- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਣੀ ਬਚਾਓ, ਰੁੱਖ ਲਗਾਓ—ਹਰਿਆ-ਭਰਿਆ ਵਾਤਾਵਰਨ ਬਣਾਉਣ ਦਾ ਦਿੱਤਾ ਸੁਨੇਹਾ

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ
ਫੱਤੂਢੀਂਗਾ : ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਤੇ ਸੁਖਦਾਈ ਵਾਤਾਵਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ “ਪਾਣੀ ਬਚਾਓ, ਰੁੱਖ ਲਗਾਓ” ਮੁਹਿੰਮ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਐੱਸਜੀਐੱਲ ਜਨ ਸੇਵਾ ਕੇਂਦਰ ਜਲੰਧਰ ਸੈਮੀ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਦੇਵਲਾਂਵਾਲ ਵਿਖੇ ਸਕੂਲ ਦੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਗੁਰੂ ਘਰ ਤੋਂ ਪ੍ਰਸ਼ਾਦ ਵਜੋਂ ਪ੍ਰਾਪਤ ਹੋਏ ਅਰਜਨ, ਸੁਖਚੈਨ ਤੇ ਧਰੇਕ ਦੇ ਛਾਂਦਾਰ ਬੂਟੇ ਲਗਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਬੂਟਿਆਂ ਦੀ ਸੰਭਾਲ ਤੇ ਉਨ੍ਹਾਂ ਨੂੰ ਪਾਣੀ ਦੇਣ ਦਾ ਸੰਕਲਪ ਵੀ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਪਾਲ ਸਿੰਘ ਪੀਟੀਆਈ ਨੇ ਕਿਹਾ ਕਿ ਰੁੱਖ ਸਿਰਫ਼ ਧਰਤੀ ਦੀ ਸੁੰਦਰਤਾ ਹੀ ਨਹੀਂ ਵਧਾਉਂਦੇ, ਸਗੋਂ ਮਨੁੱਖੀ ਜੀਵਨ ਲਈ ਆਕਸੀਜਨ, ਛਾਂ ਤੇ ਸਾਫ਼ ਵਾਤਾਵਰਨ ਦਾ ਅਹਿਮ ਸਰੋਤ ਹਨ। ਸਕੂਲ ਸਟਾਫ਼ ਨੇ ਐੱਸਜੀਐੱਲ ਜਨ ਸੇਵਾ ਕੇਂਦਰ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਵਿਦਿਆਰਥੀਆਂ ਵਿੱਚ ਕੁਦਰਤ ਪ੍ਰਤੀ ਪਿਆਰ ਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ।