ਨਵੇਂ ਐੱਸਐੱਚਓ ਗੁਰਨਾਮ ਸਿੰਘ ਨੇ ਸੰਭਾਲਿਆ ਅਹੁਦਾ
ਥਾਣਾ ਸਤਨਾਮਪੁਰਾ ਨੂੰ ਮਿਿਲਆ ਨਵਾਂ ਐਸਐਚਓ, ਸ਼ਰਾਰਤੀ ਅੰਸਰਾਂ ਨੂੰ ਦਿੱਤੀ ਸਖਤ ਚੇਤਾਵਨੀ
Publish Date: Wed, 25 Mar 2026 07:05 PM (IST)
Updated Date: Thu, 26 Mar 2026 04:05 AM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਥਾਣਾ ਸਤਨਾਮਪੁਰਾ ਵਿੱਚ ਨਵੇਂ ਐਸਐਚਓ ਵਜੋਂ ਗੁਰਨਾਮ ਸਿੰਘ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਦੇ ਹੀ ਉਨ੍ਹਾਂ ਨੇ ਇਲਾਕੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਗੁਰਨਾਮ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਕਿਸੇ ਵੀ ਕਿਸਮ ਦੀ ਗੈਰਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸ਼ਰਾਰਤੀ ਅੰਸਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ, ਨਹੀਂ ਤਾਂ ਕਾਨੂੰਨ ਅਨੁਸਾਰ ਕੜੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਪੁਲਿਸ ਦਾ ਸਹਿਯੋਗ ਕਰਨ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਥਾਣੇ ਦੇ ਦਰਵਾਜ਼ੇ ਹਰ ਵੇਲੇ ਲੋਕਾਂ ਲਈ ਖੁੱਲ੍ਹੇ ਰਹਿਣਗੇ। ਸਥਾਨਕ ਵਸਨੀਕਾਂ ਨੇ ਨਵੇਂ ਐਸਐਚਓ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਇਲਾਕੇ ਵਿੱਚ ਅਮਨ-ਕਾਨੂੰਨ ਹੋਰ ਮਜ਼ਬੂਤ ਹੋਵੇਗਾ।