon, 07 Sep 2026 08:08 PM (IST)
Updated Date: Mon, 07 Sep 2026 08:10 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਕਪੂਰਥਲਾ : ਏਕਤਾ ਪਾਰਟੀ ਦੀ ਇੱਕ ਅਹਿਮ ਮੀਟਿੰਗ ਪਿੰਡ ਮੰਗਾ ਰੋਡਾ ਵਿਖੇ ਪਾਰਟੀ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪਿੰਡ ਦੇ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਤੇ ਪਾਰਟੀ ਦੀਆਂ ਨੀਤੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਿੰਡ ਦੀ ਸਰਪੰਚ ਬਲਵਿੰਦਰ ਕੌਰ ਨੇ ਏਕਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਪ੍ਰਧਾਨ ਗੁਰਮੀਤ ਲਾਲ ਬਿੱਟੂ ਵੱਲੋਂ ਸਰਪੰਚ ਬਲਵਿੰਦਰ ਕੌਰ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬਲਵਿੰਦਰ ਕੌਰ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਗੁਰਮੀਤ ਲਾਲ ਬਿੱਟੂ ਨੇ ਕਿਹਾ ਕਿ ਏਕਤਾ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਹੱਕਾਂ ਤੇ ਹਿੱਤਾਂ ਲਈ ਆਵਾਜ਼ ਬੁਲੰਦ ਕਰਦੀ ਆ ਰਹੀ ਹੈ। ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਉਠਾਉਣਾ ਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਾ ਹੈ। ਇਸ ਦੌਰਾਨ ਸਰਪੰਚ ਬਲਵਿੰਦਰ ਕੌਰ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਏਕਤਾ ਪਾਰਟੀ ਵਿੱਚ ਸ਼ਾਮਲ ਹੋਏ ਹਨ ਤੇ ਲੋਕਾਂ ਦੇ ਹੱਕਾਂ ਲਈ ਪਾਰਟੀ ਨਾਲ ਮਿਲ ਕੇ ਕੰਮ ਕਰਨਗੇ। ਇਸ ਮੌਕੇ ਸੁਰਜੀਤ ਸਿੰਘ ਮਾਨ, ਬਲਵੰਤ ਸਿੰਘ, ਮੰਗਤ ਰਾਮ ਮੰਗੀ, ਨੀਲਮ, ਚਰਨਜੀਤ ਕੋਰ, ਜੋਤੀ, ਸੋਨੀਆ, ਮਨਜੀਤ ਕੌਰ, ਅਨਮੋਲ, ਕਰਮ ਸਿੰਘ, ਚਰਨਜੀਤ ਸਿੰਘ ਮੱਟੂ, ਸੰਨੀ ਵਾਨਵਾਲਾ, ਗੋਲੀ, ਮੱਪੀ ਵਾਨਵਾਲਾ, ਲਵ ਗੋਸਲ, ਵਿਸ਼ਾਲ, ਰਾਹੁਲ, ਅੰਮ੍ਰਿਤ ਤੇ ਹੋਰ ਹਾਜ਼ਰ ਸਨ।