ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ
ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ
Publish Date: Wed, 08 Apr 2026 06:29 PM (IST)
Updated Date: Wed, 08 Apr 2026 06:32 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਰਕਾਰੀ ਐਲੀਮੈਂਟਰੀ ਸਕੂਲ ਦੰਦੂਪੁਰ ’ਚ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਸਕੂਲ ਮੁਖੀ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਕੀਤਾ ਗਿਆ, ਜਿਸ ਵਿਚ ਸਕੂਲ ਦੇ ਅਧਿਆਪਕਾਂ ਵੱਲੋਂ ਸਕੂਲ ’ਚ ਨਵੇਂ ਦਾਖ਼ਲ ਪਰਵਾਸੀਆਂ ਦੇ ਬੱਚਿਆਂ ਨੂੰ ਸਕੂਲ ਬੈਗ ਵੰਡੇ ਗਏ। ਇਸ ਦੌਰਾਨ ਸਕੂਲ ਮੁਖੀ ਸੁਖਵਿੰਦਰ ਸਿੰਘ ਨੇ ਮਨਜਿੰਦਰ ਸਿੰਘ, ਪਵਨਦੀਪ ਕੌਰ, ਬਲਵਿੰਦਰ ਕੌਰ, ਆਂਗਨਵਾੜੀ ਵਰਕਰ ਰਜਵੰਤ ਕੌਰ ਆਦਿ ਦੀ ਹਾਜ਼ਰੀ ’ਚ ਕਿਹਾ ਕਿ ਸਰਕਾਰੀ ਐਲੀਮੈਂਟਰੀ ਸਕੂਲ ਦੰਦੂਪੁਰ ’ਚ ਸੈਸ਼ਨ 2026-27 ਸਬੰਧੀ ਦਾਖਲੇ ਸ਼ੁਰੂ ਹੋ ਚੁੱਕੇ ਹਨ। ਇਸ ਸਬੰਧੀ ਨਵੇਂ ਦਾਖਲ ਹੋਏ ਬੱਚਿਆਂ ਨੂੰ ਹਰ ਸਾਲ ਦੀ ਤਰ੍ਹਾਂ ਸਵਾਗਤ ਦੇ ਤੌਰ ’ਤੇ ਨਵੇਂ ਬੈਗ ਦੇ ਕੇ ਉਨ੍ਹਾਂ ਨੂੰ ਸਕੂਲ ’ਚ ਜੀ ਆਇਆਂ ਆਖਿਆ ਜਾਂਦਾ ਹੈ। ਇਸੇ ਤਹਿਤ ਹੀ ਸਕੂਲ ਬੈਗ ਵਿਦਿਆਰਥੀਆਂ ਨੂੰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲ ’ਚ ਸਰਕਾਰ ਦੁਆਰਾ ਹਰ ਪ੍ਰਕਾਰ ਦੀਆਂ ਸਹੂਲਤਾਂ ਜਿਨ੍ਹਾਂ ’ਚ ਮੁਫਤ ਕਿਤਾਬਾਂ, ਦੁਪਹਿਰ ਦਾ ਖਾਣਾ, ਮੁਫਤ ਵਰਦੀ ਤੇ ਹੋਰ ਸਹੂਲਤਾਂ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਪੜ੍ਹਾਈ ਦੀ ਗੁਣਵੱਤਾ ਸਬੰਧੀ ਮਿਸ਼ਨ ਸਮਰੱਥ 4.0 ਤਹਿਤ ਤੀਜੀ, ਚੌਥੀ ਤੇ ਪੰਜਵੀਂ ਦੇ ਬੱਚਿਆਂ ਨੂੰ ਅੱਖਰ ਗਿਆਨ ਨਾਲ ਭਰਪੂਰ ਕੀਤਾ ਜਾਂਦਾ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੱਧ ਤੋਂ ਵੱਧ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ’ਚ ਦਾਖ਼ਲ ਕਰਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਨਜਿੰਦਰ ਸਿੰਘ, ਪਵਨਦੀਪ ਕੌਰ, ਬਲਵਿੰਦਰ ਕੌਰ, ਆਂਗਨਵਾੜੀ ਰਜਵੰਤ ਕੌਰ ਆਦਿ ਹਾਜ਼ਰ ਸਨ।