ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ 'ਚ ਅਧਿਆਪਕਾਂ ਲਈ ਸੈਮੀਨਾਰ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ 'ਚ ਅਧਿਆਪਕਾਂ ਲਈ ਸੈਮੀਨਾਰ
Publish Date: Sat, 26 Sep 2026 07:28 PM (IST)
Updated Date: Sat, 26 Sep 2026 07:30 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਇੰਜੀ. ਨਿਮਰਤਾ ਕੌਰ ਦੀ ਅਗਵਾਈ ਵਿਚ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਤੇ ਉਨ੍ਹਾਂ ਦੀਆਂ ਅਧਿਆਪਨ ਸਮਰਥਾਵਾਂ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਬਾਲ ਮਨੋਵਿਗਿਆਨ ਤੇ ਪ੍ਰਭਾਵਸ਼ਾਲੀ ਕਲਾਸਰੂਮ ਪ੍ਰਬੰਧਨ ਵਰਗੇ ਮਹੱਤਵਪੂਰਨ ਵਿਸ਼ਿਆਂ ’ਤੇ ਅਧਿਆਪਕਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸੈਮੀਨਾਰ ਦੀ ਮੁੱਖ ਬੁਲਾਰਾ ਮੈਡਮ ਇੰਦਰਜੀਤ ਕੌਰ ਸਨ। ਉਨ੍ਹਾਂ ਨੇ ਅਧਿਆਪਕਾਂ ਨਾਲ ਬੱਚਿਆਂ ਦੇ ਵਿਹਾਰ, ਭਾਵਨਾਵਾਂ, ਸਿੱਖਣ ਦੀਆਂ ਲੋੜਾਂ ਤੇ ਉਨ੍ਹਾਂ ਦੀ ਮਨੋਵਿਗਿਆਨਕ ਸਮਝ ਨਾਲ ਸਬੰਧਤ ਅਹਿਮ ਨੁਕਤੇ ਸਾਂਝੇ ਕੀਤੇ। ਇਸ ਦੇ ਨਾਲ ਹੀ ਕਲਾਸ ਰੂਮ ਵਿੱਚ ਸਕਾਰਾਤਮਕ ਤੇ ਅਨੁਸ਼ਾਸਿਤ ਵਾਤਾਵਰਣ ਸਿਰਜਣ, ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਵਧਾਉਣ ਤੇ ਵੱਖ-ਵੱਖ ਸਿੱਖਣ ਸਮਰੱਥਾਵਾਂ ਵਾਲੇ ਬੱਚਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਸਬੰਧੀ ਵਿਹਾਰਕ ਸੁਝਾਅ ਵੀ ਦਿੱਤੇ ਗਏ। ਸੈਮੀਨਾਰ ਦੌਰਾਨ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵਿਚਾਰ-ਵਟਾਂਦਰੇ ਅਤੇ ਗਤੀਵਿਧੀਆਂ ਰਾਹੀਂ ਆਪਣੇ ਗਿਆਨ ਵਿੱਚ ਵਾਧਾ ਕੀਤਾ। ਇਸ ਮੌਕੇ ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ ਤੇ ਸ਼ਾਮਲ ਰਹੇ।