ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਸੈਮੀਨਾਰ ਜਾਰੀ
ਮਿਸਨ ਸਮਰੱਥ 4.0 ਤਹਿਤ ਬਲਾਕ ਫਗਵਾੜਾ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਸੈਮੀਨਾਰ ਜਾਰੀ
Publish Date: Fri, 06 Feb 2026 10:33 PM (IST)
Updated Date: Fri, 06 Feb 2026 10:35 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫ਼ਗਵਾੜਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਮਤਾ ਬਜਾਜ ਜ਼ਿਲ੍ਹਾ ਸਿੱਖਿਆ ਅਫਸਰ ਕਪੂਰਥਲਾ ਤੇ ਬਲਵਿੰਦਰ ਸਿੰਘ ਬੱਟੂ ਉਪ ਜ਼ਿਲ੍ਹਾ ਸਿੱਖਿਆ ਅਫਸਰ ਕਪੂਰਥਲਾ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਕ੍ਰਾਂਤੀ ਤਹਿਤ ਬਲਾਕ ਫਗਵਾੜਾ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਮਿਸ਼ਨ ਸਮਰੱਥ 4.0 ਤਹਿਤ ਸੈਮੀਨਾਰ ਲਗਾਏ ਜਾ ਰਹੇ ਹਨ, ਜਿਸ ਵਿਚ ਅਧਿਆਪਕਾਂ ਨੂੰ ਨਵੀਆਂ ਤਕਨੀਕਾਂ ਤੇ ਟੈਸਟਿੰਗ ਟੂਲ ਬਾਰੇ ਵਿਸਤਾਰ ਵਿਚ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਅੱਜ ਇਸ ਸੈਮੀਨਾਰ ਵਿਚ ਹਰਮਿੰਦਰ ਸਿੰਘ ਜੋਸਨ ਜ਼ਿਲ੍ਹਾ ਕੋਆਰਡੀਨੇਟਰ ਕਪੂਰਥਲਾ ਉਚੇਚੇ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਨਵੇਂ ਸੈਸ਼ਨ ਲਈ ਅਧਿਆਪਕਾਂ ਨੂੰ ਗੁਣਵੱਤਾ ਅਤੇ ਮਿਆਰੀ ਸਿੱਖਿਆ ਲਈ ਤਿਆਰ ਕੀਤਾ ਜਾ ਰਿਹਾ, ਜਿਸ ਲਈ ਜ਼ਰੂਰੀ ਨੁਕਤੇ ਦੱਸੇ ਗਏ ਹਨ। ਉਨ੍ਹਾਂ ਕਿਹਾ ਕਿ ਮਿਸ਼ਨ ਸਮਰੱਥ ਤਹਿਤ ਵਿਦਿਆਰਥੀਆਂ ਨੂੰ ਆਸਾਨ ਵਿਦਿਅਕ ਮਾਹੌਲ ਪ੍ਰਦਾਨ ਕੀਤਾ ਜਾਂਦਾ ਹੈ, ਤਾਂ ਜੋ ਉਹ ਸਿੱਖਿਆ ਨੂੰ ਹੋਰ ਆਸਾਨ ਢੰਗ ਨਾਲ ਸਮਝਣ। ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਨਿੱਜੀ ਸਕੂਲਾਂ ਨਾਲੋਂ ਵੀ ਵਧੀਆ ਢੰਗ ਨਾਲ ਸਿੱਖਿਆ ਦਿੱਤੀ ਜਾਂਦੀ ਹੈ ਤੇ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਸਹੂਲਤਾਂ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਹਨ, ਜਿਨ੍ਹਾਂ ਦਾ ਲਾਭ ਮਾਪੇ ਲੈ ਸਕਦੇ ਹਨ। ਉਨ੍ਹਾਂ ਅਧਿਆਪਕਾਂ ਨੂੰ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਬਲਾਕ ਰਿਸੋਰਸ ਅਕਬਰ ਖਾਨ, ਸੁਰਿੰਦਰ ਕੁਮਾਰ ਤੇ ਰਸ਼ਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਸੈਮੀਨਾਰ ਵਿਚ ਮਿਸ਼ਨ ਸਮਰੱਥ 4.0 ਤਹਿਤ ਅਧਿਆਪਕਾਂ ਨੂੰ ਅੰਗਰੇਜੀ, ਪੰਜਾਬੀ ਤੇ ਗਣਿਤ ਵਿਸ਼ੇ ਵਿਚ ਗੁਣਵੱਤਾ ਭਰਪੂਰ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਮੌਕੇ ਸ਼ੀਤਲ ਜੋਸ਼ੀ ਸੀਐੱਚਟੀ, ਗੌਰਵ ਰਾਠੌਰ, ਰਾਮਪਾਲ, ਸੁਖਦੇਵ ਸਿੰਘ, ਮਨੀਸ਼ ਜਸੂਜਾ, ਅਸ਼ੋਕ ਕੁਮਾਰ, ਰੇਨੂ ਬਾਲਾ, ਰਜਨੀ, ਗੁਰਲੀਨ ਬੇਦੀ, ਗੁਰਪ੍ਰੀਤ ਕੌਰ, ਕੁਲਦੀਪ ਕੌਰ, ਬਿਮਲਾ ਆਦਿ ਅਧਿਆਪਕ ਹਾਜ਼ਰ ਸਨ।