ਐੱਸਡੀਐੱਮ ਵੱਲੋਂ ਦਾਣਾ ਮੰਡੀਆਂ ਦਾ ਦੌਰਾ
ਐਸ ਡੀ ਐਮ ਭੁਲੱਥ ਵਲੋਂ ਦਾਣਾ ਮੰਡੀ ਭੁਲੱਥ ਅਤੇ ਬੇਗੋਵਾਲ ਦਾ ਦੌਰਾ
Publish Date: Sat, 11 Apr 2026 08:32 PM (IST)
Updated Date: Sat, 11 Apr 2026 08:35 PM (IST)
- ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ
ਭੁਲੱਥ : ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਇੱਕ ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਸੀ ਪਰ ਇਸ ਵਾਰ ਮੌਸਮ ਦਾ ਕਹਿਰ ਕਰ ਕੇ ਕਣਕ ਦੀ ਵਾਢੀ ਦੇਰੀ ਨਾਲ ਸ਼ੁਰੂ ਹੋਣ ਦੇ ਆਸਾਰ ਹਨ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐੱਸਡੀਐੱਮ ਭੁਲੱਥ ਰੁਪਿੰਦਰਪਾਲ ਸਿੰਘ ਵੱਲੋਂ ਦਾਣਾ ਮੰਡੀ ਭੁਲੱਥ ਅਤੇ ਦਾਣਾ ਮੰਡੀ ਬੇਗੋਵਾਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੰਡੀ ਵਿੱਚ ਬਿਜਲੀ ਪਾਣੀ ਆਦਿ ਦੇ ਪ੍ਰਬੰਧ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਸਮੂਹ ਕਿਸਾਨਾਂ ਨੂੰ ਕਿਹਾ ਕਿ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਖ਼ਰੀਦ ਦੀ ਅਦਾਇਗੀ ਤੁਰੰਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਬੈਠਣ ਲਈ ਖਾਸ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਪੀਣ ਵਾਲਾ ਸਾਫ ਪਾਣੀ ਅਤੇ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਦਾਣਾ ਮੰਡੀ ਭੁਲੱਥ ਵਿਖੇ ਜੋਗਿੰਦਰਪਾਲ ਮਰਵਾਹਾ ਦੀ ਮੰਡੀ ਅਤੇ ਭਾਟੀਆ ਟ੍ਰੇਡਰ ਦੀ ਮੰਡੀ ਵਿੱਚ ਕਣਕ ਦੀ ਆਮਦ ਦਾ ਜਾਇਜ਼ਾ ਲਿਆ।