ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸੰਬੰਧੀ ਸੈਮੀਨਾਰ ਕਰਵਾਇਆ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸੰਬੰਧੀ ਸੈਮੀਨਾਰ ਕਰਵਾਇਆ
Publish Date: Thu, 12 Nov 2026 06:07 PM (IST)
Updated Date: Thu, 12 Nov 2026 06:09 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਮੋਹਨ ਲਾਲ ਉੱਪਲ ਡੀਏਵੀ ਕਾਲਜ ਫਗਵਾੜਾ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਰੋਕਥਾਮ, ਨਸ਼ਾ ਮੁਕਤ ਸਮਾਜ ਦੀ ਸਿਰਜਣਾ ਤੇ ਨਸ਼ਿਆਂ ਨਾਲ ਪ੍ਰਭਾਵਿਤ ਖੇਤਰਾਂ ਦੀ ਮੁੜ-ਸੁਰਜੀਤੀ ਦੇ ਉਦੇਸ਼ ਨਾਲ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਤੇ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਪ੍ਰੇਰਿਤ ਕਰਨਾ ਸੀ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਦੀ ਰੋਕਥਾਮ ਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿਸ਼ੇ ’ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਭਾਸ਼ਣ ਦਿੱਤੇ। ਉਨ੍ਹਾਂ ਨੇ ਨਸ਼ਿਆਂ ਦੀ ਸਮੱਸਿਆ ਨੂੰ ਸਮਾਜਿਕ ਚੁਣੌਤੀ ਦੱਸਦਿਆਂ ਇਸ ਦੇ ਖਾਤਮੇ ਲਈ ਸਾਂਝੇ ਯਤਨਾਂ ਦੀ ਲੋੜਾਂ ’ਤੇ ਜ਼ੋਰ ਦਿੱਤਾ। ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ, ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣੀ ਜ਼ਿੰਮੇਵਾਰ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨਜੀਤ ਰੰਧਾਵਾ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਿੱਖਿਆ ਸੰਸਥਾਵਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਹੀ ਜਾਣਕਾਰੀ ਜਾਗਰੂਕਤਾ ਤੇ ਸਮਾਜਿਕ ਸਹਿਯੋਗ ਬੇਹੱਦ ਜ਼ਰੂਰੀ ਹਨ। ਇਸ ਸੈਮੀਨਾਰ ਰਾਹੀਂ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ।