ਗੁਰਪੁਰਬ ਨੂੰ ਸਮਰਪਿਤ ਦੂਜੀ ਕਬੱਡੀ ਚੈਂਪੀਅਨਸ਼ਿਪ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਦੂਜਾ ਕਬੱਡੀ ਚੈਂਪੀਅਨਸ਼ਿਪ ਅੱਜ
Publish Date: Sat, 31 Oct 2026 09:54 PM (IST)
Updated Date: Sat, 31 Oct 2026 09:55 PM (IST)
ਜੇਤੂ ਨੂੰ 8 ਲੱਖ ਤੇ ਉਪ ਜੇਤੂ ਨੂੰ ਮਿਲੇਗਾ 5 ਲੱਖ ਰੁਪਏ ਦਾ ਇਨਾਮ ਬੈਸਟ ਰੇਡਰ ਤੇ ਜਾਫੀ ਨੂੰ ਮਿਲਣਗੇ ਬੁਲੇਟ ਮੋਟਰਸਾਈਕਲ ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਜੀ ਕਬੱਡੀ ਚੈਂਪੀਅਨਸ਼ਿਪ 1 ਨਵੰਬਰ ਨੂੰ ਸਥਾਨਕ ਸ੍ਰੀ ਗੁਰੂ ਨਾਨਕ ਸਟੇਡੀਅਮ, ਕਪੂਰਥਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸ਼ਾਨਦਾਰ ਖੇਡ ਸਮਾਗਮ ਮਹਾਂਪੁਰਸ਼ ਸੰਤ ਬਾਬਾ ਲੀਡਰ ਸਿੰਘ ਜੀ ਸੈਫਲਾਬਾਦ ਤੇ ਬਾਬਾ ਜੀ ਮਹਾਤਮਾ ਮੁਨੀ ਜੀ ਖੈੜਾ ਬੇਟ ਵਾਲਿਆਂ ਦੀ ਅਗਵਾਈ ਹੇਠ ਫਰੈਂਡਜ਼ ਇੰਟਰਨੈਸ਼ਨਲ ਕਬੱਡੀ ਕਲੱਬ ਕਪੂਰਥਲਾ ਵੱਲੋਂ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਚੈਂਪੀਅਨਸ਼ਿਪ ਦੌਰਾਨ ਆਲ ਓਪਨ ਕਬੱਡੀ ਦੇ ਮੁਕਾਬਲਿਆਂ ਵਿੱਚ ਅੱਠ ਨਾਮਵਰ ਕਲੱਬਾਂ ਦੀਆਂ ਟੀਮਾਂ ਆਪਣੀ ਖੇਡ ਦਾ ਜੌਹਰ ਦਿਖਾਉਣਗੀਆਂ। ਮੁਕਾਬਲਿਆਂ ਵਿੱਚ ਪਹਿਲਾ ਇਨਾਮ 8 ਲੱਖ ਰੁਪਏ ਤੇ ਦੂਜਾ ਇਨਾਮ 5 ਲੱਖ ਰੁਪਏ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਬੈਸਟ ਰੇਡਰ ਤੇ ਬੈਸਟ ਜਾਫੀ ਨੂੰ ਬੁਲੇਟ ਮੋਟਰਸਾਈਕਲਾਂ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਤੇ ਲੜਕੀਆਂ ਦੀ ਖੇਡਾਂ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਲੜਕੀਆਂ ਦੇ ਵਿਸ਼ੇਸ਼ ਸ਼ੋਅ ਮੈਚ ਵੀ ਕਰਵਾਏ ਜਾਣਗੇ। ਇਸ ਦੇ ਨਾਲ ਹੀ ਛੋਟੇ ਬੱਚਿਆਂ ਦੀਆਂ ਚਾਰ ਟੀਮਾਂ ਵੀ ਕਬੱਡੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੀਆਂ। ਪ੍ਰਬੰਧਕਾਂ ਅਨੁਸਾਰ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਲੱਕੀ ਡਰਾਅ ਵੀ ਹੋਵੇਗਾ, ਜਿਸ ਵਿੱਚ ਦੋ ਮੋਟਰਸਾਈਕਲ, ਛੇ ਇਲੈਕਟ੍ਰਿਕ ਸਕੂਟਰੀਆਂ, 10 ਸਾਈਕਲ, ਐੱਲਈਡੀ ਟੀਵੀ ਸਮੇਤ ਹੋਰ ਕਈ ਆਕਰਸ਼ਕ ਸਰਪ੍ਰਾਈਜ਼ ਇਨਾਮ ਕੱਢੇ ਜਾਣਗੇ। ਅੰਤ ਵਿੱਚ ਪ੍ਰਬੰਧਕਾਂ ਨੇ ਸਮੂਹ ਕਬੱਡੀ ਪ੍ਰੇਮੀਆਂ, ਖੇਡ ਪ੍ਰੇਮੀਆਂ ਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 1 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਖੇਡ ਮਹਾਂਕੁੰਭ ਦੀ ਰੌਣਕ ਵਧਾਉਣ ਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ।