ਪਰਾਲੀ ਨਾ ਸਾੜਨ ਸਬੰਧੀ ਸਰਪੰਚਾਂ ਤੇ ਨੰਬਰਦਾਰਾਂ ਨੂੰ ਕੀਤਾ ਜਾਗਰੂਕ ਪਰਾਲੀ ਨਾ ਸਾੜਨ ਸਬੰਧੀ ਸਰਪੰਚਾਂ ਤੇ ਨੰਬਰਦਾਰਾਂ ਨੂੰ ਕੀਤਾ ਜਾਗਰੂਕ
Publish Date: Thu, 08 Oct 2026 07:30 PM (IST)
Updated Date: Thu, 08 Oct 2026 07:32 PM (IST)
ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਤੇ ਖੇਤੀ ਮਸ਼ੀਨਰੀ ਦੀ ਵਰਤੋਂ ਲਈ ਕੀਤਾ ਪ੍ਰੇਰਿਤ ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਤੇ ਵਾਤਾਵਰਣ ਦੀ ਸੁਰੱਖਿਆ ਸਬੰਧੀ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਭੁਲੱਥ ਵਿਖੇ ਸਰਪੰਚਾਂ ਤੇ ਨੰਬਰਦਾਰਾਂ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਪਿੰਡ ਪੱਧਰੀ ਨੁਮਾਇੰਦਿਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਤੇ ਮਨੁੱਖੀ ਸਿਹਤ ’ਤੇ ਵੀ ਮਾੜੇ ਪ੍ਰਭਾਵ ਪੈਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਉਣ ਨਾਲ ਮਿੱਟੀ ਦੀ ਸਿਹਤ ਤੇ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਵਿੱਚ ਮਦਦ ਮਿਲਦੀ ਹੈ। ਇਸ ਮੌਕੇ ਤਹਿਸੀਲਦਾਰ ਭੁਲੱਥ ਵਰਿੰਦਰ ਭਾਟੀਆ, ਏਓ ਨਡਾਲਾ ਸਤਨਾਮ ਸਿੰਘ, ਏਡੀਓ ਨਡਾਲਾ ਗੁਰਜੋਤ ਸਿੰਘ ਤੇ ਏਈਓ ਮੁਨੀਮ ਕੁਮਾਰ ਸਮੇਤ ਹੋਰ ਅਧਿਕਾਰੀ, ਪਿੰਡਾਂ ਦੇ ਸਰਪੰਚ ਤੇ ਨੰਬਰਦਾਰ ਹਾਜ਼ਰ ਸਨ। ਕੈਂਪ ਦੌਰਾਨ ਆਈਟੀਸੀ ਮਿਸ਼ਨ ਸੁਨਿਹਰਾ ਕੱਲ ਨੁਮਾਇੰਦਿਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ, ਵਾਤਾਵਰਣ ਦੀ ਸੁਰੱਖਿਆ ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਸਬੰਧੀ ਸਹਿਯੋਗ ਦਿੱਤਾ ਗਿਆ। ਅਧਿਕਾਰੀਆਂ ਨੇ ਸਰਪੰਚਾਂ ਤੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਕਿਸਾਨਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਤੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ।