ਯੂਨੀਵਰਸਿਟੀ ਕਾਲਜ ’ਚ ਏਆਈ ’ਤੇ ਸੈਮੀਨਾਰ ਕਰਵਾਇਆ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵਿਖੇ ਏ.ਆਈ. ਟੂਲਜ਼ ਸਬੰਧੀ ਸੈਮੀਨਾਰ
Publish Date: Mon, 28 Sep 2026 09:48 PM (IST)
Updated Date: Mon, 28 Sep 2026 09:51 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਬੀਸੀਏ ਦੀਆਂ ਵਿਦਿਆਰਥਣਾਂ ਨੂੰ ਏਆਈ ਦੀਆਂ ਆਧੁਨਿਕ ਤਕਨੀਕਾਂ ਤੇ ਇਸ ਦੇ ਵੱਖ-ਵੱਖ ਉਪਯੋਗਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਕੰਪਿਊਟਰ ਵਿਭਾਗ ਵੱਲੋਂ ਪ੍ਰੋਫੈਸਰ ਦਿਲਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਏਆਈ ਦੇ ਵੱਖ-ਵੱਖ ਟੂਲਜ਼ ਅਤੇ ਉਨ੍ਹਾਂ ਦੀ ਵਿਹਾਰਕ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਆਧੁਨਿਕ ਏਆਈ ਟੂਲਜ਼ ਦੀ ਵਰਤੋਂ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਨ੍ਹਾਂ ਦੀ ਸਹਾਇਤਾ ਨਾਲ ਪੜ੍ਹਾਈ, ਨੋਟਸ ਤਿਆਰ ਕਰਨ, ਪੇਸ਼ਕਾਰੀਆਂ ਬਣਾਉਣ, ਕੋਡਿੰਗ, ਜਾਣਕਾਰੀ ਪ੍ਰਾਪਤ ਕਰਨ ਤੇ ਰੋਜ਼ਾਨਾ ਦੇ ਵੱਖ-ਵੱਖ ਕੰਮਾਂ ਨੂੰ ਆਸਾਨ ਬਣਾਇਆ ਜਾ ਸਕਦਾ ਹੈ। ਇਸ ਮੌਕੇ ਪ੍ਰੋਫੈਸਰ ਦਿਲਜੀਤ ਸਿੰਘ ਨੇ ਏਆਈ ਨਾਲ ਸਬੰਧਤ ਵੱਖ-ਵੱਖ ਆਧੁਨਿਕ ਤਕਨੀਕਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਏਆਈ ਦੀ ਸਹੀ, ਰਚਨਾਤਮਕ ਤੇ ਜ਼ਿੰਮੇਵਾਰ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਏਆਈ ਦਾ ਗਿਆਨ ਵਿਦਿਆਰਥਣਾਂ ਦੇ ਤਕਨੀਕੀ ਹੁਨਰਾਂ ਨੂੰ ਵਿਕਸਿਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਪੜ੍ਹਾਈ ਤੇ ਭਵਿੱਖੀ ਪੇਸ਼ੇਵਰ ਜੀਵਨ ਵਿੱਚ ਵੀ ਲਾਹੇਵੰਦ ਸਾਬਤ ਹੋ ਸਕਦਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਮੌਜੂਦਾ ਤਕਨੀਕੀ ਯੁੱਗ ਵਿੱਚ ਵਿਦਿਆਰਥਣਾਂ ਲਈ ਏਆਈ ਵਰਗੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕਰਨਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਕਾਲਜ ਵੱਲੋਂ ਵਿਦਿਆਰਥਣਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਤੇ ਉਨ੍ਹਾਂ ਦੇ ਹੁਨਰਾਂ ਦੇ ਵਿਕਾਸ ਲਈ ਅਜਿਹੇ ਗਿਆਨਵਰਧਕ ਉਪਰਾਲੇ ਲਗਾਤਾਰ ਕੀਤੇ ਜਾਂਦੇ ਰਹਿਣਗੇ।