ਐੱਸਡੀਐੱਮ ਨੇ ਮੰਡੀਆਂ ’ਚ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਡੀਆਂ ਵਿਚ ਝੋਨੇ ਦੀ ਆਮਦ ਨੂੰ ਲੈ ਕੇ ਐਸਡੀਐਮ ਵਲੋਂ ਪ੍ਰਬੰਧਾਂ ਦਾ ਜਾਇਜ਼ਾ
Publish Date: Tue, 22 Sep 2026 07:54 PM (IST)
Updated Date: Tue, 22 Sep 2026 07:57 PM (IST)
ਲਖਵੀਰ ਸਿੰਘ ਲੱਖੀ,ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਅਨਾਜ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਆਮਦ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਮੰਡੀਆਂ ਪੂਰੀ ਤਰ੍ਹਾਂ ਝੋਨੇ ਨਾਲ ਭਰੀਆਂ ਹੋਈਆਂ ਹਨ। ਹਾਲਾਂਕਿ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋਣ ਦੀ ਉਮੀਦ ਹੈ, ਪਰ ਮੰਡੀਆਂ ਚ ਝੋਨੇ ਦੀ ਖ਼ਰੀਦ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਧਿਕਾਰੀ ਤਿਆਰੀਆਂ ਵਿਚ ਰੁੱਝੇ ਹੋਏ ਹਨ। ਇਸ ਸਬੰਧ ਵਿਚ ਐੱਸਡੀਐੱਮ ਜਸਜੀਤ ਸਿੰਘ ਨੇ ਮਾਰਕੀਟ ਕਮੇਟੀ ਦਫ਼ਤਰ ਦੇ ਮੀਟਿੰਗ ਹਾਲ ਵਿਚ ਮਾਰਕੀਟ ਕਮੇਟੀ ਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਇਸ ਸਬੰਧ ਵਿਚ ਸਰਕਾਰੀ ਖ਼ਰੀਦ ਏਜੰਸੀ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦੇ ਹੋਏ ਐੱਸਡੀਐੱਮ ਨੇ ਕਿਹਾ ਕਿ ਵਾਢੀ ਦੇ ਸੀਜ਼ਨ ਦੌਰਾਨ ਬਾਰਦਾਨੇ, ਲਿਫ਼ਟਿੰਗ ਤੇ ਅਦਾਇਗੀਆਂ ਵਿਚ ਕੋਈ ਸਮੱਸਿਆ ਨਹੀਂ ਹੋਣੀ ਚਾਹੀਦੀ। ਉਨ੍ਹਾਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ 10 ਮੰਡੀਆਂ ਤੇ ਫੋਕਲ ਪੁਆਇੰਟਾਂ ਵਿਚ ਪੀਣ ਵਾਲੇ ਪਾਣੀ, ਪਖਾਨੇ, ਸਟਰੀਟ ਲਾਈਟਾਂ ਤੇ ਫੜਾਂ ਦੀ ਸਫ਼ਾਈ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ। ਉਨ੍ਹਾਂ ਕਮਿਸ਼ਨ ਏਜੰਟਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਫ਼ਸਲਾਂ ਵੇਚਣ ਤੋਂ ਪਹਿਲਾਂ ਚੰਗੀ ਤਰ੍ਹਾਂ ਸੁਕਾ ਕੇ ਰੱਖਣ। ਉਨ੍ਹਾਂ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਖ਼ਰਾਬ ਮੌਸਮ ਕਾਰਨ ਝੋਨੇ ਦੀ ਫ਼ਸਲ ਨੂੰ ਕੋਈ ਨੁਕਸਾਨ ਨਾ ਹੋਵੇ ਤੇ ਉਨ੍ਹਾਂ ਨੂੰ ਖ਼ਰੀਦ ਏਜੰਸੀਆਂ ਨੂੰ ਤਰਪਾਲਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਮੰਡੀਆਂ ਵਿਚ ਲਿਆਉਣ। ਉਨ੍ਹਾਂ ਦੱਸਿਆ ਕਿ ਕੰਬਾਈਨ ਹਾਰਵੈਸਟਰ ਚਲਾਉਣ ਦੀ ਇਜਾਜ਼ਤ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦਿੱਤੀ ਜਾਵੇਗੀ। ਇਸ ਮੌਕੇ ਫ਼ੂਡ ਸਪਲਾਈ ਅਫ਼ਸਰ ਮਮਤਾ ਨੰਦਾ, ਸਹਾਇਕ ਫੂਡ ਸਪਲਾਈ ਅਫ਼ਸਰ ਅਮਨ ਗੌਤਮ, ਇੰਸਪੈਕਟਰ ਮਨਪ੍ਰੀਤ ਸਿੰਘ, ਬੀਡੀਪੀਓ ਗੁਰਮੀਤ ਸਿੰਘ, ਖੇਤੀਬਾੜੀ ਵਿਭਾਗ ਦੇ ਏਡੀਓ ਡਾ. ਜਸਪਾਲ ਸਿੰਘ, ਪਨਸਪ ਦੇ ਇੰਸਪੈਕਟਰ ਅਜੇ ਪਠਾਨੀਆ, ਮਾਰਕੀਟ ਕਮੇਟੀ ਦੇ ਸਕੱਤਰ ਜਤਿੰਦਰ ਸਿੰਘ, ਸਟੈਨੋ ਜਗਦੀਸ਼ ਲਾਲ, ਮੰਡੀ ਸੁਪਰਵਾਈਜ਼ਰ ਹਰਿੰਦਰ ਸਿੰਘ, ਪਨਗ੍ਰੇਨ ਦੇ ਇੰਸ-ਪੈਕਟਰ ਮਨਪ੍ਰੀਤ ਸਿੰਘ, ਕਰਨੈਲ ਸਿੰਘ, ਇੰਸਪੈਕਟਰ ਅਜੇ ਕੁਮਾਰ, ਪੰਜਾਬ ਵੇਅਰ ਹਾਊਸ ਦੇ ਇੰਸਪੈਕਟਰ ਬਲਵੀਰ ਸਿੰਘ, ਮਾਰਕਫੈੱਡ ਤੋਂ ਸੁਖਦੇਵ ਸਿੰਘ ਤੇ ਜਗਦੀਪ ਮੌਜੂਦ ਸਨ।