ਐੱਨਐੱਸਐੱਸ ਦਿਵਸ ਮੌਕੇ ਚਲਾਈ ਰੁੱਖ ਲਗਾਉਣ ਦੀ ਮੁਹਿੰਮ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਐਨ.ਐੱਸ.ਐੱਸ. ਦਿਵਸ ਮੌਕੇ ਵਾਤਾਵਰਨ ਸੰਭਾਲ ਸਬੰਧੀ ਸੈਮੀਨਾਰ ਅਤੇ ਰੁੱਖ ਲਗਾਉਣ ਦੀ ਮੁਹਿੰਮ
Publish Date: Fri, 25 Sep 2026 07:17 PM (IST)
Updated Date: Fri, 25 Sep 2026 07:18 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਵਿਖੇ 24 ਸਤੰਬਰ ਨੂੰ ਐੱਨਐੱਸਐੱਸ ਦਿਵਸ ਮੌਕੇ ਵਾਤਾਵਰਨ ਸੰਭਾਲ ਤੇ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਸੈਮੀਨਾਰ ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਪ੍ਰੋਗਰਾਮ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਨੂੰ ਵਾਤਾਵਰਨ ਦੀ ਸਾਂਭ-ਸੰਭਾਲ, ਸਫ਼ਾਈ ਦੀ ਮਹੱਤਤਾ, ਪ੍ਰਦੂਸ਼ਣ ਨੂੰ ਘਟਾਉਣ ਤੇ ਕੁਦਰਤੀ ਸਰੋਤਾਂ ਦੀ ਸੰਭਾਲ ਸਬੰਧੀ ਜਾਣਕਾਰੀ ਦਿੱਤੀ ਗਈ। ਸੈਮੀਨਾਰ ਦੌਰਾਨ ਵਿਦਿਆਰਥਣਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਤੇ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਐੱਨਐੱਸਐੱਸ ਵਲੰਟੀਅਰਾਂ ਵੱਲੋਂ ਕਾਲਜ ਕੈਂਪਸ ਤੇ ਆਲੇ-ਦੁਆਲੇ ਦੇ ਖੇਤਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਸ ਉਪਰੰਤ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਗਏ। ਵਿਦਿਆਰਥਣਾਂ ਨੇ ਪੌਦਿਆਂ ਦੀ ਸੰਭਾਲ ਤੇ ਉਨ੍ਹਾਂ ਦੀ ਨਿਯਮਤ ਦੇਖਭਾਲ ਕਰਨ ਦਾ ਸੰਕਲਪ ਵੀ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਸਿਰਫ਼ ਇੱਕ ਦਿਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਾਡੇ ਰੋਜ਼ਾਨਾ ਜੀਵਨ ਦਾ ਹਿੱਸਾ ਹੋਣੀ ਚਾਹੀਦੀ ਹੈ। ਇਸ ਮੌਕੇ ਐੱਨਐੱਸਐੱਸ ਯੂਨਿਟ ਦੇ ਵਲੰਟੀਅਰਾਂ ਤੇ ਕਾਲਜ ਦੇ ਸਟਾਫ਼ ਮੈਂਬਰਾਂ ਨੇ ਸਰਗਰਮੀ ਨਾਲ ਭਾਗ ਲਿਆ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥਣਾਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ, ਸਮਾਜਿਕ ਜ਼ਿੰਮੇਵਾਰੀ ਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਸੀ।