ਗਣਤੰਤਰ ਦਿਵਸ ਸਬੰਧੀ ਦੂਜੀ ਰਿਹਰਸਲ ਮੁਕੰਮਲ, ਫੁੱਲ ਡ੍ਰੈੱਸ ਰਿਹਰਸਲ 24 ਨੂੰ
ਗਣਤੰਤਰ ਦਿਵਸ ਸਬੰਧੀ ਦੂਸਰੀ ਰਿਹਰਸਲ ਮੁਕੰਮਲ -24 ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ
Publish Date: Wed, 21 Jan 2026 06:22 PM (IST)
Updated Date: Thu, 22 Jan 2026 04:07 AM (IST)
ਕੈਪਸ਼ਨ : 21ਕੇਪੀਟੀ9,10,11 ਗੁਰੂ ਨਾਨਕ ਸਟੇਡੀਅਮ ਵਿਖੇ ਗਣਤੰਤਰ ਦਿਹਾੜੇ ਦੀ ਰਿਹਰਸਲ ਦੀਆਂ ਤਸਵੀਰਾਂ। ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਗਣਤੰਤਰ ਦਿਵਸ ਨੂੰ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਬੰਧੀ ਦੂਸਰੀ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਤੇ ਸਹਾਇਕ ਕਮਿਸ਼ਨਰ ਵਿਸ਼ਾਲ ਵਾਟਸ ਦੀ ਦੇਖ-ਰੇਖ ’ਚ ਕਰਵਾਈ ਗਈ। ਰਿਹਰਸਲ ਦੌਰਾਨ ਪੰਜਾਬ ਪੁਲਿਸ, ਹੋਮਗਾਰਡ, ਐੱਨਸੀਸੀ ਤੇ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਆਪਸੀ ਤਾਲਮੇਲ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ। ਦੱਸਣਯੋਗ ਹੈ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।