ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ
ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ
Publish Date: Mon, 01 Jun 2026 08:25 PM (IST)
Updated Date: Mon, 01 Jun 2026 09:13 PM (IST)

---25 ਜੂਨ ਤੋਂ 24 ਜੁਲਾਈ ਤੱਕ ਬੀਐੱਲਓਜ਼ ਕਰਨਗੇ ਘਰ-ਘਰ ਜਾ ਵੈਰੀਫਿਕੇਸ਼ਨ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ, ਜਿਸ ਤਹਿਤ ਚਾਰੋਂ ਵਿਧਾਨ ਸਭਾ ਚੋਣ ਹਲਕਿਆਂ (26-ਭੁਲੱਥ, 27-ਕਪੂਰਥਲਾ, 28-ਸੁਲਤਾਨਪੁਰ ਲੋਧੀ ਤੇ 29-ਫਗਵਾੜਾ) ’ਚ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀਐੱਲਓਜ਼ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਵੈਰੀਫਿਕੇਸ਼ਨ ਲਈ ਇਨੂਮਰੇਸ਼ਨ ਫਾਰਮ ਭਰੇ ਜਾਣਗੇ, ਜਿਸ ਤੋਂ ਬਾਅਦ ਹੀ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿਚ ਦਰਜ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਅਕਾਸ਼ ਬਾਂਸਲ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਦਾ ਕੰਮ 24 ਜੁਲਾਈ 2026 ਤੱਕ ਮੁਕੰਮਲ ਕੀਤਾ ਜਾਵੇਗਾ, ਜਦੋਂਕਿ ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨ 3 ਅਗਸਤ 2026 ਨੂੰ ਹੋਵੇਗੀ। ਇਸ ਉਪਰੰਤ, ਵੋਟਰਾਂ ਕੋਲੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ ਦਾ ਸਮਾਂ 3 ਅਗਸਤ ਤੋਂ 2 ਸਤੰਬਰ 2026 ਤੱਕ ਨਿਰਧਾਰਿਤ ਕੀਤਾ ਗਿਆ ਹੈ ਤੇ ਇਨ੍ਹਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ, ਜਿਸ ਤੋਂ ਬਾਅਦ 1 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਦੀ ਨਿਗਰਾਨੀ ਲਈ ਜ਼ਿਲ੍ਹੇ ਭਰ ਵਿਚ 77 ਸੁਪਰਵਾਈਜ਼ਰ ਅਤੇ 791 ਬੀਐੱਲਓਜ਼ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿਚ ਪ੍ਰੀ-ਐੱਸਆਈਆਰ ਦੇ ਸਬੰਧ ਵਿਚ ਸਾਲ 2025 ਦੀ ਸਾਲ 2003 ਦੀ ਵੋਟਰ ਸੂਚੀ ਦੇ ਵੋਟਰਾਂ ਨਾਲ ਮੈਪਿੰਗ ਦਾ ਕੰਮ ਨਿਰੰਤਰ ਚੱਲ ਰਿਹਾ ਹੈ। ਜ਼ਿਲ੍ਹੇ ਦੇ ਕੁੱਲ 6,15,027 ਵੋਟਰਾਂ ਵਿਚੋਂ ਹੁਣ ਤੱਕ 5,06,220 ਵੋਟਰਾਂ ਦੀ ਮੈਪਿੰਗ (82.31 ਫੀਸਦੀ) ਮੁਕੰਮਲ ਕੀਤੀ ਜਾ ਚੁੱਕੀ ਹੈ ਤੇ ਬਾਕੀ ਰਹਿੰਦੇ 1,08,807 ਅਨ-ਮੈਪਡ ਵੋਟਰਾਂ ਦੀ ਮੈਪਿੰਗ ਨੂੰ ਸੌ ਫੀਸਦੀ ਪੂਰਾ ਕਰਨ ਲਈ ਮਿਤੀ 7 ਜੂਨ 2026 ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਜ਼ਿਲ੍ਹੇ ਦੇ ਸਮੂਹ 791 ਪੋਲਿੰਗ ਸਟੇਸ਼ਨਾਂ ਤੇ ਬੀਐੱਲਓਜ਼ ਵੱਲੋਂ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਐੱਸਆਈਆਰ ਦੇ ਸਬੰਧ ਵਿਚ ਆਪਣੇ ਬੂਥ ਲੈਵਲ ਏਜੰਟਾਂ ਦੀ ਜਲਦ ਨਿਯੁਕਤੀ ਕਰਨ ਤੇ ਲੋਕਾਂ ਤੋਂ ਵੀ ਇਸ ਪ੍ਰਕਿਰਿਆ ਵਿਚ ਬੀਐੱਲਓਜ਼ ਨੂੰ ਆਪਣਾ ਸਹਿਯੋਗ ਦੇਣ ਦੀ ਪੁਰਜ਼ੋਰ ਅਪੀਲ ਕੀਤੀ।