ਐੱਸਡੀ ਕਾਲਜ ਫਾਰ ਵੂਮੈਨ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀ ਐੱਸਡੀ ਕਾਲਜ ਫਾਰ ਵੂਮੈਨ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀ
Publish Date: Tue, 17 Nov 2026 09:12 PM (IST)
Updated Date: Tue, 17 Nov 2026 09:15 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਐੱਸਡੀ ਕਾਲਜ ਫਾਰ ਵੂਮੈਨ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਚ ਗਣਿਤ ਵਿਭਾਗ ਵੱਲੋਂ ਬੱਡੀ ਕਲੱਬ ਅਧੀਨ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਗਤੀਵਿਧੀ ਕਰਵਾਈ ਗਈ। ਇਸ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਤੇ ਉਨ੍ਹਾਂ ਨੂੰ ਸਿਹਤਮੰਦ, ਅਨੁਸ਼ਾਸਿਤ ਤੇ ਨਸ਼ਾ-ਮੁਕਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਵਿਦਿਆਰਥਣਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਤੇ ਮਨੋਵਿਗਿਆਨਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਰਜਨੀ ਬਾਲਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਨਸ਼ਿਆਂ ਦੀ ਰੋਕਥਾਮ ਵਿੱਚ ਬੱਡੀ ਕਲੱਬ ਦੀ ਮਹੱਤਵਪੂਰਨ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ, ਸਹੀ ਸਲਾਹ-ਮਸ਼ਵਰਾ, ਸਕਾਰਾਤਮਕ ਸੋਚ ਤੇ ਆਪਸੀ ਸਹਿਯੋਗ ਬਹੁਤ ਜ਼ਰੂਰੀ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਆਤਮ-ਵਿਸ਼ਵਾਸ ਵਧਾਉਣ, ਚੰਗੀਆਂ ਆਦਤਾਂ ਅਪਣਾਉਣ ਤੇ ਆਪਣੇ ਜੀਵਨ ਵਿੱਚ ਸਹੀ ਫ਼ੈਸਲੇ ਲੈਣ ਲਈ ਪ੍ਰੇਰਿਤ ਕੀਤਾ। ਵਿਦਿਆਰਥਣਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦਾ ਸੰਦੇਸ਼ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ ਗਿਆ। ਇਹ ਪ੍ਰੋਗਰਾਮ ਬੱਡੀ ਕਲੱਬ ਦੀ ਸੁਪਰਵਾਈਜ਼ਰ ਰਾਜਬੀਰ ਕੌਰ ਦੀ ਦੇਖ-ਰੇਖ ਹੇਠ ਕੀਤਾ ਗਿਆ।